ਜਲੰਧਰ, 15 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਮਚਾਰੀਆਂ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਕਰਵਾਏ ਸਮਾਗਮ 'ਚ ਸ਼ਰਧਾ ਪੂਰਵਕ ਸ਼ਿਰਕਤ ਕੀਤੀ¢ ਇਸ ਮÏਕੇ ਡਾ. ਅਗਰਵਾਲ ਨੇ ਸਮਾਨਤਾ, ਸ਼ਾਂਤੀ ਅਤੇ ਭਾਈਚਾਰਕ ਸਾਂਝ 'ਤੇ ਆਧਾਰਿਤ ਸਦਭਾਵਨਾ ਪੂਰਨ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੱਦਾ ਦਿੱਤਾ¢ ਭਗਵਾਨ ਵਾਲਮੀਕਿ ਜੀ ਦੀ ਤਸਵੀਰ ਅੱਗੇ ਸ਼ਰਧਾ ਅਰਪਿਤ ਕਰਦਿਆਂ ਡਾ. ਅਗਰਵਾਲ ਨੇ ਕਿਹਾ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਅਸਮਾਨਤਾਵਾਂ ਨੂੰ ਖ਼ਤਮ ਕਰਨ ਲਈ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲਣਾ ਬਹੁਤ ਜ਼ਰੂਰੀ ਹੈ¢ ਉਨ੍ਹਾਂ ਕਿਹਾ ਕਿ ਵਿਤਕਰੇ ਅਤੇ ਅਨਿਆਂ ਰਹਿਤ ਸਮਾਜ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਜੀ ਦਾ ਫ਼ਲਸਫ਼ਾ ਅਜੋਕੇ ਸਮੇਂ ਵਿਚ ਵਧੇਰੇ ਪ੍ਰਸੰਗਕ ਹੈ¢