ਫਿਲੌਰ, 15 ਅਕਤੂਬਰ (ਵਿਪਨ ਗੈਰੀ)-ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦੇ ਵਿਦਿਆਰਥੀ ਨੇ ਬਾਕਸਿੰਗ ਚ ਤੀਸਰਾ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ | ਇਸ ਦੀ ਜਾਣਕਾਰੀ ਦਿੰਦੇ ਸਕੂਲ ਐਮ.ਡੀ. ਚਰਨਜੀਤ ਸਿੰਘ ਨੇ ਦੱਸਿਆ ਕਿ ਮੁਨੀਤ ਨੇ 17 ਸਾਲ ਦੇ ਓਪਨ ਭਾਰ ਵਰਗ 'ਚ ਇਹ ਸਥਾਨ ਹਾਸਲ ਕੀਤਾ ਹੈ |ਮੁਨੀਤ ਨੇ ਪੰਜਾਬ ਸਕੂਲ ਖੇਡਾਂ ਦੇ ਰਾਜ ਪੱਧਰੀ ਮੁਕਾਬਲੇ 'ਚ ਤੀਸਰਾ ਸਥਾਨ ਹਾਸਿਲ ਕੀਤਾ | ਉਸ ਨੂੰ ਨਗਦ ਇਨਾਮ ਦਿੰਦੇ ਪਿ੍ੰਸੀਪਲ ਬਲਜਿੰਦਰ ਕੁਮਾਰ ਨੇ ਕਿਹਾ ਕਿ ਸਕੂਲ ਦਾ ਮੁੱਖ ਮੰਤਵ ਬੱਚਿਆ ਦਾ ਸਰਵ ਪੱਖੀ ਵਿਕਾਸ ਹੈ |ਇਸ ਮੌਕੇ ਉਨ੍ਹਾਂ ਨਾਲ ਰਵਿੰਦਰ ਜੀਤ ਕੌਰ ਮਨਪ੍ਰੀਤ ਕੌਰ ਅਤੇ ਹੋਰ ਸਕੂਲ ਸਟਾਫ਼ ਹਾਜ਼ਰ ਸੀ | ਮੁਨੀਤ ਦੀ ਇਸ ਪ੍ਰਾਪਤੀ 'ਤੇ ਸਕੂਲ ਸਟਾਫ਼ ਨੇ ਬੱਚਿਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ |