ਸ਼ਾਹਕੋਟ, 15 ਅਕਤੂਬਰ (ਦਲਜੀਤ ਸਿੰਘ ਸਚਦੇਵਾ)-ਸਰਕਾਰੀ ਕਾਲਜ ਸ਼ਾਹਕੋਟ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਜਲੰਧਰ ਡਾ: ਹਿਮਾਂਸ਼ੂ ਅਗਰਵਾਲ ਦੀ ਅਗਵਾਈ ਅਤੇ ਐੱਸ. ਡੀ. ਐੱਮ. ਸ਼ਾਹਕੋਟ ਸ਼ੁਭੀ ਆਂਗਰਾ ਤੇ ਤਹਿਸੀਲਦਾਰ ਸ਼ਾਹਕੋਟ ਜਸਪਾਲ ਸਿੰਘ ਬਾਜਵਾ ਦੀ ਦੇਖ-ਰੇਖ ਹੇਠ ਹੜ੍ਹਾਂ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਵੰਡਣ ਸੰਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮੁੱਖ ਮਹਿਮਾਨ ਜਦ ਕਿ ਆਮ ਆਦਮੀ ਪਾਰਟੀ ਹਲਕਾ ਸਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਡਿਸਟਰਿਕ ਰੈਵਨਿਊ ਅਫ਼ਸਰ ਨਵਦੀਪ ਸਿੰਘ, ਇੰਦਰਜੀਤ ਸਿੰਘ ਡੀ.ਐੱਸ.ਪੀ. (ਡੀ), ਬਲਵੀਰ ਸਿੰਘ ਢੰਡੋਵਾਲ ਚੇਅਰਮੈਨ ਮਾਰਕੀਟ ਕਮੇਟੀ ਸ਼ਾਹਕੋਟ, ਦਸੌਂਦਾ ਸਿੰਘ ਬਿੱਲੀ ਬੜੈਚ ਸਮਾਜ ਸੇਵਕ, ਮਾ: ਕੁਲਵਿੰਦਰ ਸਿੰਘ ਕੋਆਰਡੀਨੇਟਰ ਕਿਸਾਨ ਵਿੰਗ, ਸ਼੍ਰੀਮਤੀ ਸਰੋਜ ਢੰਡ ਪ੍ਰਧਾਨ ਮਹਿਲਾ ਵਿੰਗ 'ਆਪ', ਬਲਾਕ ਪ੍ਰਧਾਨ ਰਜਿੰਦਰ ਕੁਮਾਰ ਸ਼ੇਰਾ, ਬਲਾਕ ਪ੍ਰਧਾਨ ਸਵਿੰਦਰ ਸਿੰਘ ਸੋਨੂੰ, ਰਾਜ ਕੁਮਾਰ ਬਾਂਸਲ ਹਲਕਾ ਮੀਡੀਆ ਕੋਆਰਡੀਨੇਟਰ, ਰੂਪ ਲਾਲ ਸ਼ਰਮਾ ਸੋਸ਼ਲ ਮੀਡੀਆ ਹਲਕਾ ਕੋਆਰਡੀਨੇਟਰ, ਮਨੋਜ ਅਰੋੜਾ ਸ਼ਹਿਰੀ ਪ੍ਰਧਾਨ, ਐੱਮ.ਸੀ. ਰਾਖੀ ਮੱਟ, ਕੁਲਦੀਪ ਸਿੰਘ ਦੀਦ 'ਆਪ' ਆਗੂ ਤੇ ਜਤਿੰਦਰਪਾਲ ਸਿੰਘ ਬੱਲਾ ਸਿੱਖਿਆ ਕੋਆਰਡੀਨੇਟਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪਿਛਲੇ ਦਿਨਾਂ ਵਿਚ ਆਈ ਕੁਦਰਤ ਆਫ਼ਤ ਦਾ ਪੰਜਾਬੀਆਂ ਨੇ ਰਲ-ਮਿਲ ਨੇ ਡਟ ਕੇ ਸਾਹਮਣਾ ਕੀਤਾ ਤੇ ਇਕ-ਦੂਜੇ ਦਾ ਸਾਥ ਦਿੱਤਾ | ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਹੜ੍ਹਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਮੰਤਰੀਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜ਼ਮੀਨੀ ਪੱਧਰ 'ਤੇ ਜਾ ਕੇ ਨੁਕਸਾਨ ਦਾ ਜਾਇਜ਼ਾ ਲਿਆ ਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕੀਤੀਆਂ | ਹੜ੍ਹਾਂ ਕਾਰਨ ਜ਼ਿਲ੍ਹਾ ਜਲੰਧਰ ਵਿਚ 12 ਹਜ਼ਾਰ ਏਕੜ ਫ਼ਸਲ ਖ਼ਰਾਬ ਹੋਈ ਹੈ | ਸ਼੍ਰੀ ਭਗਤ ਨੇ ਕਿਹਾ ਕਿ ਡੀ. ਸੀ. ਜਲੰਧਰ ਹਿਮਾਂਸ਼ੂ ਅਗਰਵਾਲ ਸਮੇਤ ਜ਼ਿਲ੍ਹੇ ਦੇ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਸ ਔਖੇ ਸਮੇਂ ਵਿਚ ਲੋਕਾਂ ਦੀ ਦਿਨ-ਰਾਤ ਸੇਵਾ ਕੀਤੀ ਹੈ, ਜੋ ਕਿ ਵਧਾਈ ਦੇ ਪਾਤਰ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੇ ਵਾਅਦੇ ਅਨੁਸਾਰ ਹੜ੍ਹ ਪੀੜਤਾਂ ਨੂੰ 45 ਦਿਨਾਂ 'ਚ ਮੁਆਵਜ਼ੇ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ | ਇਸ ਮੌਕੇ ਡੀ.ਸੀ ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਕੁਦਰਤੀ ਆਫ਼ਤ ਦੌਰਾਨ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਤੋਂ ਇਲਾਵਾ ਆਮ ਲੋਕਾਂ ਨੇ ਵੀ ਔਖੇ ਸਮੇਂ ਵਿਚ ਕਿਸਾਨ ਭਰਾਵਾਂ ਦੀ ਡਟ ਕੇ ਸਹਾਇਤਾ ਕੀਤੀ ਹੈ | ਉਨ੍ਹਾਂ ਕਿਹਾ ਕਿ ਜਦੋਂ ਹੜ੍ਹ ਆਏ, ਤੁਸੀਂ ਸ਼ਾਹਕੋਟ ਦੇ ਲੋਕਾਂ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਤੁਹਾਨੂੰ ਤੁਹਾਡੇ ਚੰਗੇ ਕੰਮਾਂ ਕਰਕੇ ਹੀ ਇਹ ਐਵਾਰਡ ਮਿਲਿਆ ਹੈ | ਹਲਕਾ ਇੰਚਾਰਜ ਪਿੰਦਰ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਹਰ ਪੱਖੋਂ ਮਦਦ ਕਰਨ ਲਈ ਵਚਨਬੱਧ ਹੈ | ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਡੀ.ਸੀ. ਹਿਮਾਂਸ਼ੂ ਅਗਰਵਾਲ, ਹਲਕਾ ਇੰਚਾਰਜ ਪਿੰਦਰ ਪੰਡੋਰੀ ਤੇ ਐੱਸ.ਡੀ.ਐੱਮ ਸ਼ੁਭੀ ਆਂਗਰਾ ਨੇ ਸ਼ਾਹਕੋਟ ਹਲਕੇ ਦੇ 5 ਪਿੰਡਾਂ ਮੂਲੇਵਾਲ ਅਰਾਈਆਂ, ਮੂਲੇਵਾਲ ਖਹਿਰਾ, ਨਾਰੰਗਪੁਰ, ਸੋਹਲ ਖ਼ਾਲਸਾ ਤੇ ਸੀਚੇਵਾਲ ਦੇ 47 ਹੜ੍ਹ ਪੀੜਤਾਂ ਨੂੰ ਫ਼ਸਲਾਂ ਦੇ ਖ਼ਰਾਬੇ ਦਾ 21 ਲੱਖ ਰੁੁਪਏ ਦਾ ਮੁਆਵਜ਼ਾ ਵੰਡਿਆ | ਸਟੇਜ ਸਕੱਤਰ ਦੀ ਭੂਮਿਕਾ ਸੀ.ਐੱਚ.ਟੀ. ਸੁਰਿੰਦਰ ਵਿੱਗ ਨੇ ਨਿਭਾਈ | ਇਸ ਮੌਕੇ ਮੁਖਤਿਆਰ ਸਿੰਘ ਥਿੰਦ ਰੀਡਰ, ਗੁਰਬੀਰ ਸਿੰਘ ਕਾਨੂੰਨਗੋ, ਸੁਰਜੀਤ ਲਾਲ ਕਲਰਕ, ਪਟਵਾਰੀ ਗੁਰਦੀਪ ਸਿੰਘ, ਮੰਗਾ ਮੱਟੂ, ਪਰਮਵੀਰ ਸਿੰਘ ਪੰਮਾ ਵਾਈਸ ਮੀਡੀਆ ਕੋਆਰਡੀਨੇਟਰ, ਦਿਆਲਾ ਗਿੱਲ ਪ੍ਰਧਾਨ ਮੰਦਰ ਕਮੇਟੀ, ਅਮਨ ਮਹਾਜਨ, ਮੱਖਣ ਯੂ.ਕੇ. ਤੇ ਗੁਰਪ੍ਰੀਤ ਸਿੰਘ ਪਟਵਾਰੀ ਆਦਿ ਹਾਜ਼ਰ ਸਨ |