ਗੁਰਾਇਆ, 16 ਅਕਤੂਬਰ (ਬਲਵਿੰਦਰ ਸਿੰਘ)-ਮਿਊਾਸਪਲ ਪੈਨਸ਼ਨਰਜ਼ ਯੂਨੀਅਨ ਮੀਟਿੰਗ ਪ੍ਰੇਮ ਨਾਥ ਦੀ ਪ੍ਰਧਾਨਗੀ ਹੇਠ ਭਗਵਾਨ ਵਾਲਮੀਕਿ ਆਸ਼ਰਮ ਵਿਖੇ ਹੋਈ | ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 8 ਅਕਤੂਬਰ ਨੂੰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਨਾਲ ਕੀਤੀ ਗਈ ਮੀਟਿੰਗ ਦੌਰਾਨ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀ ਏ ਦੀਆਂ ਬਕਾਇਆ ਪਈਆ ਕਿਸ਼ਤਾਂ ਦੀਵਾਲੀ ਤੋਂ ਪਹਿਲਾਂ ਦੇਣ ਦਾ ਵਾਅਦਾ ਕੀਤਾ ਸੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੀਤੇ ਕੱਲ੍ਹ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿਚ ਵਾਅਦਾ ਪੂਰਾ ਨਹੀਂ ਕੀਤਾ | ਇਸ ਕਰਕੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਸਰਕਾਰ ਵਿਰੁੱਧ ਭਾਰੀ ਰੋਸ ਹੈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਇਹ ਵਿਚਾਰ ਸਤਪਾਲ ਮਹਿੰਮੀ, ਚਰਨ ਦਾਸ, ਤਾਰਾ ਸਿੰਘ ਤੇ ਰਾਮ ਲੁਭਾਇਆ ਵਲੋਂ ਪ੍ਰਗਟ ਕੀਤੇ ਗਏ | ਆਗੂਆਂ ਨੇ ਆਪਣੇ ਸੰਬੋਧਨ ਵਿਚ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਆਪਣੇ ਚੋਣ ਮਨੋਰਥ ਪੱਤਰ ਵਿਚ ਲੋਕਾਂ ਨਾਲ ਕੀਤੇ ਗਏ ਬਹੁਤ ਸਾਰੇ ਵਾਅਦਿਆਂ ਤੋਂ ਮੁੱਕਰ ਗਈ ਹੈ | ਮੀਟਿੰਗ ਵਿਚ ਪ੍ਰੇਮ ਨਾਥ, ਤਾਰਾ ਸਿੰਘ, ਚਰਨ ਦਾਸ, ਸਤਪਾਲ ਮਹਿੰਮੀ, ਵਿਨੋਦ ਕੁਮਾਰ, ਰਾਮ ਲੁਭਾਇਆ, ਸੰਤੋਸ਼, ਸਤਪਾਲ, ਯਾਦਵ, ਕਿ੍ਸ਼ਨ ਪਾਲ, ਸੰਤੋਖ ਸਿੰਘ,ਸਰੋਜ ਰਾਣੀ, ਜਮਨਾ, ਬਿਮਲਾ ਪੁੰਜ, ਲਲਿਤ ਕੁਮਾਰ, ਸ਼ੀਲਾ ਤੇ ਰੇਸ਼ਮ ਹਾਜ਼ਰ ਸਨ |