11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

26 ਨੂੰ ਸਜਾਏ ਜਾਣ ਵਾਲੇ ਖ਼ਾਲਸਾ ਮਾਰਚ ਸੰਬੰਧੀ ਸ਼ਹੀਦੀ ਸ਼ਤਾਬਦੀ ਕਮੇਟੀ ਦੀ ਮੀਟਿੰਗ <br/>

ਮੀਟਿੰਗ ਵਿਚ ਸ਼ਾਮਿਲ ਪ੍ਰਧਾਨ ਗੁਰਕਿਰਪਾਲ ਸਿੰਘ, ਜਥੇਦਾਰ ਜਗਜੀਤ ਸਿੰਘ ਗਾਬਾ, ਬੇਅੰਤ ਸਿੰਘ ਸਰਹੱਦੀ, ਹਰਜੀਤ ਸਿੰਘ ਐਡਵੋਕੇਟ, ਮਨਜੀਤ ਸਿੰਘ ਜੌਲੀ, ਚਰਨਜੀਵ ਸਿੰਘ ਲਾਲੀ, ਭਾਈ ਜਸਪਾਲ ਸਿੰਘ, ਦਵਿੰਦਰ ਸਿੰਘ ਰਹੇਜਾ, ਰਿਪੁਦਮਨ ਸਿੰਘ ਜÏਲੀ, ਗਿਆਨੀ ਗੁਰਮੀਤ ਸਿੰਘ, ਇੰਦਰਪਾਲ ਸਿੰਘ, ਜਗਜੀਤ ਸਿੰਘ, ਇੰਦਰਪਾਲ ਸਿੰਘ ਅਰੋੜਾ, ਹਰਜਿੰਦਰ ਸਿੰਘ ਲੈਂਡ-ਲਾਰਡ, ਹਰਭਜਨ ਸਿੰਘ ਸੈਣੀ, ਚਰਨਜੀਤ ਸਿੰਘ ਸਰਾਫ਼ ਤੇ ਹੋਰ ਪ੍ਰੋਗਰਾਮ ਦਾ ਪੋਸਟਰ ਜਾਰੀ ਕਰਦੇ ਹੋਏ | ਤਸਵੀਰ ਮੁਨੀਸ਼ <br/> 17-10-2025
ਜਲੰਧਰ, 16 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਨÏਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਮਨਾਉਣ ਲਈ ਸ਼ਹਿਰ ਦੀ ਸੰਗਤ ਵਲੋਂ ਬਣਾਈ ਗਈ ਸ਼ਤਾਬਦੀ ਕਮੇਟੀ ਦੀ ਮੀਟਿੰਗ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ਼ ਭਾਈ ਗੁਰਦਾਸ ਸੈਮੀਨਾਰ ਹਾਲ ਵਿਖੇ ਹੋਈ | ਜਿਸ ਵਿਚ 26 ਅਕਤੂਬਰ ਨੂੰ ਸਜਾਏ ਜਾਣ ਵਾਲੇ ਇਤਿਹਾਸਕ ਸ਼ਹੀਦੀ ਖ਼ਾਲਸਾ ਮਾਰਚ ਦੀ ਰੂਪ ਰੇਖਾ ਤਿਆਰ ਕਰਨ ਸੰਬੰਧੀ ਵਿਚਾਰਾਂ ਕੀਤੀਆਂ ਗਈਆਂ ਉਪਰੰਤ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਕਿਰਪਾਲ ਸਿੰਘ ਅਤੇ ਜਥੇਦਾਰ ਜਗਜੀਤ ਸਿੰਘ ਗਾਬਾ ਨੇ ਦੱਸਿਆ ਕਿ ਇਹ ਸ਼ਹੀਦੀ ਸ਼ਤਾਬਦੀ ਦਿਹਾੜਾ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 26 ਅਕਤੂਬਰ ਦਿਨ ਐਤਵਾਰ ਨੂੰ ਸਜਾਏ ਜਾਣ ਵਾਲੇ ਖ਼ਾਲਸਾ ਮਾਰਚ ਦੀ ਆਰੰਭਤਾ ਇਤਿਹਾਸਕ ਅਸਥਾਨ ਛੇਵੀਂ ਪਾਤਿਸ਼ਾਹੀ ਤੋਂ ਹੋਵੇਗੀ ਜੋ ਗੁਰੂ ਸਾਹਿਬ ਦੇ ਪ੍ਰਗਟ ਅਸਥਾਨ ਗੁਰਦੁਆਰਾ ਬਾਬਾ ਬਕਾਲਾ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮਿ੍ਤਸਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਵਾਪਸ ਸ਼ਾਮ ਨੂੰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਪਹੰੁਚ ਕੇ ਸਮਾਪਤ ਹੋਵੇਗਾ | ਕੰਵਲਜੀਤ ਸਿੰਘ ਟੋਨੀ ਨੇ ਜਲੰਧਰ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ 'ਚ ਸਜਾਏ ਜਾਣ ਵਾਲੇ ਦੀਵਾਨਾ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਸਮੂਹ ਸੰਗਤਾਂ ਨੂੰ ਇਨ੍ਹਾਂ ਪ੍ਰੋਗਰਾਮਾਂ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ¢ ਮੀਟਿੰਗ ਦੇ ਅੰਤ 'ਚ ਬੇਅੰਤ ਸਿੰਘ ਸਰਹੱਦੀ ਨੇ ਆਏ ਹੋਏ ਸਮੂਹ ਪ੍ਰਬੰਧਕਾਂ ਦਾ ਧੰਨਵਾਦ ਕੀਤਾ¢

ਪਿਛਲੀ ਖ਼ਬਰ ਗਿ੍ਫ਼ਤਾਰੀ ਤੋਂ ਬਚਣ ਲਈ ਮੁਅੱਤਲ ਥਾਣਾ ਮੁਖੀ ਭੂਸ਼ਣ ਕੁਮਾਰ ਨੇ ਲਗਾਈ ਜ਼ਮਾਨਤ ਦੀ ਅਰਜ਼ੀ ਅਗਲੀ ਖ਼ਬਰ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਆਉਣ ਕਰਕੇ ਉਪਕਾਰ ਨਗਰ ਦੇ ਲੋਕਾਂ ਨੇ ਲਗਾਇਆ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।