11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਗਿ੍ਫ਼ਤਾਰੀ ਤੋਂ ਬਚਣ ਲਈ ਮੁਅੱਤਲ ਥਾਣਾ ਮੁਖੀ ਭੂਸ਼ਣ ਕੁਮਾਰ ਨੇ ਲਗਾਈ ਜ਼ਮਾਨਤ ਦੀ ਅਰਜ਼ੀ

ਅਜੀਤ ਡੈਸਕ 17-10-2025
ਜਲੰਧਰ, 16 ਅਕਤੂਬਰ (ਚੰਦੀਪ ਭੱਲਾ)-ਬੀਤੇ ਕੁੱਝ ਦਿਨਾਂ ਤੋਂ ਪਹਿਲਾਂ ਇੱਕ ਨਬਾਲਗ ਲੜਕੀ ਨਾਲ ਹੋਏ ਜਬਰ ਜਨਾਹ ਦੇ ਮਾਮਲੇ 'ਚ ਪੀੜਤ ਦੀ ਮਾਂ ਨਾਲ ਅਸ਼ਲੀਲ ਗੱਲਾਂ ਕਰਕੇ ਉਸ ਨੂੰ ਥਾਣੇ ਬੁਲਾਉਣ ਦੀ ਵਾਇਰਲ ਹੋਈ ਆਡੀਓ ਦੇ ਮਾਮਲੇ 'ਚ ਥਾਣਾ ਫਿਲੌਰ ਮੁਖੀ ਦੇ ਅਹੁਦੇ ਤੋਂ ਮੁਅੱਤਲ ਕੀਤੇ ਗਏ ਭੂਸ਼ਣ ਕੁਮਾਰ ਨੇ ਆਪਣੀ ਗਿ੍ਫਤਾਰੀ ਤੋਂ ਬਚਣ ਲਈ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਲਗਾਈ ਹੈ, ਜਿਸ 'ਤੇ ਅਦਾਲਤ ਨੇ ਸੁਣਵਾਈ ਦੇ ਲਈ 28 ਅਕਤੂਬਰ ਦੀ ਤਰੀਕ ਤੈਅ ਕੀਤੀ ਹੈ | ਇੱਥੇ ਜਿਕਰਯੋਗ ਹੈ ਕਿ ਇਹ ਮਾਮਲਾ ਇਸ ਸਮੇਂ ਕਾਫੀ ਚਰਚਾ 'ਚ ਹੈ ਜਿਸ ਤੋਂ ਬਾਅਦ ਭੂਸ਼ਣ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਤੇ ਉਸ ਦੇ ਖ਼ਿਲਾਫ਼ ਗੈਰ ਜ਼ਮਾਨਤੀ ਧਾਰਾਵਾਂ ਹੇਠ ਕੇਸ ਵੀ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਹੁਣ ਤੱਕ 1,43,763 ਮੀਟਿ੍ਕ ਟਨ ਹੋਈ ਝੋਨੇ ਦੀ ਖ਼ਰੀਦ, 337 ਕਰੋੜ ਰੁਪਏ ਦੀ ਅਦਾਇਗੀ ਬਣਾਈ ਯਕੀਨੀ ਅਗਲੀ ਖ਼ਬਰ 26 ਨੂੰ ਸਜਾਏ ਜਾਣ ਵਾਲੇ ਖ਼ਾਲਸਾ ਮਾਰਚ ਸੰਬੰਧੀ ਸ਼ਹੀਦੀ ਸ਼ਤਾਬਦੀ ਕਮੇਟੀ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।