11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਹੁਣ ਤੱਕ 1,43,763 ਮੀਟਿ੍ਕ ਟਨ ਹੋਈ ਝੋਨੇ ਦੀ ਖ਼ਰੀਦ, 337 ਕਰੋੜ ਰੁਪਏ ਦੀ ਅਦਾਇਗੀ ਬਣਾਈ ਯਕੀਨੀ

ਅਜੀਤ ਡੈਸਕ 17-10-2025
ਜਲੰਧਰ, 16 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਹੋਰ ਤੇਜ਼ੀ ਨਾਲ ਝੋਨੇ ਦੀ ਲਿਫ਼ਟਿੰਗ ਯਕੀਨੀ ਬਣਾਈ ਜਾਵੇ¢ ਉਨ•ਾਂ ਕਿਹਾ ਕਿ ਖਰੀਦ ਪ੍ਰਬੰਧਾਂ ਵਿੱਚ ਕਿਸੇ ਤਰ•ਾਂ ਦੀ ਕੋਈ ਢਿਲਮੱਠ ਦੀ ਨੀਤੀ ਨਾ ਅਪਣਾਈ ਜਾਵੇ ਅਤੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਸਹੂਲਤਾਂ ਪਖੋਂ ਕੋਈ ਕਮੀ ਬਾਕੀ ਨਹੀਂ ਰਹਿਣੀ ਚਾਹੀਦੀ¢ ਮੀਟਿੰਗ ਦÏਰਾਨ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਬੀਤੀ ਸ਼ਾਮ ਤੱਕ 1,46,218 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 1,43,763 ਮੀਟਰਿਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ¢ ਉਨ•ਾਂ ਅੱਗੇ ਦੱਸਿਆ ਕਿ ਹੁਣ ਤੱਕ ਮਿੱਥੇ ਸਮੇਂ ਦੇ ਵਿਚ ਕਿਸਾਨਾਂ ਨੂੰ ਖ਼ਰੀਦੇ ਗਏ ਝੋਨੇ ਦੀ 337 ਕਰੋੜ ਰੁਪਏ ਦੀ ਅਦਾਇਗੀ ਵੀ ਯਕੀਨੀ ਬਣਾਈ ਜਾ ਚੁੱਕੀ ਹੈ¢ ਡਾ. ਅਗਰਵਾਲ ਨੇ ਪੰਜਾਬ ਸਰਕਾਰ ਵਲੋਂ ਝੋਨੇ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਜ਼ਿਲ•ਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ¢
ਪਿਛਲੀ ਖ਼ਬਰ ਸੀਵਰੇਜ ਸਮੱਸਿਆਵਾਂ ਹੱਲ ਨਾ ਹੋਣ 'ਤੇ ਕਾਂਗਰਸ ਵਲੋਂ ਨਿਗਮ ਵਿਚ ਪ੍ਰਦਰਸ਼ਨ <br/> ਅਗਲੀ ਖ਼ਬਰ ਗਿ੍ਫ਼ਤਾਰੀ ਤੋਂ ਬਚਣ ਲਈ ਮੁਅੱਤਲ ਥਾਣਾ ਮੁਖੀ ਭੂਸ਼ਣ ਕੁਮਾਰ ਨੇ ਲਗਾਈ ਜ਼ਮਾਨਤ ਦੀ ਅਰਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।