ਖੋਹਬਾਜ਼ੀ ਦੇ ਮਾਮਲੇ 'ਚ ਬਰੀ
ਅਜੀਤ ਡੈਸਕ
17-10-2025
ਜਲੰਧਰ, 16 ਅਕਤੂਬਰ (ਚੰਦੀਪ ਭੱਲਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਨਿਰਭਉ ਸਿੰਘ ਗਿੱਲ ਦੀ ਅਦਾਲਤ ਨੇ ਖੋਹਬਾਜ਼ੀ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ ਤੇ ਲਖਵਿੰਦਰ ਸਿੰਘ ਉਰਫ਼ ਲੱਖਾ ਪੁੱਤਰ ਮੰਗਲ ਸਿੰਘ ਉਰਫ਼ ਗੱਬਰ ਵਾਸੀ ਪਿੰਡ ਲੱਖਣ ਕੇ ਪੱਡੇ, ਥਾਣਾ ਸੁਭਾਨਪੁਰ, ਜ਼ਿਲ੍ਹਾ ਕਪੂਰਥਲਾ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ ¢ ਉਕਤ ਦੇ ਖ਼ਿਲਾਫ਼ 12 ਸਤੰਬਰ 2020 ਨੂੰ ਥਾਣਾ ਕਰਤਾਰਪੁਰ ਵਿਖੇ ਵਿਕਾਸ ਨਾਹਰ ਪੁੱਤਰ ਬਲਵਿੰਦਰ ਕੁਮਾਰ ਵਾਸੀ ਕਰਤਾਰਪੁਰ ਦੀ ਸ਼ਿਕਾਇਤ 'ਤੇ ਉਸ ਦੀ ਪਤਨੀ ਦਾ ਪਰਸ ਖੋਹਣ ਦਾ ਮਾਮਲਾ ਦਰਜ ਕੀਤਾ ਗਿਆ ਸੀ ਜਿਸ 'ਚ 10/12 ਹਜ਼ਾਰ ਰੁਪਏ ਅਤੇ ਹੋਰ ਜ਼ਰੂਰੀ ਦਸਤਾਵੇਜ਼ ਸੀ, ਪਰ ਅੱਜ ਅਦਾਲਤ ਨੇ ਦੋਸ਼ ਸਾਬਤ ਨਾ ਹੋਣ 'ਤੇ ਉਕਤ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ¢