ਜਮਸ਼ੇਰ ਖਾਸ, 16 ਅਕਤੂਬਰ (ਹਰਵਿੰਦਰ ਕੁਮਾਰ)-ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਜਲੰਧਰ ਛਾਉਣੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਹਰਜਾਪ ਸਿੰਘ ਸੰਘਾ ਨੇ ਸਮੂਹ ਦੇਸ਼ ਵਾਸੀਆਂ ਨੂੰ ਰÏਸ਼ਨੀ ਦੇ ਤਿਉਹਾਰ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁਭਕਾਮਨਾ ਦਿੰਦੇ ਹੋਏ ਕਿਹਾ ਕੀ ਇਸ ਵਾਰ ਸਮੂਹ ਦੇਸ਼ ਵਾਸੀ ਪਰਦੂਸ਼ਣ ਰਹਿਤ ਦੀਵਾਲੀ ਮਨਾਉਣ ਤਾਂ ਜੋ ਵਾਤਾਵਰਨ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ¢ ਹਰਜਾਪ ਸਿੰਘ ਸੰਘਾ ਨੇ ਕਿਹਾ ਕਿ ਦੀਵਾਲੀ ਸਾਡਾ ਸਭ ਦਾ ਸਾਂਝਾ ਤਿਉਹਾਰ ਹੈ ਅਤੇ ਪੁਰਾਤਨ ਸਮੇਂ ਤੋਂ ਮਨਾਇਆ ਜਾਂਦਾ ਹੈ ਉਹਨਾਂ ਲੋਕਾਂ ਨੂੰ ਕਿਹਾ ਕਿ ਇਸ ਵਾਰ ਦੀਵਾਲੀ ਮÏਕੇ ਸਮੂਹ ਦੇਸ਼ ਵਾਸੀ ਇੱਕ ਇੱਕ ਪÏਦਾ ਜਰੂਰ ਲਗਵਾ ਇਹ ਦੀਵਾਲੀ ਮਨਾਉਣ¢ ਉਹਨਾਂ ਕਿਹਾ ਕਿ ਪਟਾਕਿਆਂ ਦੇ ਸ਼ੋਰ ਅਤੇ ਧੂੰਏ ਨਾਲ ਸਾਡਾ ਵਾਤਾਵਰਨ ਖਰਾਬ ਹੁੰਦਾ ਹੈ¢ ਸੰਘਾ ਨੇ ਵਾਤਾਵਰਨ ਦੀ ਸ਼ੁੱਧਤਾ ਨੂੰ ਕਾਇਮ ਰੱਖਣ ਲਈ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ¢