ਜਲੰਧਰ, 16 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਆਵਾਜਾਈ ਨਿਯਮਾਂ ਅਤੇ ਨਸ਼ਿਆਂ ਵਿਰੁੱਧ ਟਰੈਫ਼ਿਕ ਪੁਲਿਸ ਵਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੇ ਤਹਿਤ ਅੱਜ ਏ.ਐਨ. ਗੁਜਰਾਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਏ.ਸੀ.ਪੀ. ਟਰੈਫ਼ਿਕ ਜਸਜੋਤ ਸਿੰਘ ਅਤੇ ਏ.ਐੱਸ.ਆਈ ਸ਼ਮਸ਼ੇਰ ਸਿੰਘ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ, ਇਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਨਿਸ਼ਾਨੇ ਨੂੰ ਸਰ ਕਰਨ ਲਈ ਧਿਆਨ ਦੇਣਾ ਚਾਹੀਦਾ ਹੈ | ਜਿਸ ਲਈ ਬੱਚਿਆਂ ਨੂੰ ਖੇਡਾਂ ਨਾਲ ਜੁੜਨ ਸਕੂਲਾਂ ਦਾ ਮਾਰਗ ਦਰਸ਼ਨ ਇੱਕ ਅਹਿਮ ਭੂਮਿਕਾ ਨਿਭਾਉਂਦਾ ਹੈ | ਉਨ੍ਹਾਂ ਕਿਹਾ ਕਿ ਨਸ਼ਾ ਇੱਕ ਬੁਰੀ ਆਦਤ ਹੈ, ਜਿਸ ਤੋਂ ਬੱਚਿਆਂ ਨੂੰ ਦੂਰ ਰਹਿਣਾ ਚਾਹੀਦਾ ਹੈ | ਸੈਮੀਨਾਰ ਦੌਰਾਨ ਉਨ੍ਹਾਂ ਆਵਾਜਾਈ ਨਿਯਮਾਂ ਸੰਬੰਧੀ ਵੀ ਵਿਸਥਾਰ ਸਹਿਤ ਜਾਣਾਕਾਰੀ ਦਿੱਤੀ | ਇਸ ਮੌਕੇ ਡਾਇਰੈਕਟਰ ਨਵਿਤਾ ਜੋਸ਼ੀ, ਪਿ੍ੰਸੀਪਲ ਜੀਵਨ ਜੋਤੀ ਗੌਤਮ ਵੀ ਹਾਜ਼ਰ ਸਨ |