11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਨਿਗਮ ਕਮਿਸ਼ਨਰ ਵਲੋਂ ਪਾਣੀ ਦੀ ਜਾਂਚ ਲਈ ਲੈਬੋਰਟਰੀ ਦਾ ਉਦਘਾਟਨ <br/>

ਲੈਬੋਰਟਰੀ ਦਾ ਉਦਘਾਟਨ ਕਰਨ ਮੌਕੇ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਤੇ ਨਾਲ ਗਗਨ ਲੂਥਰਾ ਤੇ ਹੋਰ | ਤਸਵੀਰ: ਜੀ. ਪੀ. ਸਿੰਘ <br/> 17-10-2025
ਜਲੰਧਰ, 16 ਅਕਤੂਬਰ (ਸ਼ਿਵ)-ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਅੱਜ ਪਾਣੀ ਦੇ ਨਮੂਨਿਆਂ ਦੀ ਜਾਂਚ ਲਈ ਅਤਿ ਆਧੁਨਿਕ ਲੈਬੋਰਟਰੀ ਦਾ ਉਦਘਾਟਨ ਕੀਤਾ | ਇਸ ਮੌਕੇ ਐੱਸ.ਡੀ.ਓ. ਗਗਨ ਲੂਥਰਾ ਤੇ ਹੋਰ ਵੀ ਨਿਗਮ ਦਾ ਸਟਾਫ਼ ਮੌਜੂਦ ਸੀ | ਇਸ ਮੌਕੇ ਸੰਦੀਪ ਰਿਸ਼ੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਹਿਰੀਆਂ ਨੂੰ ਸਾਫ਼ ਪਾਣੀ ਸਪਲਾਈ ਲਈ ਇਸ ਲੈਬੋਰਟਰੀ ਵਿਚ ਪਾਣੀ ਦੇ ਨਮੂਨਿਆਂ ਦੀ ਜਾਂਚ ਲਈ ਆਧੁਨਿਕ ਮਸ਼ੀਨਾਂ ਸਥਾਪਿਤ ਕੀਤੀਆਂ ਗਈਆਂ ਹਨ | ਇਨ੍ਹਾਂ ਦੀ ਰੋਜ਼ਾਨਾ ਲਗਭਗ 100 ਪਾਣੀ ਦੇ ਨਮੂਨਿਆਂ ਦੀ ਜਾਂਚ ਸਮਰੱਥਾ ਹੈ | ਇਹ ਪ੍ਰਯੋਗਸ਼ਾਲਾ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਨਿਗਰਾਨੀ ਕਰਨ ਅਤੇ ਕਿਸੇ ਵੀ ਗੰਦਗੀ ਦੀ ਪਛਾਣ ਕਰਨ ਵਿਚ ਮੁੱਖ ਭੂਮਿਕਾ ਨਿਭਾਏਗੀ, ਜਿਸ ਨਾਲ ਜਲੰਧਰ ਦੇ ਨਾਗਰਿਕਾਂ ਨੂੰ ਸਾਫ਼ ਅਤੇ ਸੁਰੱਖਿਅਤ ਪਾਣੀ ਦੀ ਨਿਰੰਤਰ ਸਪਲਾਈ ਯਕੀਨੀ ਬਣਾਈ ਜਾ ਸਕੇ | ਇਸ ਲੈਬਾਰਟਰੀ ਵਿਚ ਰੰਗ, ਗੰਧ, ਸੁਆਦ, ਘੁਲਿਆ ਹੋਇਆ ਠੋਸ ਪਦਾਰਥ, ਕੈਲਸ਼ੀਅਮ, ਆਇਰਨ, ਕਲੋਰਾਈਡ, ਸਲਫੇਸ, ਫਲੋਰਾਈਡ, ਬੈਕਟੀਰੀਆ ਦੀ ਜਾਂਚ ਕੀਤੀ ਜਾਵੇਗੀ |

ਪਿਛਲੀ ਖ਼ਬਰ ਪੁਲਿਸ ਡੀ.ਏ.ਵੀ. ਪਬਲਿਕ ਸਕੂਲ 'ਚ ਅੰਤਰ ਸਕੂਲ ਸਹੋਦਿਆ ਰੰਗੋਲੀ ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਆਵਾਜਾਈ ਨਿਯਮਾਂ ਅਤੇ ਨਸ਼ਿਆਂ ਵਿਰੱਧ ਜਾਗਰੂਕ ਕਰਨ ਲਈ ਏ.ਐੱਨ. ਗੁਜਰਾਲ ਸਕੂਲ 'ਚ ਕਰਵਾਇਆ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।