ਸਟੇਸ਼ਨਾਂ 'ਤੇ ਯਾਤਰੀਆਂ ਦੀ ਸਹੂਲਤ ਲਈ ਬਣਾਏ ਹੈਲਪ ਡੈਸਕ
ਅਜੀਤ ਡੈਸਕ
17-10-2025
ਐਕਟਿਵਾ ਸਵਾਰ ਅÏਰਤ ਤੋਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਚੇਨ ਝਪਟੀ
ਜਲੰਧਰ, 16 ਅਕਤੂਬਰ (ਐੱਮ. ਐੱਸ. ਲੋਹੀਆ)-ਸ਼ਹੀਦ ਉਧਮ ਸਿੰਘ ਨਗਰ ਵਿੱਚ ਐਕਟਿਵਾ ਉੱਤੇ ਜਾ ਰਹੀ ਇਕ ਅÏਰਤ ਦੇ ਗਲੇ ਵਿੱਚ ਪਾਈ ਸੋਨੇ ਦੀ ਚੇਨੀ ਝਪਟ ਕੇ ਮੋਟਰਸਾਈਕਲ ਸਵਾਰ ਲੁਟੇਰੇ ਫਰਾਰ ਹੋ ਗਏ¢ ਪੀੜਤਾ ਅਨੀਤਾ ਅਗਰਵਾਲ ਵਾਸੀ ਰਾਜਾ ਗਾਰਡਨ ਵੱਲੋਂ ਥਾਣਾ ਡਵੀਜ਼ਨ ਨੰਬਰ ਚਾਰ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਉਹ ਅੱਜ ਸ਼ਾਮ ਆਪਣੇ ਕਿਸੇ ਕੰਮ ਜਾ ਰਹੀ ਸੀ ਜਦੋਂ ਉਹ ਸ਼ਹੀਦ ਊਧਮ ਸਿੰਘ ਨਗਰ ਵਿੱਚੋਂ ਨਿਕਲ ਰਹੀ ਸੀ ਤਾਂ ਪਿੱਛੋਂ ਮੋਟਰਸਾਈਕਲ ਉੱਤੇ ਆਏ ਦੋ ਲੁਟੇਰਿਆਂ ਨੇ ਉਸ ਦੇ ਗਲੇ ਵਿੱਚ ਪਾਈ ਕਰੀਬ ਦੋ ਲੱਖ ਰੁਪਏ ਕੀਮਤ ਦੀ ਸੋਨੇ ਦੀ ਚੇਨੀ ਝਪਟ ਲਈ ਅਤੇ ਮÏਕੇ ਤੋਂ ਫਰਾਰ ਹੋ ਗਏ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ¢