10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਝੋਨੇ ਦਾ ਝਾੜ ਘਟਣ ਕਾਰਨ ਕਿਸਾਨਾਂ ਦੀ ਲਾਗਤ ਵੀ ਨਹੀਂ ਹੋ ਰਹੀ ਪੂਰੀ-ਸੰਘਾ <br/>

ਕੁੱਕੜ ਪਿੰਡ ਦਾਣਾ ਮੰਡੀ ਦਾ ਦੌਰਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਹਲਕਾ ਜਲੰਧਰ ਛਾਉਣੀ ਦੇ ਇੰਚਾਰਜ ਹਰਜਾਪ ਸਿੰਘ ਸੰਘਾ, ਨਾਲ ਹੋਰ ਆਗੂ ਤੇ ਕਿਸਾਨ | ਅਜੀਤ ਤਸਵੀਰ <br/> 17-10-2025
ਜਲੰਧਰ, 16 ਅਕਤੂਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਦੇ ਇੰਚਾਰਜ ਹਰਜਾਪ ਸਿੰਘ ਸੰਘਾ ਨੇ ਅੱਜ ਵਿਸ਼ੇਸ਼ ਤੌਰ 'ਤੇ ਕੁੱਕੜ ਪਿੰਡ ਸਥਿਤ ਦਾਣਾ ਮੰਡੀ ਦਾ ਦੌਰਾ ਕੀਤਾ ਤੇ ਇਸ ਦੌਰਾਨ ਉਨ੍ਹਾਂ ਮੰਡੀ 'ਚ ਆਪਣੀ ਫਸਲ ਵੇਚਣ ਆਏ ਕਿਸਾਨਾਂ ਨਾਲ ਮੁਲਾਕਾਤ ਵੀ ਕੀਤੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ. ਸੰਘਾ ਨੇ ਦੱਸਿਆ ਕਿ ਇਸ ਵਾਰ ਆਏ ਹੜ੍ਹਾਂ ਤੇ ਬਾਰਿਸ਼ਾਂ ਨਾਲ ਕਿਸਾਨਾਂ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ | ਬਾਰਿਸ਼ਾਂ ਦਾ ਝੋਨੇ ਦੇ ਝਾੜ 'ਤੇ ਬਹੁਤ ਮਾੜਾ ਅਸਰ ਪਿਆ ਹੈ ਤੇ ਕਿਸਾਨਾਂ ਦੀ ਫਸਲ ਦਾ ਝਾੜ 20 ਤੋਂ 25 ਫੀਸਦੀ ਤੱਕ ਘੱਟ ਗਿਆ ਹੈ | ਉਨ੍ਹਾਂ ਕਿਹਾ ਕਿ ਝਾੜ ਘੱਟਣ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਉਠਾਉਣਾ ਪੈ ਰਿਹਾ ਹੈ, ਜਦਕਿ ਕਿਸਾਨ ਪਹਿਲਾਂ ਹੀ ਗੰਭੀਰ ਆਰਥਿਕ ਸੰਕਟ ਦਾ ਸ਼ਿਕਾਰ ਹੈ ਤੇ ਅਜਿਹੇ 'ਚ ਕੁਦਰਤ ਦੀ ਕਰੋਪੀ ਨੇ ਉਸ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਸ. ਸੰਘਾ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਕਿਸਾਨਾਂ ਦੀ ਬਾਂਹ ਫੜ੍ਹਨ ਦੀ ਲੋੜ ਹੈ ਤਾਂ ਪੰਜਾਬ ਸਰਕਾਰ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਭੰਡਣ ਅਤੇ ਦੂਸ਼ਣਬਾਜ਼ੀ 'ਚ ਆਪਣਾ ਸਮਾਂ ਖਰਾਬ ਕਰ ਰਹੀ ਹੈ | ਜਦਕਿ ਅੱਜ ਕਿਸਾਨਾਂ ਨੂੰ ਫੌਰੀ ਮਦਦ ਦੀ ਲੋੜ ਹੈ ਨਾ ਕਿ ਫੌਕੀ ਬਿਆਨਬਾਜ਼ੀ ਦੀ | ਉਨ੍ਹਾਂ ਕਿਹਾ ਕਿ ਕਿਹਾ ਕਿ ਪੈਦਾਵਾਰ ਵਿੱਚ ਆਈ ਭਾਰੀ ਕਮੀ ਅਤੇ ਖੇਤਾਂ ਵਿੱਚ ਖੜ੍ਹੀ ਫਸਲ ਦੇ ਨੁਕਸਾਨ ਕਾਰਨ ਕਿਸਾਨਾਂ ਨੂੰ ਆਪਣੀ ਲਾਗਤ ਤੱਕ ਵੀ ਵਾਪਸ ਨਹੀਂ ਮਿਲ ਰਹੀ ਤੇ ਇਸ ਮੌਕੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਸਰਵੇ ਕਰਵਾਏ ਪੀੜਤਾਂ ਨੂੰ ਮੁਆਵਜ਼ਾ ਦੇ ਰਾਹਤ ਪ੍ਰਦਾਨ ਕਰੇ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤ ਪੱਧਰੇ ਕਰਨ ਤੇ ਅਗਲੀ ਫਸਲ ਬੀਜਣ ਲਈ ਡੀਜ਼ਲ ਅਤੇ ਕਣਕ ਦਾ ਬੀਜ ਵੀ ਮੁਹੱਈਆ ਕਰਵਾਉਣਾ ਚਾਹੀਦਾ ਹੈ | ਹਰਜਾਪ ਸਿੰਘ ਸੰਘਾ ਨੇ ਕਿਹਾ ਕਿ ਇਸ ਸੰਕਟ ਦੀ ਘੜੀ 'ਚ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਨਾਲ ਡੱਟ ਕੇ ਖੜ੍ਹਾ ਹੈ ਤੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਲਗਾਤਾਰ ਹੜ੍ਹ ਪੀੜਤਾਂ ਦੀ ਸਹਾਇਤਾ 'ਚ ਲੱਗੇ ਹੋਏ ਹਨ | ਇਸ ਮੌਕੇ ਉਨ੍ਹਾਂ ਦੇ ਨਾਲ ਰਣਧੀਰ ਸਿੰਘ ਬਹੀਆ, ਜੀਤਾ ਰਾਏ ਆਲਾਦੀਨਪੁਰ, ਕੁਲਦੀਪ ਸਿੰਘ ਕਾਕਾ, ਬਲਵਿੰਦਰ ਸਿੰਘ ਅਲੀਪੁਰ, ਬਲਵਿੰਦਰ ਸਿੰਘ, ਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਮਨਜਿੰਦਰ ਸਿੰਘ ਰੇਖੀ, ਗਿੰਦਾ ਕੰਗ ਤੇ ਸੁੱਖਾ ਛਾਠਾ ਵੀ ਹਾਜ਼ਰ ਸਨ ¢

ਪਿਛਲੀ ਖ਼ਬਰ ਆਈਵੀ ਵਰਲਡ ਸਕੂਲ 'ਚ ਇੰਟਰਹਾਊਸ ਕੁਇਜ਼ ਮੁਕਾਬਲੇ 'ਚ ਵਿਦਿਆਰਥੀਆਂ ਨੇ ਦਿਖਾਇਆ ਉਤਸ਼ਾਹ <br/> ਅਗਲੀ ਖ਼ਬਰ ਪਠਾਨਕੋਟ ਚੌਕ 'ਚ ਹੋਈ ਲੜਾਈ ਤੋਂ ਬਾਅਦ ਥਾਣਾ 8 ਦੇ ਬਾਹਰ ਹੋਇਆ ਹੰਗਾਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।