ਜਲੰਧਰ, 17 ਅਕਤੂਬਰ (ਐੱਮ. ਐੱਸ. ਲੋਹੀਆ)-ਲੋਕਾਂ ਦੇ ਗੁੰਮ ਹੋਏ 110 ਮੋਬਾਈਲ ਫੋਨ ਬਰਾਮਦ ਕਰਕੇ, ਜ਼ਿਲ੍ਹਾ ਦਿਹਾਤੀ ਪੁਲਿਸ ਨੇ ਅਸਲ ਮਾਲਕਾਂ ਦੇ ਸਪੁਰਦ ਕਰ ਦਿੱਤੇ ਹਨ | ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੱਤੀ ਕਿ ਐੱਸ.ਪੀ. (ਜਾਂਚ) ਸਰਬਜੀਤ ਰਾਏ ਦੀ ਅਗਵਾਈ ਹੇਠ ਬਣਾਈ ਗਈ ਵਿਸ਼ੇਸ਼ ਟੀਮ, ਜਿਸ 'ਚ ਡੀ.ਐੱਸ.ਪੀ. (ਸਾਈਬਰ ਕ੍ਰਾਈਮ, ਟੈਕਨੀਕਲ ਯੂਨਿਟ) ਰਸ਼ਪਾਲ ਸਿੰਘ ਅਤੇ ਸਾਂਝ ਕੇਂਦਰ ਸਾਂਝ ਕੇਂਦਰ ਦੇ ਅਧਿਕਾਰੀਆਂ ਨੇ ਪਿਛਲੇ ਕੁਝ ਮਹੀਨਿਆਂ ਦੌਰਾਨ ਵੱਖ-ਵੱਖ ਖੇਤਰ 'ਚੋਂ ਗੁੰਮ ਹੋਏ 110 ਮੋਬਾਈਲ ਬਰਾਮਦ ਕੀਤੇ ਹਨ, ਜੋ ਅੱਜ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸੌਂਪੇ ਗਏ ਹਨ |