ਜਲੰਧਰ, 17 ਅਕਤੂਬਰ (ਐੱਮ. ਐੱਸ. ਲੋਹੀਆ)ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਦੇ ਕਬਜ਼ੇ 'ਚੋਂ .32 ਬੋਰ ਦਾ ਪਿਸਤੌਲ ਤੇ 4 ਜ਼ਿੰਦਾ ਰੌਂਦ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਸਾਗਰ ਮਸੀਹ ਉਰਫ਼ ਬਾਗੀ ਵਾਸੀ ਕਾਹਨੂੰਵਾਨ, ਗੁਰਦਾਸਪੁਰ ਵਜੋਂ ਦੱਸੀ ਗਈ ਹੈ | ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਨੇ ਜਾਣਕਾਰੀ ਦਿੱਤੀ ਕਿ ਡੀ.ਸੀ.ਪੀ. (ਜਾਂਚ) ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. (ਜਾਂਚ) ਜੇਯੰਤ ਪੁਰੀ ਅਤੇ ਏ.ਸੀ.ਪੀ. (ਡੀ) ਅਮਰਬੀਰ ਸਿੰਘ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼ ਮੁਖੀ ਸੁਰਿੰਦਰ ਕੁਮਾਰ ਦੀ ਪੁਲਿਸ ਟੀਮ ਨੇ ਟ੍ਰਾਂਸਪੋਰਟ ਨਗਰ ਪੁਲ ਹੇਠਾਂ ਕਾਰਵਾਈ ਕਰਦੇ ਹੋਏ ਸਾਗਰ ਮਸੀਹ ਉਰਫ਼ ਬਾਗੀ ਦੇ ਕਬਜ਼ੇ 'ਚੋਂ ਗ਼ੈਰ-ਕਾਨੂੰਨੀ ਰੱਖੀ ਪਿਸਤੌਲ ਤੇ 4 ਜ਼ਿੰਦਾ ਰੌਂਦ ਬਰਾਮਦ ਕਰਕੇ, ਉਸ ਨੂੰ ਗਿ੍ਫ਼ਤਰ ਕਰ ਲਿਆ ਹੈ | ਉਨ੍ਹਾਂ ਕਿਹਾ ਕਿ ਮੁਲਜ਼ਮ ਤੋਂ ਹੋਰ ਜਾਣਕਾਰੀ ਲੈਣ ਲਈ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |