07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਕੱਤਕ ਦੀ ਸੰਗਰਾਂਦ ਮੌਕੇ ਗੁਰਦੁਆਰਾ ਮਾਡਲ ਟਾਊਨ ਵਿਖੇ ਕਰਵਾਏ ਵਿਸ਼ੇਸ਼ ਗੁਰਮਤਿ ਸਮਾਗਮ <br/>

ਸਮਾਗਮ ਦੌਰਾਨ ਭਾਈ ਦਵਿੰਦਰ ਸਿੰਘ ਦੇ ਰਾਗੀ ਜੱਥੇ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਮਹਿੰਦਰਜੀਤ ਸਿੰਘ, ਜਸਪ੍ਰੀਤ ਸਿੰਘ ਸੇਠੀ, ਜੋਗਿੰਦਰ ਸਿੰਘ ਗੁੰਬਰ ਤੇ ਰਛਪਾਲ ਸਿੰਘ ਪਾਲ | ਤਸਵੀਰ--ਮੁਨੀਸ਼ <br/> 18-10-2025
ਜਲੰਧਰ, 17 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਹਿੰਦ ਦਾ ਚਾਦਰ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨਾਂ ਦੇ ਸੇਵਕ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਦਿਹਾੜੇ ਦਿਵਸ ਨੂੰ ਸਮਰਪਿਤ ਸ਼ਾਮ ਨੂੰ ਵਿਸ਼ੇਸ਼ ਕੀਰਤਨ ਦਰਬਾਰ ਸ਼ਰਧਾ ਅਤੇ ਸਤਿਕਾਰ ਨਾਲ ਸਜਾਏ ਗਏ¢ ਇਸ ਮÏਕੇ ਭਾਈ ਦਵਿੰਦਰ ਸਿੰਘ ਬਟਾਲਾ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ), ਭਾਈ ਗੁਰਦੇਵ ਸਿੰਘ ਅਤੇ ਭਾਈ ਬਲਦੇਵ ਸਿੰਘ ਹਜੂਰੀ ਰਾਗੀ ਗੁਰਦੁਆਰਾ ਸਾਹਿਬ ਦੇ ਰਾਗੀ ਜਥਿਆਂ ਨੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ¢ ਕਥਾਵਾਚਕ ਭਾਈ ਪਰਮਜੀਤ ਸਿੰਘ ਅਤੇ ਬੀਬੀ ਜਸਜੀਤ ਕÏਰ ਨੇ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਸਿੱਖ ਸੇਵਕਾਂ ਦੇ ਜੀਵਨ ਅਤੇ ਸਿਖਿਆਵਾਂ ਸਬੰਧੀ ਗੁਰਮਤਿ ਵਿਚਾਰਾਂ ਕਰਦੇ ਹੋਏ ਸੰਗਤਾਂ ਨੂੰ ਗੁਰੂ ਘਰ ਨਾਲ ਜੁੜਨ ਅਤੇ ਗੁਰੂ ਸਾਹਿਬਾਨ ਦੇ ਦੱਸੇ ਮਾਰਗ ਚੱਲਣ ਅਤੇ ਦਿੱਤੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਪੰਜਾਬ ਦੇ ਰਫੀ ਵਜੋਂ ਜਾਣੇ ਜਾਂਦੇ ਉੱਘੇ ਕਵੀ ਰਸ਼ਪਾਲ ਸਿੰਘ ਪਾਲ ਨੇ ਮੰਚ ਸੰਚਾਲਨ ਕਰਦਿਆਂ ਆਪਣੀਆਂ ਰਚਨਾਵਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਵੇਰੇ ਕੱਤਕ ਦੀ ਸੰਗਰਾਂਦ ਦੇ ਵਿਸ਼ੇਸ ਦੀਵਾਨ ਸਜਾਏ ਗਏ | ਜਿਨ੍ਹਾਂ ਵਿਚ ਗੁਰੂ ਘਰ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਅਤੇ ਕਥਾ ਵਾਚਕਾਂ ਗੁਰਮਤਿ ਵਿਚਾਰਾਂ ਕਰਦੇ ਹੋਏ ਕੱਤਕ ਮਹੀਨੇ ਦੀ ਮੱਹਤਤਾ 'ਤੇ ਚਾਨਣਾ ਪਾਇਆ | ਮÏਕੇ ਪ੍ਰਧਾਨ ਮਹਿੰਦਰਜੀਤ ਸਿੰਘ ਅਤੇ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਪਰਮਿੰਦਰ ਸਿੰਘ, ਡਾ. ਐੱਚ.ਐੱਮ. ਹੁਰੀਆ, ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਅਨੰਦ, ਐੱਚ.ਐੱਸ.ਭਸੀਨ, ਗਗਨਦੀਪ ਸਿੰਘ ਸੇਠੀ ਅਤੇ ਸ਼ਹਿਰ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਕੀਰਤਨ ਸਰਵਣ ਕੀਤਾ |

ਪਿਛਲੀ ਖ਼ਬਰ 69ਵੀਆਂ ਪੰਜਾਬ ਸਕੂਲ ਖੇਡਾਂ ਦੇ ਕੁਰਾਸ਼ ਮੁਕਾਬਲੇ 'ਚੋ ਮੇਜ਼ਬਾਨ ਜਲੰਧਰ ਨੇ 5 ਸੋਨ ਤਗਮੇ ਜਿੱਤੇ ਅਗਲੀ ਖ਼ਬਰ ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਨੂੰ ਲੈ ਕੇ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਕੱਢੇ ਡਰਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।