05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਚੋਹਕਾਂ ਕਲਾਂ ਵਿਖੇ ਸੰਗਤਾਂ ਵਲੋਂ ਕੱਤਕ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਸੰਬੰਧੀ ਸਮਾਗਮ <br/>

ਅਜੀਤ ਡੈਸਕ 18-10-2025
ਚੁਗਿੱਟੀ/ਜੰਡੂ ਸਿੰਘਾ, 17 ਅਕਤੂਬਰ (ਨਰਿੰਦਰ ਲਾਗੂ)-ਗੁਰਦੁਆਰਾ ਸਿੰਘ ਸਭਾ ਚੋਹਕਾਂ ਕਲਾਂ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਜ ਤੋਂ ਆਰੰਭ ਹੋਏ ਕੱਤਕ ਮਹੀਨੇ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਦੇ ਸਬੰਧ ਵਿੱਚ ਗੁਰਮਤਿ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ¢ ਇਸ ਮÏਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ¢ ਉਸ ਉਪਰੰਤ ਸਜਾਏ ਹੋਏ ਦੀਵਾਨ ਵਿੱਚ ਢਾਡੀ ਭਾਈ ਹਰਪਾਲ ਸਿੰਘ ਦੇ ਜਥੇ ਵੱਲੋਂ ਗੁਰੂ ਇਤਿਹਾਸ 'ਤੇ ਚਾਨਣਾ ਪਾਉਂਦੇ ਹੋਏ ਗੁਰਬਾਣੀ ਦਾ ਪ੍ਰਭਾਵਸ਼ਾਲੀ ਗਾਇਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ ਇਸ ਮÏਕੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ¢ ਇਸ ਮÏਕੇ ਸੈਕਟਰੀ ਗੁਰਦੀਪ ਸਿੰਘ, ਮਨਪ੍ਰੀਤ ਸਿੰਘ ਜÏਹਲ ਕੈਸ਼ੀਅਰ, ਗੁਰਦੇਵ ਸਿੰਘ ਜÏਹਲ,ਨਿਰਭੈਰ ਸਿੰਘ ਜÏਹਲ, ਬਲਵੀਰ ਸਿੰਘ, ਬਲਵੰਤ ਸਿੰਘ, ਗੁਰਦੀਪ ਸਿੰਘ ਜÏਹਲ, ਗੁਰਜੰਟ ਸਿੰਘ ਜÏਹਲ, ਕਰਨੈਲ ਸਿੰਘ ਬਾਸੀ ਤੇ ਮੁੱਖ ਗ੍ਰੰਥੀ ਭਾਈ ਸੁਖਦੇਵ ਸਿੰਘ ਆਦਿ ਹਾਜ਼ਰ¢

ਪਿਛਲੀ ਖ਼ਬਰ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿਚ ਕਰੋੜਾਂ ਦੇ ਕੰਮਾਂ ਨੂੰ ਮਿਲੇਗੀ ਮਨਜ਼ੂਰੀ <br/> ਅਗਲੀ ਖ਼ਬਰ ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਪਿੰਗਲਾ ਘਰ 'ਚ ਦੀਵਾਲੀ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।