03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸ਼ਾਹਕੋਟ 'ਚ 26 ਨੂੰ ਮਨਾਇਆ ਜਾਵੇਗਾ ਬਾਬਾ ਨਾਮਦੇਵ ਦਾ 755ਵਾਂ ਪ੍ਰਕਾਸ਼ ਉਤਸਵ-ਮਨਜੀਤ ਦੇਦ <br/>

ਅਜੀਤ ਡੈਸਕ 18-10-2025
ਸ਼ਾਹਕੋਟ, 17 ਅਕਤੂਬਰ (ਦਲਜੀਤ ਸਿੰਘ ਸਚਦੇਵਾ)-ਕਸ਼ੱਤਰੀਆ ਟਾਂਕ ਸਭਾ ਸ਼ਾਹਕੋਟ ਵਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦਾ 755ਵਾਂ ਪ੍ਰਕਾਸ਼ ਉਤਸਵ ਹਰ ਵਾਰ ਦੀ ਤਰ੍ਹਾਂ ਇਸ ਸਾਲ ਵੀ ਬੜੀ ਸ਼ਰਧਾ ਤੇ ਭਾਵਨਾ ਨਾਲ ਮਿਤੀ 26 ਅਕਤੂਬਰ ਨੂੰ ਬਾਬਾ ਨਾਮਦੇਵ ਭਵਨ ਮੁਹੱਲਾ ਢੇਰੀਆਂ ਸ਼ਾਹਕੋਟ ਵਿਖੇ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਕਸ਼ੱਤਰੀਆ ਟਾਂਕ ਸਭਾ ਸ਼ਾਹਕੋਟ ਦੇ ਪ੍ਰਧਾਨ ਮਨਜੀਤ ਕੁਮਾਰ ਦੇਦ, ਵਾਈਸ ਪ੍ਰਧਾਨ ਸੁਰਜੀਤ ਸਿੰਘ ਕੋਹਾੜ, ਭੁਪਿੰਦਰ ਸਿੰਘ ਜੱਸਲ ਖ਼ਜ਼ਾਨਚੀ ਤੇ ਸੌਰਵ ਕੁਮਾਰ ਸੱਗੂ ਸੈਕਟਰੀ ਨੇ ਦੱਸਿਆ ਕਿ ਮਿਤੀ 24 ਅਕਤੂਬਰ ਨੂੰ ਬਾਬਾ ਨਾਮਦੇਵ ਭਵਨ ਮੁਹੱਲਾ ਢੇਰੀਆਂ ਸ਼ਾਹਕੋਟ ਵਿਖੇ ਸਵੇਰੇ 10:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, 25 ਅਕਤੂਬਰ ਨੂੰ ਸਵੇਰੇ 5 ਵਜੇ ਪ੍ਰਭਾਤ ਫੇਰੀ ਕੱਢੀ ਜਾਵੇਗੀ ਤੇ 26 ਅਕਤੂਬਰ ਨੂੰ ਸਵੇਰੇ 10:30 ਵਜੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅੱਜ ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ ਤੇ ਸੋਨੂੰ ਕੰਗ ਪੀ.ਏ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ | ਇਸ ਤੋਂ ਇਲਾਵਾ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵੀ ਸੱਦੇ ਪੱਤਰ ਦਿੱਤੇ ਜਾਣਗੇ | ਇਸ ਮੌਕੇ ਸਰਪ੍ਰਸਤ ਗੁਰਮੀਤ ਸਿੰਘ ਬਜਾਜ, ਸਰਪ੍ਰਸਤ ਕੇਵਲ ਸਿੰਘ ਬੱਟੂ, ਸਰਪ੍ਰਸਤ ਧਰਮਪਾਲ ਸਿੰਘ ਕਰੀਰ, ਸਲਾਹਕਾਰ ਜਤਿੰਦਰਪਾਲ ਸਿੰਘ ਬੱਲਾ, ਸਲਾਹਕਾਰ ਸੁਰਿੰਦਰ ਸਿੰਘ ਸਹਿਗਲ, ਕਾਮਰੇਡ ਹਰਭਜਨ ਸਿੰਘ, ਮਨਜੀਤ ਸਿੰਘ ਜੱਸਲ, ਅਵਤਾਰ ਸਿੰਘ ਖੁਰਪਾ, ਅੰਮਿ੍ਤਪਾਲ ਸਿੰਘ ਰੱਖੜਾ, ਗੁਰਪ੍ਰੀਤ ਸੱਗੂ, ਹਰਮਨਜੀਤ ਸਿੰਘ ਸਹਿਗਲ, ਜਸਵੀਰ ਸਿੰਘ ਰਤਨ, ਜਸਵੰਤ ਸਿੰਘ ਜੱਸਲ, ਰਾਜੀਵ ਕੁਮਾਰ ਸਹਿਗਲ, ਗੁਰਪ੍ਰੀਤ ਸਿੰਘ ਜੱਸਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਲੋਂ ਡਰਾਈ ਡੇਅ ਮਨਾਇਆ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਫ਼ਰੀਦਕੋਟ ਦਾ ਇਜਲਾਸ • ਡਾ. ਟਹਿਣਾ ਤੀਜੀ ਵਾਰ ਬਲਾਕ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।