03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਭਾਜਪਾ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ ਵਲੋਂ ਸਚਦੇਵਾ ਪਰਿਵਾਰ ਨਾਲ ਦੁੱਖ ਸਾਂਝਾ <br/>

ਮਾ: ਅਵਤਾਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਸਚਦੇਵਾ ਤੇ ਸਮੂਹ ਸਚਦੇਵਾ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਭਾਜਪਾ ਹਲਕਾ ਸ਼ਾਹਕੋਟ ਦੇ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ | ਤਸਵੀਰ : ਦਲਜੀਤ ਸਿੰਘ ਸਚਦੇਵਾ <br/> 18-10-2025
ਸ਼ਾਹਕੋਟ, 17 ਅਕਤੂਬਰ (ਦਲਜੀਤ ਸਿੰਘ ਸਚਦੇਵਾ)-ਸੇਵਾ ਮੁਕਤ ਹੈੱਡ ਮਾਸਟਰ ਅਵਤਾਰ ਸਿੰਘ ਸਚਦੇਵਾ ਦੀ ਪਤਨੀ, ਇੰਦਰਪ੍ਰੀਤ ਸਿੰਘ ਸਚਦੇਵਾ ਆਸਟ੍ਰੇਲੀਆ ਤੇ 'ਆਪਣਾ ਵਿਹੜਾ' ਰੈਸਟੋਰੈਂਟ ਦੇ ਮਾਲਕ ਸੁਖਪ੍ਰੀਤ ਸਿੰਘ ਸਚਦੇਵਾ ਦੀ ਮਾਤਾ ਸ਼੍ਰੀਮਤੀ ਪਰਮਿੰਦਰ ਕੌਰ ਸਚਦੇਵਾ ਸੇਵਾ ਮੁਕਤ ਪੰਜਾਬੀ ਟੀਚਰ ਦਾ ਕੁਝ ਦਿਨ ਪਹਿਲਾਂ ਅਚਾਨਕ ਦਿਹਾਂਤ ਹੋ ਗਿਆ ਸੀ | ਅੱਜ ਭਾਜਪਾ ਹਲਕਾ ਸ਼ਾਹਕੋਟ ਦੇ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ ਸਚਦੇਵਾ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਨ੍ਹਾਂ ਦੇ ਗ੍ਰਹਿ ਅਮਨ ਨਗਰ ਸ਼ਾਹਕੋਟ ਵਿਖੇ ਪਹੁੰਚੇ | ਇਸ ਮੌਕੇ ਰਾਣਾ ਹਰਦੀਪ ਸਿੰਘ ਨੇ ਕਿਹਾ ਕਿ ਸ਼੍ਰੀਮਤੀ ਪਰਮਿੰਦਰ ਕੌਰ ਸਚਦੇਵਾ ਦੇ ਦਿਹਾਂਤ ਨਾਲ ਸਚਦੇਵਾ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਨ੍ਹਾਂ ਨੇ ਸਿੱਖਿਆ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਇਆ | ਇਸ ਮੌਕੇ ਪਰਿਵਾਰਕ ਮੈਂਬਰਾਂ 'ਚ ਪ੍ਰੋ: ਕਰਤਾਰ ਸਿੰਘ ਸਚਦੇਵਾ ਨੈਸ਼ਨਲ ਐਵਾਰਡੀ, ਸੁਰਿੰਦਰਪਾਲ ਸਿੰਘ ਸਚਦੇਵਾ ਰਿਟਾ: ਸੀਨੀਅਰ ਫ਼ਾਰਮੇਸੀ ਅਫ਼ਸਰ, ਤਰਨਦੀਪ ਸਿੰਘ ਰੂਬੀ ਫ਼ਾਰਮੇਸੀ ਅਫ਼ਸਰ, ਆਜ਼ਾਦ ਸਿੰਘ ਸਚਦੇਵਾ ਏ.ਸੀ.ਟੀ ਟੀਚਰ ਤੇ ਭਾਜਪਾ ਆਗੂ ਅੰਮਿ੍ਤਪਾਲ ਸਿੰਘ ਜੋਨਾ ਮਲਸੀਆਂ, ਰਵੀਸ਼ ਗੋਇਲ ਭਾਜਪਾ ਆਗੂ, ਅਕਾਸ਼ਦੀਪ ਸਿੰਘ ਉੱਪਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਾਇਮਰੀ ਸਕੂਲ ਆਦਰਾਮਾਨ ਵਿਖੇ ਦਾਨੀ ਸੱਜਣਾਂ ਵਲੋਂ ਬੱਚਿਆਂ ਨੂੰ ਬੂਟ ਵੰਡੇ <br/> ਅਗਲੀ ਖ਼ਬਰ ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਲੋਂ ਡਰਾਈ ਡੇਅ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।