ਮਹਿਤਪੁਰ, 17 ਅਕਤੂਬਰ (ਲਖਵਿੰਦਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਅਦਾਰਮਾਨ ਵਿਖੇ ਅਧਿਆਪਕ ਮਾਪੇ ਮਿਲਣੀ ਦੌਰਾਨ ਪਿੰਡ ਸੰਗੋਵਾਲ ਦੇ ਦਾਨੀ ਪਰਿਵਾਰ ਜਰਨੈਲ ਸਿੰਘ ਮਰੋਕ ਅਤੇ ਸਰਦਾਰਨੀ ਜੋਗਿੰਦਰ ਕੌਰ ਵੱਲੋਂ ਬੱਚਿਆਂ ਨੂੰ ਬੂਟ ਭੇਂਟ ਕੀਤੇ | ਮੁੱਖ ਅਧਿਆਪਕ ਜਗਜੀਤ ਸਿੰਘ ਵਲੋਂ ਦਾਨੀ ਪਰਿਵਾਰ ਦਾ ਧੰਨਵਾਦ ਕੀਤਾ ਗਿਆ ਤੇ ਸਕੂਲ ਮੈਨਜਮੈਂਟ ਕਮੇਟੀ ਵਲੋਂ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਐਡਵੋਕੇਟ ਦਲਬੀਰ ਸਿੰਘ (ਰਿਟਾਇਰਡ ਲੈਕਚਰਾਰ), ਲੈਕਚਰਾਰ ਸੁਖਵਿੰਦਰ ਸਿੰਘ, ਰਛਪਾਲ ਸਿੰਘ, ਸੁਰਜੀਤ ਸਿੰਘ, ਸਰਪੰਚ ਬਖਸ਼ੀਸ਼ ਸਿੰਘ, ਬਲਵਿੰਦਰ ਕੌਰ, ਨਰਿੰਦਰ ਕੌਰ ਸਕੂਲ ਸਟਾਫ਼ ਤੇ ਬੱਚਿਆਂ ਦੇ ਮਾਤਾ ਪਿਤਾ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |