03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਮਾਤਾ ਸਾਹਿਬ ਕੌਰ ਕਾਲਜ ਢੰਡੋਵਾਲ ਦਾ ਬੀ.ਏ. ਦਾ ਨਤੀਜਾ ਸ਼ਾਨਦਾਰ <br/>

ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਢੰਡੋਵਾਲ ਦੀਆਂ ਬੀ.ਏ. ਸਮੈਸਟਰ-2 ਦੀਆਂ ਯੂਨੀਵਰਸਿਟੀ ਮੈਰਿਟ ਸੂਚੀ ਵਿਚ ਆਉਣ ਵਾਲੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ ਤੇ ਗੁਰਲੀਨ ਕੌਰ ਜੋਸਨ | ਤਸਵੀਰ: ਬਾਂਸਲ <br/> 18-10-2025
ਸ਼ਾਹਕੋਟ, 17 ਅਕਤੂਬਰ (ਬਾਂਸਲ)-ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਢੰਡੋਵਾਲ ਦਾ ਬੀ.ਏ. ਸਮੈਸਟਰ -2 ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਰਾਜਵਿੰਦਰ ਕੌਰ ਤੇ ਵਾਈਸ ਪਿ੍ੰਸੀਪਲ ਪ੍ਰਵੀਨ ਕੌਰ ਨੇ ਦੱਸਿਆ ਕਿ ਗੂਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਨਤੀਜੇ ਅਨੁਸਾਰ ਕਾਲਜ ਦੀਆਂ ਦੋ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਜਗ੍ਹਾ ਬਣਾਈ ਹੈ | ਉਨ੍ਹਾਂ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ 7.71 ਗਰੇਡ ਅਤੇ ਗੁਰਲੀਨ ਕੌਰ ਜੋਸਨ ਨੇ 7.62 ਗਰੇਡ ਹਾਸਲ ਕਰਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਕ੍ਰਮਵਾਰ 105ਵਾਂ ਤੇ 144ਵਾਂ ਸਥਾਨ ਹਾਸਲ ਕੀਤਾ ਅਤੇ ਕਾਲਜ ਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ | ਇਸ ਸ਼ਾਨਦਾਰ ਨਤੀਜੇ 'ਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਚੱਠਾ ਅਤੇ ਸਮੂਹ ਕਮੇਟੀ ਨੇ ਮਿਹਨਤੀ ਸਟਾਫ਼ ਤੇ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਵਿਦਿਆਰਥੀਆਂ ਨੇ ਤਰਕਸ਼ੀਲ ਸਾਹਿਤ ਵੈਨ ਤੋਂ 50 ਹਜ਼ਾਰ ਤੋਂ ਵੱਧ ਦੀਆਂ ਕਿਤਾਬਾਂ ਖਰੀਦੀਆਂ <br/> ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਦੇ ਦੋ ਖਿਡਾਰੀਆਂ ਨੇ ਸਟੇਟ ਖੇਡਾਂ ਜੂਡੋ ਵਿਚ ਤੀਜਾ ਸਥਾਨ ਕੀਤਾ ਹਾਸਿਲ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।