02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਗੁਰਦੁਆਰਾ ਯਾਦਗਾਰ ਬੀਬਾ ਨਿਰੰਜਨ ਕÏਰ ਬਸ਼ੀਰਪੁਰਾ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ <br/>

ਅਜੀਤ ਡੈਸਕ 18-10-2025
ਚੁਗਿੱਟੀ/ ਜੰਡੂ ਸਿੰਘਾ, 17 ਅਕਤੂਬਰ (ਨਰਿੰਦਰ ਲਾਗੂ)-ਗੁਰਦੁਆਰਾ ਯਾਦਗਾਰ ਬੀਬਾ ਨਿਰੰਜਨ ਕÏਰ ਬਸ਼ੀਰਪੁਰਾ ਵਿਖੇ ਸ਼ੁੱਕਰਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕੱਤਕ ਮਹੀਨੇ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ¢ ਇਸ ਮÏਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਅਜਮੇਰ ਸਿੰਘ ਤੇ ਬੀਬਾ ਨਿਰੰਜਨ ਕÏਰ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਹਾਜ਼ਰੀਨ ਨੂੰ ਨਿਹਾਲ ਕੀਤਾ ਗਿਆ¢ ਇਸ ਦÏਰਾਨ ਸੰਗਤਾਂ ਨਾਲ ਆਪਣੇ ਰੂਹਾਨੀ ਪ੍ਰਵਚਨਾਂ ਦੀ ਸਾਂਝ ਪਾਉਂਦੇ ਹੋਏ ਉਕਤ ਗੁਰੂ ਘਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਜਸਵਿੰਦਰ ਸਿੰਘ ਵਲੋਂ ਮਨੁੱਖਾ ਜੀਵਨ ਵਿੱਚ ਕੱਤਕ ਮਹੀਨੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ¢ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਮਾਤਮਾ ਦੀ ਭਗਤੀ ਪ੍ਰਤੀ ਤਵਜੋਂ ਵਧਾਉਣੀ ਚਾਹੀਦੀ ਹੈ¢ ਸਮਾਗਮ ਦੀ ਸਮਾਪਤੀ ਤੋਂ ਬਾਅਦ ਸੇਵਾਦਾਰਾਂ ਵਲੋਂ ਸੰਗਤਾਂ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ¢ ਇਸ ਮÏਕੇ ਹੋਰਨਾਂ ਤੋਂ ਇਲਾਵਾ ਜੋਗਿੰਦਰ ਸਿੰਘ, ਨਿਸ਼ਾਨ ਸਿੰਘ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਸੁਖਮਨਦੀਪ ਸਿੰਘ, ਸੁਰਿੰਦਰ ਕÏਰ, ਸੁਖਵਿੰਦਰ ਸਿੰਘ, ਰਾਜ ਕੌਰ, ਦਰਸ਼ਨਾਂ ਗੁਗਲਾਨੀ, ਮਨਿੰਦਰ ਸਿੰਘ, ਸੰਤ ਲਾਲ, ਰਿੰਕੂ ਤੇ ਹਰਨੂਰ ਕÏਰ ਹਰਜੀ ਆਦਿ ਹਾਜ਼ਰ ਸਨ¢

ਪਿਛਲੀ ਖ਼ਬਰ ਨਵੀਂ ਸਕੋਡਾ ਅÏਕਟਾਵੀਆ ਆਰ.ਐੱਸ. ਸ਼ਕਤੀ, ਸ਼ੈਲੀ ਅਤੇ ਵਿਰਾਸਤ ਦਾ ਇਕ ਤਾਜ਼ਗੀ ਭਰਪੂਰ ਮਿਸ਼ਰਣ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਅਤੇ ਬਜ਼ੁਰਗਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਕੀਤੀਆਂ ਸਾਂਝੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।