07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਭਾਜਪਾ ਆਗੂ ਕਿ੍ਸ਼ਨ ਲਾਲ ਸ਼ਰਮਾ ਪਾਰਟੀ 'ਚੋਂ ਮੁਅੱਤਲ

ਅਜੀਤ ਡੈਸਕ 19-10-2025
ਜਲੰਧਰ, 18 ਅਕਤੂਬਰ (ਸ਼ਿਵ)- ਭਾਜਪਾ ਦੇ ਸੀਨੀਅਰ ਆਗੂ ਕਿ੍ਸ਼ਨ ਲਾਲ ਸ਼ਰਮਾ ਨੂੰ ਸੰਘ ਅਧਿਕਾਰੀ ਦੇ ਖ਼ਿਲਾਫ਼ ਲਾਈਵ ਹੋ ਕੇ ਸੋਸ਼ਲ ਮੀਡੀਆ ਵਿਚ ਬੋਲਣਾ ਮਹਿੰਗਾ ਪੈ ਗਿਆ ਹੈ ਤੇ ਇਸ ਮਾਮਲੇ ਵਿਚ ਅੱਜ ਜਲੰਧਰ ਭਾਜਪਾ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਵੱਡੀ ਕਾਰਵਾਈ ਕਰਦੇ ਹੋਏ ਕਿ੍ਸ਼ਨ ਲਾਲ ਸ਼ਰਮਾ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ | ਪਾਰਟੀ ਪ੍ਰਧਾਨ ਸ੍ਰੀ ਸੁਸ਼ੀਲ ਸ਼ਰਮਾ ਵਲੋਂ ਜਾਰੀ ਇੱਕ ਬਿਆਨ ਵਿਚ ਕਿਹਾ ਗਿਆ ਹੈ ਕਿ ਕ੍ਰਿਸ਼ਨ ਲਾਲ ਸ਼ਰਮਾ, ਜੋ ਇਸ ਸਮੇਂ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਬਿਆਨ ਦੇ ਰਹੇ ਹਨ ਤੇ ਉਹ ਪਾਰਟੀ ਦੀ ਅਕਸ ਨੂੰ ਖ਼ਰਾਬ ਕਰ ਰਹੇ ਹਨ | ਜਿਸ ਦੇ ਨਤੀਜੇ ਵਜੋਂ ਸੂਬੇ ਦੇ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕੀਤਾ ਗਿਆ ਹੈ ਅਤੇ ਪਾਰਟੀ ਦਾ ਭਵਿੱਖ ਵਿਚ
ਉਨ੍ਹਾਂ ਦੀ ਕਿਸੇ ਵੀ ਗਤੀਵਿਧੀ ਨਾਲ ਕੋਈ ਲੈਣਾ-ਦੇਣਾ ਨਹੀਂ ਹੋਵੇਗਾ | ਦੱਸਿਆ ਜਾਂਦਾ ਹੈ ਕਿ ਜਦੋਂ ਕਿ੍ਸ਼ਨ ਲਾਲ ਸ਼ਰਮਾ ਨੇ ਲਾਈਵ ਹੋ ਕੇ ਕੁੱਝ ਲੋਕਾਂ ਖ਼ਿਲਾਫ਼ ਭੜਾਸ ਕੱਢੀ ਸੀ ਤਾਂ ਉਸ ਵੇਲੇ ਹੀ ਇਸ ਤਰਾਂ ਦੀ ਚਰਚਾ ਸ਼ੁਰੂ ਹੋ ਗਈ ਸੀ ਕਿ ਜਲੰਧਰ ਭਾਜਪਾ ਇਸ ਮਾਮਲੇ ਵਿਚ ਕੋਈ ਸਖ਼ਤ ਕਾਰਵਾਈ ਕਰ ਸਕਦਾ ਹੈ | ਉੱਧਰ ਕਿ੍ਸ਼ਨ ਲਾਲ ਸ਼ਰਮਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਤੇ ਨਾ ਹੀ ਪਾਰਟੀ ਵਲੋਂ ਕੋਈ ਨੋਟਿਸ ਦਿੱਤਾ ਗਿਆ ਹੈ | ਕਿ੍ਸ਼ਨ ਲਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਲਾਈਵ ਸੰਬੋਧਨ ਵਿਚ ਕਿਸੇ ਦਾ ਨਾਂਅ ਨਹੀਂ ਲਿਆ ਹੈ | ਉਂਜ ਕਿ੍ਸ਼ਨ ਲਾਲ ਸ਼ਰਮਾ ਕਾਫ਼ੀ ਪੁਰਾਣੇ ਆਗੂ ਹਨ ਤਾਂ ਆਉਣ ਵਾਲੇ ਸਮੇਂ ਵਿਚ ਇਹ ਮਾਮਲਾ ਹੋਰ ਵਧਣ ਦੀ ਸ਼ੰਕਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਰਿਹਾ |
ਪਿਛਲੀ ਖ਼ਬਰ ਤਿਉਹਾਰਾਂ ਨੇ ਕੀਤੇ ਸ਼ਰਾਬ ਕਾਰੋਬਾਰੀ ਮਾਲਾਮਾਲ, ਰੋਜ਼ਾਨਾ ਦੀ ਵਧੀ 50 ਲੱਖ ਦੀ ਵਿਕਰੀ <br/> ਅਗਲੀ ਖ਼ਬਰ ਸੂਬੇਦਾਰ ਮਹਿੰਦਰ ਸਿੰਘ ਚੈਹੜਮਜਾਰਾ ਦੀ ਪਹਿਲੀ ਬਰਸੀ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।