03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪੁਲਿਸ ਅਤੇ ਨਿਗਮ ਕਮਿਸ਼ਨਰ ਨੂੰ ਪਟਾਕਾ ਮਾਰਕੀਟ ਲਈ ਸੁਰੱਖਿਆ ਪੱਖੋਂ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ

ਅਜੀਤ ਡੈਸਕ 19-10-2025
ਜਲੰਧਰ, 18 ਅਕਤੂਬਰ (ਚੰਦੀਪ ਭੱਲਾ)-ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪੁਲਿਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਨੂੰ ਪਟਾਕਾ ਮਾਰਕੀਟ ਲਈ ਖ਼ਾਲੀ ਜ਼ਮੀਨ, ਨੇੜੇ ਪਠਾਨਕੋਟ ਬਾਈਪਾਸ, ਜਲੰਧਰ ਵਿਖੇ ਸੁਰੱਖਿਆ ਪੱਖੋਂ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਲਈ ਪੰਜਾਬ ਸਰਕਾਰ ਉਦਯੋਗ ਅਤੇ ਕਾਮਰਸ ਵਿਭਾਗ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ¢ ਜਾਰੀ ਕੀਤੇ ਹੁਕਮ ਵਿਚ ਸਿਵਲ ਸਰਜਨ ਜਲੰਧਰ ਅਤੇ ਸਹਾਇਕ ਡਵੀਜ਼ਨਲ ਫਾਇਰ ਅਫ਼ਸਰ, ਜਲੰਧਰ ਨੂੰ ਐਂਬੂਲੈਂਸ ਅਤੇ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਮੁਹੱਈਆ ਕਰਵਾਉਣ ਵੀ ਹਦਾਇਤ ਕੀਤੀ ਗਈ ਹੈ ¢ ਹੁਕਮ ਅਨੁਸਾਰ ਪੰਜਾਬ ਸਰਕਾਰ ਉਦਯੋਗ ਅਤੇ ਕਾਮਰਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ 'ਦ ਐਕਸਪਲੋਸਿਵ ਰੂਲਜ਼ 2008' ਅਧੀਨ ਪਟਾਕਿਆਂ ਦੀਆਂ ਆਰਜ਼ੀ ਦੁਕਾਨਾਂ ਦੇ ਲਾਇਸੰਸ ਜਾਰੀ ਕੀਤੇ ਜਾਂਦੇ ਹਨ ¢ ਜ਼ਿਲ੍ਹਾ ਜਲੰਧਰ ਵਿਚ ਹਰ ਸਾਲ ਦੀਵਾਲੀ ਦੇ ਤਿਉਹਾਰ ਮੌਕੇ ਪਟਾਕਾ ਮਾਰਕੀਟ ਬਰਲਟਨ ਪਾਰਕ ਵਿਖੇ ਲਗਾਈ ਜਾਂਦੀ ਹੈ ਪਰ ਇਸ ਸਾਲ ਬਰਲਟਨ ਪਾਰਕ ਵਿਚ ਉਸਾਰੀ ਤੇ ਨਵੀਨੀਕਰਨ ਦੇ ਕੰਮ ਚੱਲਦੇ ਹੋਣ ਕਰਕੇ ਇਸ ਸਥਾਨ 'ਤੇ ਆਰਜ਼ੀ ਪਟਾਕਾ ਮਾਰਕੀਟ ਨਹੀਂ ਲਗਾਈ ਜਾ ਸਕਦੀ¢

ਪਿਛਲੀ ਖ਼ਬਰ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਅੰਤਰ ਸਕੂਲ ਖੇਡ ਮੁਕਾਬਲੇ 'ਚ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ... ਅਗਲੀ ਖ਼ਬਰ 69ਵੀਆਂ ਪੰਜਾਬ ਸਕੂਲ ਖੇਡਾਂ ਦੇ ਕੁਰਾਸ਼ ਅੰਡਰ 17 ਸਾਲ ਵਰਗ 'ਚੋਂ ਜਲੰਧਰ ਬਣਿਆ ਚੈਂਪੀਅਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।