19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਕੋਟਲੀ ਦੀ ਨਿਯੁਕਤੀ ਨਾਲ ਜਲੰਧਰ ਦਾ ਮਾਣ ਵਧਿਆ-ਅਸ਼ਵਨ ਭੱਲਾ

ਅਜੀਤ ਡੈਸਕ 23-10-2025
ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਆਦਮਪੁਰ ਹਲਕੇ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਸਪੈਸ਼ਲ ਸਪੋਕਸਪਰਸਨ ਪੰਜਾਬ ਕਾਂਗਰਸ ਨੂੰ ਦੇਸ਼ ਦੀ ਸਿਆਸਤ ਅੰਦਰ ਵੱਡਾ ਰੋਲ ਅਦਾ ਕਰਨ ਲਈ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਵਲੋਂ ਐਸ ਸੀ ਵਿਭਾਗ ਦੇ ਨੈਸ਼ਨਲ ਕੋਆਡੀਨੇਟਰ ਨਿਯੁਕਤ ਕਰਨ ਅਤੇ ਨਾਲ ਹੀ ਉੱਤਰਾਖੰਡ ਦਾ ਇੰਚਾਰਜ ਬਣਾਏ ਜਾਣ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਤੇ ਸਾਬਕਾ ਪ੍ਰਧਾਨ ਜ਼ਿਲ੍ਹਾ ਯੂਥ ਕਾਂਗਰਸ ਜਲੰਧਰ ਸ੍ਰੀ ਅਸ਼ਵਨ ਭੱਲਾ ਨੇ ਕਿਹਾ ਕਿ ਕੋਟਲੀ ਦੀ ਨਿਯੁਕਤੀ ਨਾਲ ਜਲੰਧਰ ਸ਼ਹਿਰ ਦਾ ਮਾਣ ਵਧਿਆ ਹੈ | ਉਨ੍ਹਾਂ ਕਿਹਾ ਕਿ ਸ੍ਰੀ ਕੋਟਲੀ ਨੂੰ ਪਾਰਟੀ ਵਲੋਂ ਦਿੱਤੀ ਗਈ ਇਸ ਅਹਿਮ ਜ਼ਿੰਮੇਵਾਰੀ ਨਾਲ ਉਨ੍ਹਾਂ ਦਾ ਸਿਆਸੀ ਤੌਰ 'ਤੇ ਕੱਦ ਵੀ ਹੋਰ ਉੱਚਾ ਹੋਇਆ ਹੈ ਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਦੇਸ਼ ਦੇ ਲੋਕਾਂ ਦੇ ਮਸਲਿਆਂ ਤੇ ਖਾਸ ਕਰਕੇ ਦਲਿਤ ਭਾਈਚਾਰੇ ਦੀਆਂ ਮੁਸ਼ਕਿਲਾਂ ਸੰਬੰਧੀ ਹੋਰ ਵੀ ਅਸਰਦਾਰ ਢੰਗ ਨਾਲ ਆਵਾਜ਼ ਉਠਾ ਸਕਣਗੇ | ਸ੍ਰੀ ਅਸ਼ਵਨ ਭੱਲਾ ਨੇ ਸ੍ਰੀ ਕੋਟਲੀ ਦੀ ਨਿਯੁਕਤੀ 'ਤੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਸ੍ਰੀ ਰਾਹੁਲ ਗਾਂਧੀ ਤੇ ਰਜਿੰਦਰ ਗÏਤਮ ਨੈਸ਼ਨਲ ਚੇਅਰਮੈਨ ਐਸ ਸੀ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਕੋਟਲੀ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਵਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸ੍ਰੀ ਕੋਟਲੀ ਮਿਲੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ |
ਪਿਛਲੀ ਖ਼ਬਰ ਦੀਵਾਲੀ ਦੀ ਰਾਤ ਨੌਜਵਾਨ ਦੀ ਹੱਤਿਆ ਮਾਮਲੇ 'ਚ 6 ਗਿ੍ਫ਼ਤਾਰ <br/> ਅਗਲੀ ਖ਼ਬਰ ਫਿਲਮ 'ਗੋਡੇ ਗੋਡੇ ਚਾਅ-2' ਦੀ ਸਕਰੀਨਿੰਗ ਸ਼ੋਅ ਮੌਕੇ ਮੁਹਾਲੀ 'ਚ ਲੱਗੀਆਂ ਰੌਣਕਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।