ਜਲੰਧਰ, 22 ਅਕਤੂਬਰ (ਪਵਨ ਖਰਬੰਦਾ)-ਐਸ.ਪੀ. ਪ੍ਰਾਇਮ ਸੀ.ਐਸ. ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ | ਜੂਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਤਿਉਹਾਰ ਦਾ ਪੂਰਾ ਆਨੰਦ ਮਾਣਿਆ | ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਾਰਡ ਬਣਾਉਣ ਅਤੇ ਤਸਵੀਰ ਡਰਾਇੰਗ ਮੁਕਾਬਲੇ ਕਰਵਾਏ ਗਏ | ਸਕੂਲ ਦੇ ਚਾਰ ਹਾਊਸਾਂ ਦੇ ਵਿਦਿਆਰਥੀਆਂ ਵੀਰਤਾ, ਏਕਤਾ, ਚੇਤਨਾ ਅਤੇ ਨਮਰੁਤਾ ਨੇ ਬੋਰਡ ਸਜਾਵਟ ਅਤੇ ਰੰਗੋਲੀ ਬਣਾਉਣ ਦੇ ਮੁਕਾਬਲਿਆਂ ਵਿੱਚ ਹਿੱਸਾ ਲਿਆ | ਸਕੂਲ ਦੀ ਚੇਅਰਪਰਸਨ ਸ੍ਰੀਮਤੀ ਐਸ.ਵਾਈ. ਅਰੋੜਾ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਭੇਟ ਕੀਤੇ ਅਤੇ ਵਾਈਸ-ਚੇਅਰਪਰਸਨ ਸ੍ਰੀਮਤੀ ਕੇ. ਅਰੋੜਾ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਮਹੱਤਤਾ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਤਿਉਹਾਰ ਨਾਲ ਸਬੰਧਿਤ ਵੱਖ-ਵੱਖ ਸਮਾਗਮਾਂ ਨਾਲ ਜਾਣੂ ਕਰਵਾਇਆ | ਸਕੂਲ ਦੀ ਪਿ੍ੰਸੀਪਲ ਮੈਡਮ ਸੁਤੀ ਸਿੰਮੀ ਨੇ ਸਾਰੇ ਵਿਦਿਆਰਥੀਆਂ ਦਾ ਸਵਾਗਤ ਕੀਤਾ | ਉਨ੍ਹਾਂ ਨੇ ਸਭ ਨੂੰ ਦੀਵਾਲੀ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪ੍ਰਦੂਸ਼ਣ ਮੁਕਤ ਅਤੇ ਵਾਤਾਵਰਨ ਅਨੁਕੂਲ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ | ਸਕੂਲ ਦੀ ਵਾਈਸ ਪਿ੍ੰਸੀਪਲ ਸ੍ਰੀਮਤੀ ਅੰਜੂ ਅਤੇ ਸਟਾਫ ਮੈਂਬਰ ਇਸ ਮੌਕੇ ਮੌਜੂਦ ਸਨ |