19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਗਿੱਲ ਵੈੱਲਫ਼ੇਅਰ ਸੁਸਾਇਟੀ ਨੇ ਗਊਸ਼ਾਲਾ ਦੇ ਵਰਕਰਾਂ ਨਾਲ ਮਨਾਈ ਦੀਵਾਲੀ <br/>

ਗਿੱਲ ਵੈੱਲਫੇਅਰ ਸੁਸਾਇਟੀ ਵਲੋਂ ਗਊਸ਼ਾਲਾ ਦੇ ਵਰਕਰਾਂ ਨੂੰ ਦੀਵਾਲੀ ਮੌਕੇ ਨਕਦ ਰਾਸ਼ੀ ਦਿੰਦੇ ਹੋਏ ਸੁਰਿੰਦਰਜੀਤ ਸਿੰਘ ਚੱਠਾ, ਖ਼ਜ਼ਾਨਚੀ ਲੱਖੀ ਗਿੱਲ, ਬਲਜਿੰਦਰ ਸਿੰਘ ਜਿੰਦੂ ਤੇ ਹੋਰ | ਤਸਵੀਰ : ਦਲਜੀਤ ਸਿੰਘ ਸਚਦੇਵਾ <br/> 23-10-2025
ਸ਼ਾਹਕੋਟ, 22 ਅਕਤੂਬਰ (ਦਲਜੀਤ ਸਿੰਘ ਸਚਦੇਵਾ)-ਗਿੱਲ ਵੈੱਲਫੇਅਰ ਚੈਰੀਟੇਬਲ ਸੁਸਾਇਟੀ ਵਲੋਂ ਪਿੰਡ ਕੰਨੀਆਂ ਕਲਾਂ (ਸ਼ਾਹਕੋਟ) 'ਚ ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਗਊਸ਼ਾਲਾ ਵਿਖੇ ਸੁਸਾਇਟੀ ਦੇ ਸਰਪ੍ਰਸਤ ਰਾਜ ਗਿੱਲ ਯੂ. ਕੇ. ਤੇ ਪ੍ਰਧਾਨ ਰਜਿੰਦਰ ਕੌਰ ਮਾਨ ਦੀ ਅਗਵਾਈ ਹੇਠ ਗਊਸ਼ਾਲਾ ਦੇ ਵਰਕਰਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸੁਰਿੰਦਰਜੀਤ ਸਿੰਘ ਚੱਠਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸ਼ਾਹਕੋਟ, ਸੁਸਾਇਟੀ ਦੇ ਖ਼ਜ਼ਾਨਚੀ ਲਖਵੀਰ ਸਿੰਘ ਲੱਖੀ ਗਿੱਲ ਤੇ ਕਮੇਟੀ ਮੈਂਬਰ ਬਲਜਿੰਦਰ ਸਿੰਘ ਜਿੰਦੂ ਵਲੋਂ ਗਊਸ਼ਾਲਾ ਦੇ ਮੈਨੇਜਰ ਤੇ 11 ਵਰਕਰਾਂ ਨੂੰ 5-5 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਭੇਟ ਕਰਕੇ ਦੀਵਾਲੀ ਦੀ ਖੁਸ਼ੀ ਸਾਂਝੀ ਕੀਤੀ ਗਈ | ਸੁਰਿੰਦਰਜੀਤ ਸਿੰਘ ਚੱਠਾ ਨੇ ਕਿਹਾ ਕਿ ਦੀਵਾਲੀ ਇਕ ਖ਼ੁਸ਼ੀਆਂ ਦਾ ਤਿਉਹਾਰ ਹੈ, ਜੋ ਸਾਨੂੰ ਸਭ ਨਾਲ ਰਲ ਮਿਲ ਕੇ ਮਨਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਰਾਜ ਗਿੱਲ ਯੂ. ਕੇ. ਜੋ ਕਿ ਸਮਾਜ ਸੇਵਾ ਦੇ ਕੰਮਾਂ ਨੂੰ ਸਮਰਪਿਤ ਹਨ, ਇਨ੍ਹਾਂ ਨੇ ਜ਼ਿਲ੍ਹਾ ਪੱਧਰੀ ਗਊਸ਼ਾਲਾ ਨੂੰ ਗੋਦ ਲੈ ਕੇ ਕਰੋੜਾਂ ਰੁਪਏ ਖ਼ਰਚ ਕੇ ਨੁਹਾਰ ਬਦਲੀ ਹੈ ਤੇ ਸਾਰੀ ਮਸ਼ੀਨਰੀ ਵੀ ਖ਼ਰੀਦ ਕੇ ਦਿੱਤੀ ਹੈ | ਇਨ੍ਹਾਂ ਵਲੋਂ ਲੰਮੇ ਸਮੇਂ ਤੋਂ ਗਊਆਂ ਦੀ ਬਹੁਤ ਸੇਵਾ ਕੀਤੀ ਜਾ ਰਹੀ ਹੈ | ਇਸ ਮੌਕੇ ਅਮਰਜੀਤ ਸਿੰਘ ਮੰਗੂ, ਕੁਲਦੀਪ ਸਿੰਘ, ਰਮਨ ਨਾਗਰਾ, ਹੈਪੀ ਖ਼ਾਲਸਾ ਗਿੱਲ, ਮੋਨੂੰ ਅਰੋੜਾ, ਹਰਦੀਪ ਸਿੰਘ ਗਿੱਲ, ਹਰਵਿੰਦਰ ਸਿੰਘ ਗਿੱਲ ਮੈਨੇਜਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਿੱਲੀ ਬੜੈਚ ਅਕੈਡਮੀ 'ਚ ਰੰਗੋਲੀ, ਥਾਲੀ ਤੇ ਦੀਵਾ ਸਜਾਉਣ ਦੇ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ 42ਵਾਂ ਇੰਡੀਅਨ ਆਇਲ ਹਾਕੀ ਟੂਰਨਾਮੈਂਟ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।