19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਬਾਬਾ ਵਿਸ਼ਵਕਰਮਾ ਦਿਵਸ ਮਨਾਇਆ <br/>

ਅਜੀਤ ਡੈਸਕ 23-10-2025
ਸ਼ਾਹਕੋਟ, 22 ਅਕਤੂਬਰ (ਨਗਿੰਦਰ ਸਿੰਘ ਬਾਂਸਲ)-ਬਾਬਾ ਵਿਸ਼ਵਕਰਮਾ ਟੈਕਨੀਕਲ ਤੇ ਵੈੱਲਫ਼ੇਅਰ ਸੁਸਾਇਟੀ ਸ਼ਾਹਕੋਟ ਵਲੋਂ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਸ਼ਾਹਕੋਟ ਵਿਖੇ ਸ਼ਿਲਪ ਅਤੇ ਭਵਨ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ਼ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਤਰਸੇਮ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਸਜਾਏ ਗਏ ਧਾਰਮਿਕ ਦੀਵਾਨ ਵਿਚ ਭਾਈ ਮੇਜਰ ਸਿੰਘ ਬਾਜਵਾ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ ਬਾਰੇ ਪ੍ਰਸੰਗ ਪੇਸ਼ ਕੀਤਾ | ਇਸ ਸਮਾਗਮ ਵਿਚ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਬਚਿੱਤਰ ਸਿੰਘ ਕੋਹਾੜ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਅਤੇ ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੇਰੋਵਾਲੀਆ ਨੇ ਸਮੂਹ ਸੰਗਤਾਂ ਨੂੰ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ | ਮੰਚ ਦਾ ਸੰਚਾਲਨ ਕਰਦਿਆਂ ਤਰਲੋਕ ਸਿੰਘ ਰੂਪਰਾ ਨੇ ਬਾਬਾ ਵਿਸ਼ਵਕਰਮਾ ਦਿਵਸ ਦੀ ਮਹਾਂਨਤਾ ਬਾਰੇ ਚਾਨਣਾ ਪਾਇਆ | ਇਸ ਮੌਕੇ ਨਗਰ ਪੰਚਾਇਤ ਸ਼ਾਹਕੋਟ ਦੇ ਸਾਬਕਾ ਪ੍ਰਧਾਨ ਪਵਨ ਪੁਰੀ, ਸਤੀਸ਼ ਰਿਹਾਨ ਸਾਬਕਾ ਪ੍ਰਧਾਨ, ਬੂਟਾ ਸਿੰਘ ਕਲਸੀ ਐੱਮ. ਸੀ., ਪ੍ਰਵੀਨ ਗਰੋਵਰ ਐੱਮ. ਸੀ., ਪਵਨ ਅਗਰਵਾਲ ਪ੍ਰਧਾਨ ਮੰਡੀ ਕਮੇਟੀ, ਰਾਜੇਸ਼ ਅਗਰਵਾਲ, ਟਿੰਪੀ ਕੁਮਰਾ, ਹਰਜਿੰਦਰ ਸਿੰਘ ਰੂਪਰਾ ਠੇਕੇਦਾਰ, ਡਾ. ਸੁਰਿੰਦਰ ਭੱਟੀ, ਹਰਦੇਵ ਸਿੰਘ ਪੀਟਾ ਬਦੇਸ਼ਾ, ਡਾ. ਅਰਵਿੰਦਰ ਸਿੰਘ ਰੂਪਰਾ, ਜਥੇ. ਨਿਰਮਲ ਸਿੰਘ ਸੋਖੀ, ਪਰਮਵੀਰ ਪੰਮਾ ਪ੍ਰਧਾਨ, 'ਆਪ' ਦੇ ਸ਼ਹਿਰੀ ਪ੍ਰਧਾਨ ਮਨੋਜ ਅਰੋੜਾ, ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਪੋਪਲੀ, ਜਤਿੰਦਰ ਪਾਲ ਸਿੰਘ ਬੱਲਾ, ਗੁਰਦੀਪ ਸਿੰਘ, ਕੁਲਦੀਪ ਸਿੰਘ ਦੀਦ, ਜਸਵੀਰ ਸਿੰਘ ਸਿੰਧੜ, ਰਣਧੀਰ ਸਿੰਘ ਰਾਣਾ ਠੇਕੇਦਾਰ, ਸੁਰਿੰਦਰ ਕੁਮਾਰ ਵਿੱਗ, ਮਾਸਟਰ ਅਮਰਪ੍ਰੀਤ ਸਿੰਘ ਧਿੰਜਨ, ਮਨਜੀਤ ਸਿੰਘ ਸੱਤਾ ਟਰਾਂਸਪੋਰਟਰ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ ਦੇਵਗੁਣ, ਸਕੱਤਰ ਜਨਰਲ ਸੁਰਿੰਦਰ ਸਿੰਘ ਪਦਮ, ਸਹਾਇਕ ਮੇਜਰ ਸਿੰਘ ਮੰਡ, ਵਾਈਸ ਪ੍ਰਧਾਨ ਮਲਕੀਤ ਸਿੰਘ ਰਤਨਪਾਲ, ਸਲਾਹਕਾਰ ਅਜੈਬ ਸਿੰਘ, ਖਜ਼ਾਨਚੀ ਗੁਰਮੇਲ ਸਿੰਘ ਤੇ ਸਰਬਜੀਤ ਸਿੰਘ ਉਦਾਸੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਬਿੱਲੀ ਬੜੈਚ ਅਕੈਡਮੀ 'ਚ ਰੰਗੋਲੀ, ਥਾਲੀ ਤੇ ਦੀਵਾ ਸਜਾਉਣ ਦੇ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।