19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਬਿੱਲੀ ਬੜੈਚ ਅਕੈਡਮੀ 'ਚ ਰੰਗੋਲੀ, ਥਾਲੀ ਤੇ ਦੀਵਾ ਸਜਾਉਣ ਦੇ ਮੁਕਾਬਲੇ ਕਰਵਾਏ <br/>

ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ 'ਚ ਮਨਾਏ ਦੀਵਾਲੀ ਦੇ ਤਿਉਹਾਰ ਮੌਕੇ ਸਕੂਲ ਸਟਾਫ਼ ਨਾਲ, ਅਕੈਡਮੀ ਦੇ ਪ੍ਰਧਾਨ ਬਾਬਾ ਗੁਰਮੇਜ ਸਿੰਘ, ਪਿ੍ੰਸੀਪਲ ਸਤਿੰਦਰ ਸਿੰਘ ਤੇ ਹੋਰ | ਤਸਵੀਰ : ਦਲਜੀਤ ਸਿੰਘ ਸਚਦੇਵਾ <br/> 23-10-2025
ਸ਼ਾਹਕੋਟ, 22 ਅਕਤੂਬਰ (ਦਲਜੀਤ ਸਿੰਘ ਸਚਦੇਵਾ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ ਸੈਦਰਾਣਾ ਸਾਹਿਬ ਦੇ ਪ੍ਰਧਾਨ ਬਾਬਾ ਗੁਰਮੇਜ ਸਿੰਘ ਤੇ ਪਿ੍ੰਸੀਪਲ ਸਤਿੰਦਰ ਸਿੰਘ ਅਗਵਾਈ ਹੇਠ ਦੀਵਾਲੀ ਦੇ ਤਿਉਹਾਰ ਮੌਕੇ ਵਿਦਿਆਰਥੀਆਂ ਵਿਚ ਰੰਗੋਲੀ, ਥਾਲੀ ਤੇ ਦੀਵਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਬਾਬਾ ਜੋਰਾਵਰ ਸਿੰਘ ਹਾਊਸ ਵਿਚਕਾਰ ਹੋਏ | ਇਸ ਮੁਕਾਬਲੇ ਵਿਚ ਹਰੇਕ ਵਿਦਿਆਰਥੀ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਇਸ ਤੋਂ ਇਲਾਵਾ ਛੋਟੇ ਬੱਚਿਆਂ ਨੇ ਵੀ ਦੀਵਾਲੀ ਨਾਲ ਸਬੰਧਿਤ ਚਾਰਟ ਤੇ ਦੀਵੇ ਬਣਾਏ | ਇਸ ਤੋਂ ਇਲਾਵਾ ਹਰੇਕ ਵਿਦਿਆਰਥੀ ਨੇ ਆਪਣੀ ਕਲਾਸ ਨੂੰ ਬਹੁਤ ਸੁੰਦਰ ਢੰਗ ਨਾਲ ਸਜਾਇਆ | ਰੰਗੋਲੀ ਮੁਕਾਬਲੇ ਵਿਚ ਬਾਬਾ ਅਜੀਤ ਸਿੰਘ ਹਾਊਸ ਨੇ ਪਹਿਲਾ ਸਥਾਨ, ਦੂਜਾ ਸਥਾਨ ਬਾਬਾ ਜੁਝਾਰ ਸਿੰਘ ਤੇ ਬਾਬਾ ਜੋਰਾਵਰ ਸਿੰਘ ਹਾਊਸ ਤੇ ਤੀਜਾ ਸਥਾਨ ਬਾਬਾ ਫਤਿਹ ਸਿੰਘ ਹਾਊਸ ਨੇ ਪ੍ਰਾਪਤ ਕੀਤਾ | ਦੀਵਾ ਤੇ ਥਾਲੀ ਸਜਾਉਣ ਵਿਚ ਪਹਿਲਾ ਸਥਾਨ ਬਾਬਾ ਜੋਰਾਵਰ ਸਿੰਘ ਹਾਊਸ, ਦੂਜਾ ਸਥਾਨ ਬਾਬਾ ਅਜੀਤ ਸਿੰਘ ਹਾਊਸ ਤੇ ਤੀਜਾ ਸਥਾਨ ਬਾਬਾ ਫਤਿਹ ਸਿੰਘ ਹਾਊਸ ਨੇ ਹਾਸਲ ਕੀਤਾ | ਇਸ ਮੌਕੇ ਬਾਬਾ ਗੁਰਮੇਜ ਸਿੰਘ ਨੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਤੇ ਇਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਹਾਊਸ ਇੰਚਾਰਜ ਬਲਦੀਪ ਕੌਰ, ਜਸਪ੍ਰੀਤ ਕੌਰ, ਮੈਡਮ ਵਿਜੇ, ਨਵਜੋਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ <br/> ਅਗਲੀ ਖ਼ਬਰ ਗਿੱਲ ਵੈੱਲਫ਼ੇਅਰ ਸੁਸਾਇਟੀ ਨੇ ਗਊਸ਼ਾਲਾ ਦੇ ਵਰਕਰਾਂ ਨਾਲ ਮਨਾਈ ਦੀਵਾਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।