29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਪੰਜਾਬ ਸਰਕਾਰ ਵਲੋਂ ਲਿਆਂਦੀ ਜਾ ਰਹੀ ਕਿੱਲੋਮੀਟਰ ਸਕੀਮ ਦੇ ਵਿਰੋਧ 'ਚ ਕੰਟਰੈਕਟ ਵਰਕਰ ਯੂਨੀਅਨ ਨੇ ਕੀਤਾ ਚੱਕਾ ਜਾਮ

ਅਜੀਤ ਡੈਸਕ 24-10-2025
ਜਲੰਧਰ, 23 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਲਿਆਂਦੀ ਜਾ ਰਹੀ ਕਿੱਲੋਮੀਟਰ ਸਕੀਮ ਦਾ ਵਿਰੋਧ ਕਰਦੇ ਹੋਏ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਦੁਪਹਿਰ 12 ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤੀ | ਜਿਸ ਨਾਲ ਯਾਤਰੀਆਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ | ਪੈੱ੍ਰਸ ਨੂੰ ਜਾਰੀ ਬਿਆਨ 'ਚ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਚੇਅਰਮੈਨ ਬਲਵਿੰਦਰ ਸਿੰਘ ਰਾਠ, ਸੈਕਟਰੀ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਪੀ.ਆਰ.ਟੀ.ਸੀ ਵਿਚ ਪੰਜਾਬ ਸਰਕਾਰ ਦੇ ਵੱਲੋਂ ਰਾਹਤ ਸਕੀਮਾਂ ਦੇ ਤਹਿਤ 17 ਕੈਟਾਗਰੀਆਂ ਨੂੰ ਪਹਿਲਾਂ ਤੋਂ ਹੀ ਮੁਫ਼ਤ ਸਫ਼ਰ ਸਹੂਲਤਾਂ ਦੇ ਰਹੀ ਹੈ | ਇਨ੍ਹਾਂ ਸਹੂਲਤਾਂ ਨਾਲ ਪਨਬਸ/ਪੀ.ਆਰ.ਟੀ.ਸੀ ਦਾ ਲਗਭਗ 1200 ਕਰੋੜ ਰੁਪਏ ਸਰਕਾਰ ਵੱਲ ਬਕਾਇਆ ਪੈਡਿੰਗ ਹੈ¢ ਕਿੱਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਸਬੰਧੀ ਯੂਨੀਅਨ ਦੀਆਂ 2 ਮੀਟਿੰਗ ਵੀ ਹੋ ਚੁੱਕੀਆਂ ਹਨ ਹਰ ਮੀਟਿੰਗ ਦੇ ਵਿਚ ਯੂਨੀਅਨ ਨੇ ਕਿੱਲੋਮੀਟਰ ਸਕੀਮ ( ਪ੍ਰਾਈਵੇਟ ਬੱਸਾਂ) ਨੂੰ ਘਾਟੇ ਬੰਦ ਸਾਬਤ ਕੀਤਾ ਹੈ | ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਸਭ ਕੁੱਝ ਝੂਠ ਹਨ ਵਿਭਾਗ ਅਤੇ ਠੇਕੇਦਾਰ ਵਲੋਂ ਵੱਖ-ਵੱਖ ਤਰੀਕਿਆਂ ਨਾਲ ਮੁਲਾਜ਼ਮਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ, ਕੰਡੀਸ਼ਨਾ ਲਾ ਕੇ ਕਰਮਚਾਰੀਆਂ ਨੂੰ ਨੌਕਰੀਆਂ ਤੋਂ ਕੱਢਿਆ ਜਾ ਰਿਹਾ ਹੈ ਅਤੇ ਰਿਸ਼ਵਤਖ਼ੋਰੀ ਰਾਹੀਂ ਆਊਟ ਸੋਰਸ ਤੇ ਭਰਤੀ ਕੀਤੀ ਜਾ ਰਹੀ ਹੈ | ਸਰਕਾਰ ਪੀ.ਆਰ.ਟੀ.ਸੀ ਦੇ ਪੁਰਾਣੇ ਬੱਸ ਸਟੈਂਡਾਂ ਨੂੰ ਵੇਚਣ ਦੇ ਲਈ ਤਿਆਰ ਬੈਠੀ ਹੈ ਜਦੋਂ ਕਿ ਸਰਕਾਰ ਨੇ ਪੀ.ਆਰ.ਟੀ.ਸੀ ਦੇ ਪਹਿਲਾਂ ਹੀ ਕਰੋੜਾਂ ਰੁਪਏ ਦੇਣੇ ਹਨ | ਇਹ ਸਭ ਵਿਭਾਗ ਨੂੰ ਖ਼ਤਮ ਕਰਨ ਦੀਆਂ ਸਾਜ਼ਿਸ਼ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਬਿਲਕੁਲ ਹੀ ਫੇਲ ਹੋ ਚੁੱਕੀ ਹੈ ਅੱਜ ਜਥੇਬੰਦੀ ਵੱਲੋ ਪੰਜਾਬ ਦੇ ਵੱਖ-ਵੱਖ ਸ਼ਹਿਰ ਬਲਾਕ ਕੀਤੇ ਗਏ ਸੀ ਪ੍ਰਸ਼ਾਸਨ ਸਮੇਤ ਅਧਿਕਾਰੀਆਂ ਵੱਲੋਂ ਭਰੋਸਾ ਦੇਣ ਉਪਰੰਤ ਧਰਨੇ ਪੋਸਟਪÏਨ ਕੀਤੇ ਗਏ ਹਨ | ਸੀ.ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪੰਨੂ ਤੇ ਜਤਿੰਦਰ ਸਿੰਘ, ਦਲਜੀਤ ਸਿੰਘ ਰਣਜੀਤ ਸਿੰਘ, ਸਤਪਾਲ ਸਿੰਘ, ਹਰਜਿੰਦਰ ਸਿੰਘ, ਬਿਕਰਮਜੀਤ ਸਿੰਘ,
(ਬਾਕੀ ਸਫ਼ਾ 6 'ਤੇ)
ਪਿਛਲੀ ਖ਼ਬਰ ਜੇ.ਡੀ. ਏ. 'ਤੇ ਆਰ. ਟੀ. ਆਈ. ਤਹਿਤ ਜਾਣਕਾਰੀ ਨਾ ਦੇਣ ਦਾ ਦੋਸ਼ ਅਗਲੀ ਖ਼ਬਰ ਭੰਡਾਰੀ ਦੀ ਅਗਵਾਈ ਵਿਚ ਡੀ.ਸੀ.ਪੀ. ਨੂੰ ਮਿਲੇ ਪਟਾਕਾ ਕਾਰੋਬਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।