29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਬਾਬਾ ਜੀਤ ਸਿੰਘ ਜੌਹਲਾਂ ਵਾਲੇ ਸ਼ਹਿਰ ਦੇ ਮੱੁਖ ਨਗਰ ਕੀਰਤਨ ਦੌਰਾਨ ਨਿਭਾਉਣਗੇ ਪਾਲਕੀ ਸਾਹਿਬ 'ਤੇ ਚੌਰ ਸਾਹਿਬ ਦੀ ਸੇਵਾ <br/>

ਬਾਬਾ ਜੀਤ ਸਿੰਘ (ਮੁਖੀ ਨਿਰਮਲ ਕੁਟੀਆ, ਜੌਹਲਾਂ) ਨੂੰ ਨੂੰ ਸੱਦਾ ਪੱਤਰ ਦੇਣ ਮੌਕੇ ਗੁਰਮੀਤ ਸਿੰਘ ਬਿੱਟੂ, ਸੁਰਿੰਦਰ ਸਿੰਘ ਵਿਰਦੀ, ਦਵਿੰਦਰ ਸਿੰਘ ਰਿਆਤ, ਜਸਬੀਰ ਸਿੰਘ (ਦਕੋਹਾ), ਹਰਜੋਤ ਸਿੰਘ ਲੱਕੀ, ਗੁਰਜੀਤ ਸਿੰਘ ਟੱਕਰ, ਹਰਜੀਤ ਸਿੰਘ (ਬਸਤੀ ਸ਼ੇਖ), ਜਸਕੀਰਤ ਸਿੰਘ ਜੱਸੀ ਅਤੇ ਹੋਰ | ਤਸਵੀਰ : ਮੁਨੀਸ਼ <br/> 24-10-2025
ਜਲੰਧਰ, 23 ਅਕਤੂਬਰ (ਐੱਮ. ਐੱਸ. ਲੋਹੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਹਿਰ ਦੇ ਮੁੱਖ ਨਗਰ ਕੀਰਤਨ ਦੌਰਾਨ ਬਾਬਾ ਜੀਤ ਸਿੰਘ (ਮੁਖੀ ਨਿਰਮਲ ਕੁਟੀਆ, ਜੌਹਲਾਂ) ਪਾਲਕੀ ਸਾਹਿਬ 'ਤੇ ਚੌਰ ਸਾਹਿਬ ਦੀ ਸੇਵਾ ਨਿਭਾਉਣਗੇ | ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੰਘ ਸਭਾਵਾਂ, ਸੇਵਾ ਸੋਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਇਸਤਰੀ ਸਤਿਸੰਗ ਸਭਾਵਾਂ, ਦੱਲ ਪੰਥ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ, ਜਲੰਧਰ ਵਲੋਂ ਵਿਸ਼ਾਲ ਨਗਰ ਕੀਰਤਨ 1 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਸਜਾਇਆ ਜਾਵੇਗਾ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੱਤੀ ਕਿ ਇਹ ਨਗਰ ਕੀਰਤਨ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੁਹੱਲਾ ਗੋਬਿੰਦਗੜ੍ਹ ਤੋਂ ਆਰੰਭ ਹੋਵੇਗਾ, ਜੋ ਪੁਰਾਤਨ ਮਾਰਗ 'ਤੇ ਚਲਦੇ ਹੋਏ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚੋਂ ਹੁੰਦਾ ਹੋਇਆ, ਸ਼ਾਮ ਨੂੰ ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ, ਜਲੰਧਰ ਵਿਖੇ ਸਮਾਪਤ ਹੋਵੇਗਾ | ਇਸ ਸੰਬੰਧ 'ਚ ਪ੍ਰਬੰਧਕ ਕਮੇਟੀ ਅਤੇ ਸਿੰਘ ਸਭਾਵਾਂ ਦੇ ਨੁਮਾਇੰਦਿਆ ਨੇ ਨਿਰਮਲ ਕੁਟੀਆ ਜੌਹਲਾਂ ਦੇ ਮੁਖੀ ਬਾਬਾ ਜੀਤ ਸਿੰਘ ਨੂੰ ਸੱਦਾ ਪੱਤਰ ਦਿੱਤਾ ਅਤੇ ਨਗਰ ਕੀਰਤਨ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ 'ਤੇ ਚੌਰ ਸਾਹਿਬ ਦੀ ਸੇਵਾ ਨਿਭਾਉਣ ਦੀ ਬੇਨਤੀ ਕੀਤੀ | ਇਸ ਮੌਕੇ ਬਾਬਾ ਜੀਤ ਸਿੰਘ ਨੇ ਕਿਹਾ ਕਿ ਉਹ ਪਿੰਡਾਂ ਤੋਂ ਸੰਗਤ ਦਾ ਵੱਡਾ ਕਾਫ਼ਿਲਾ ਲੈ ਕੇ ਨਗਰ ਕੀਰਤਨ 'ਚ ਸ਼ਾਮਿਲ ਹੋਣਗੇ ਅਤੇ ਸੇਵਾ ਨਿਭਾਉਣਗੇ | ਪ੍ਰਬੰਧਕਾਂ ਨੇ ਸਮੂਹ ਸੰਗਤ ਨੂੰ 1 ਨਵੰਬਰ ਵਾਲੇ ਦਿਨ ਆਪਣੇ ਕਾਰਜ ਸੰਕੋਚ ਕੇ ਪਰਿਵਾਰਾਂ ਸਹਿਤ ਪਾਲਕੀ ਸਾਹਿਬ ਨਾਲ ਕੀਰਤਨ ਕਰਦਿਆਂ ਨਗਰ ਕੀਰਤਨ 'ਚ ਚੱਲਣ ਦੀ ਅਪੀਲ ਕੀਤੀ | ਇਸ ਮੌਕੇ ਦਵਿੰਦਰ ਸਿੰਘ ਰਿਆਤ, ਜਸਬੀਰ ਸਿੰਘ (ਦਕੋਹਾ), ਹਰਜੋਤ ਸਿੰਘ ਲੱਕੀ, ਗੁਰਜੀਤ ਸਿੰਘ ਟੱਕਰ, ਹਰਜੀਤ ਸਿੰਘ (ਬਸਤੀ ਸ਼ੇਖ), ਨਵਦੀਪ ਸਿੰਘ ਗੁਲਾਟੀ, ਗੁਰਪ੍ਰੀਤ ਸਿੰਘ ਚਾਨਾ, ਪਰਮਿੰਦਰ ਸਿੰਘ ਸੋਨੂੰ, ਹਰਮਨਜੋਤ ਸਿੰਘ, ਅਨਮੋਲ ਸਿੰਘ, ਜਸਕੀਰਤ ਸਿੰਘ ਜੱਸੀ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਵਰਿੰਦਰ ਘੁੰਮਣ ਨੂੰ ਸਮਾਜ ਦੇ ਵੱਖ-ਵੱਖ ਵਰਗਾਂ ਦੇ ਆਗੂਆਂ ਅਤੇ ਪ੍ਰਸੰਸਕਾਂ ਵਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ <br/> ਅਗਲੀ ਖ਼ਬਰ ਸੀ.ਟੀ. ਯੂਨੀਵਰਸਿਟੀ ਵਲੋਂ ਨਵੇਂ ਵਿਦਿਆਰਥੀਆਂ ਦੇ ਸਵਾਗਤ 'ਚ ਸ਼ਾਨਦਾਰ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।