29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਵਰਿੰਦਰ ਘੁੰਮਣ ਨੂੰ ਸਮਾਜ ਦੇ ਵੱਖ-ਵੱਖ ਵਰਗਾਂ ਦੇ ਆਗੂਆਂ ਅਤੇ ਪ੍ਰਸੰਸਕਾਂ ਵਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ <br/>

ਵਰਿੰਦਰ ਸਿੰਘ ਘੁੰਮਣ ਨਮਿਤ ਹੋਏ ਅੰਤਿਮ ਅਰਦਾਸ ਸਮਾਗਮ 'ਚ ਸ਼ਾਮਿਲ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਤੇ ਹੋਰ | ਤਸਵੀਰਾਂ : ਮੁਨੀਸ਼ <br/> 24-10-2025
ਜਲੰਧਰ, 23 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਅੰਤਰ ਰਾਸ਼ਟਰੀ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਜਿਨ੍ਹਾਂ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਮਾਡਲ ਹਾਊਸ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕਰਵਾਇਆ ਗਿਆ | ਇਸ ਮੌਕੇ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ, ਅਰਦਾਸ ਉਪਰੰਤ ਕਰਵਾਏ ਸ਼ਰਧਾਂਜਲੀ ਸਮਾਗਮ 'ਚ ਵੱਖ-ਵੱਖ ਬੁਲਾਰਿਆਂ ਨੇ ਵਰਿੰਦਰ ਘੁੰਮਣ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਸ ਨੇ ਆਪਣੀ ਖੇਡ ਅਤੇ ਅਦਾਕਾਰੀ ਨਾਲ ਦੇਸ਼ ਵਿਦੇਸ਼ 'ਚ ਵੱਡਾ ਨਾਮ ਕਮਾਇਆ | ਵਰਿੰਦਰ ਘੁੰਮਣ ਦੇ ਅਚਾਨਕ ਵਿਛੋੜੇ ਨਾਲ ਪਰਿਵਾਰ, ਸਮਾਜ ਅਤੇ ਉਨ੍ਹਾਂ ਦੇ ਪ੍ਰਸੰਸਕਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਆਗੂਆਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ 'ਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ | ਸਮਾਗਮ ਦੌਰਾਨ ਵਰਿੰਦਰ ਘੁੰਮਣ ਦੇ ਲੜਕੀ ਨੇ ਆਪਣੇ ਪਿਤਾ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ 'ਪਾਪਾ ਤੁਸੀਂ ਮੇਰੀ ਤਾਕਤ ਸੀ' ਦੇ ਬੋਲਾਂ ਨਾਲ ਮਾਹੌਲ ਹੋਰ ਵੀ ਭਾਵੁਕ ਹੋ ਗਿਆ | ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ, ਸਾਬਕਾ ਮੰਤਰੀ ਮਹਿੰਦਰ ਸਿੰਘ ਕੇ.ਪੀ, ਅਵਤਾਰ ਹੈਨਰੀ, ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਰਜਿੰਦਰ ਬੇਰੀ, ਸ਼ੀਤਲ ਅੰਗੂਰਾਲ, ਤਜਿੰਦਰ ਸਿੰਘ ਬਿੱਟੂ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਮਹਿੰਦਰ ਸਿੰਘ ਬਾਜਵਾ, ਆਪ ਆਗੂ ਜਗਰੂਪ ਸਿੰਘ ਸੇਖਵਾਂ, ਪਰਮਜੀਤ ਸਿੰਘ ਰਾਏਪੁਰ, ਨਿਤਿਨ ਕੋਹਲੀ, ਰਾਜਵਿੰਦਰ ਕੌਰ ਥਿਆੜਾ, ਜਥੇਦਾਰ ਜਗਜੀਤ ਸਿੰਘ ਗਾਬਾ, ਗੁਰਬਖ਼ਸ਼ ਸਿੰਘ ਜੁਨੇਜਾ, ਕੌਂਸਲਰ ਮਨਜੀਤ ਸਿੰਘ ਟੀਟੂ, ਗੁਰਜੀਤ ਸਿੰਘ ਘੰੁਮਣ, ਫ਼ਤਿਹ ਸਿੰਘ ਬਾਜਵਾ, ਕਰਤਾਰ ਚੀਮਾ, ਹਰਬੀ ਸੰਘਾ, ਕਮਲਹੀਰ, ਸਰਦਾਰ ਸੋਹੀ, ਸਿੱਖ ਤਾਲਮੇਲ ਕਮੇਟੀ ਦੇ ਆਗੂ ਹਰਪਾਲ ਸਿੰਘ ਚੱਢਾ, ਸਾਬਕਾ ਡਿਪਟੀ ਮੇਅਰ ਬੀਬੀ ਸੁਰਿੰਦਰ ਕੌਰ, ਮੇਜਰ ਸਿੰਘ ਸਾਬਕਾ ਕੌਂਸਲਰ, ਅਕਾਲੀ ਆਗੂ ਇਕਬਾਲ ਸਿੰਘ ਢੀਂਡਸਾ, ਹਰਜਾਪ ਸਿੰਘ ਸੰਘਾ, ਪਰਮਪ੍ਰੀਤ ਸਿੰਘ ਵਿੱਟੀ, ਜਤਿੰਦਰ ਪਾਲ ਸਿੰਘ ਮਝੈਲ, ਰਾਜਨ ਅੰਗੂਰਾਲ, ਕਾਕੂ ਆਹਲੂਵਾਲੀਆ, ਪਿਤਾ ਭੁਪਿੰਦਰ ਸਿੰਘ ਘੁੰਮਣ, ਪਤਨੀ ਅਤੇ ਬੱਚਿਆਂ ਤੋਂ ਇਲਾਵਾ ਰਿਸ਼ਤੇਦਾਰਾਂ, ਸੱਜਣਾਂ ਮਿੱਤਰਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸੰਬੰਧਿਤ ਉਨ੍ਹਾਂ ਦੇ ਪ੍ਰਸ਼ੰਸਕ ਹਾਜ਼ਰ ਸਨ |

ਪਿਛਲੀ ਖ਼ਬਰ 42ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ <br/> ਅਗਲੀ ਖ਼ਬਰ ਬਾਬਾ ਜੀਤ ਸਿੰਘ ਜੌਹਲਾਂ ਵਾਲੇ ਸ਼ਹਿਰ ਦੇ ਮੱੁਖ ਨਗਰ ਕੀਰਤਨ ਦੌਰਾਨ ਨਿਭਾਉਣਗੇ ਪਾਲਕੀ ਸਾਹਿਬ 'ਤੇ ਚੌਰ ਸਾਹਿਬ ਦੀ ਸੇਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।