29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ ਦੇ ਖਿਡਾਰੀ ਜਸਕਰਨ ਸਿੰਘ ਦੀ ਸ਼ਾਨਦਾਰ ਪ੍ਰਾਪਤੀ <br/>

ਸੰਤ ਅਵਤਾਰ ਸਿੰਘ ਯਾਦਗਾਰੀ ਸੀਨੀਅਰ ਸੈਕੰਡਰੀ ਸਕੂਲ ਸੀਚੇਵਾਲ ਦੇ ਖਿਡਾਰੀ ਜਸਕਰਨ ਸਿੰਘ ਦਾ ਸਨਮਾਨ ਕਰਦਾ ਸਕੂਲ ਦਾ ਸਟਾਫ਼ | ਤਸਵੀਰ- ਸੁਖਦੀਪ ਸਿੰਘ <br/> 24-10-2025
ਮਲਸੀਆਂ, 23 ਅਕਤੂਬਰ (ਸੁਖਦੀਪ ਸਿੰਘ)-69ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਤਹਿਤ ਅੰਮਿ੍ਤਸਰ ਵਿਖੇ ਕਰਵਾਏ ਗਏ ਅੰਡਰ-14 ਕੁਸ਼ਤੀ ਮੁਕਾਬਲਿਆਂ 'ਚ ਸੰਤ ਅਵਤਾਰ ਸਿੰਘ ਯਾਦਗਾਰੀ ਸੀਨੀਅਰ ਸੰਕੈਡਰੀ ਸਕੂਲ ਸੀਚੇਵਾਲ ਦੇ ਉਭਰਦੇ ਖਿਡਾਰੀ ਜਸਕਰਨ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 57 ਕਿਲੋਗ੍ਰਾਮ ਭਾਰ ਵਰਗ 'ਚ ਸੂਬਾ ਪੱਧਰ 'ਤੇ ਤੀਜਾ ਸਥਾਨ ਹਾਸਲ ਕਰਕੇ ਸਕੂਲ, ਪਿੰਡ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ | ਇਸ ਪ੍ਰਾਪਤੀ 'ਤੇ ਜਸਕਰਨ ਸਿੰਘ ਦਾ ਸਕੂਲ ਪਹੁੰਚਣ 'ਤੇ ਸਕੂਲ ਸਟਾਫ਼ ਨਾਲ ਸੁਰਜੀਤ ਸਿੰਘ ਸ਼ੰਟੀ ਵੱਲੋਂ ਖਿਡਾਰੀ ਨੂੰ ਸਨਮਾਨ ਪੱਤਰ ਅਤੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਖਿਡਾਰੀ ਨੂੰ ਭਵਿੱਖ 'ਚ ਹੋਰ ਉੱਚਾਈਆਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕੁਸ਼ਤੀ ਕੋਚ ਗੁਰਬੀਰ ਸਿੰਘ ਢਿਲੋਂ ਨੂੰ ਵੀ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ, ਜਿੰਨ੍ਹਾਂ ਦੀ ਰਹਿਨੁਮਾਈ ਹੇਠ ਜਸਕਰਨ ਸਿੰਘ ਨੇ ਸਫ਼ਲਤਾ ਪ੍ਰਾਪਤ ਕੀਤੀ | ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਖਿਡਾਰੀ ਜਸਕਰਨ ਸਿੰਘ ਤੇ ਉਸ ਦੇ ਮਾਤਾ-ਪਿਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਸਕਰਨ ਵਰਗੇ ਜਵਾਨ ਖਿਡਾਰੀ ਹੀ ਪੰਜਾਬ ਦਾ ਭਵਿੱਖ ਹਨ | ਸਕੂਲ ਦੇ ਪਿ੍ੰਸੀਪਲ ਸਤਪਾਲ ਸਿੰਘ ਗਿੱਲ ਨੇ ਕਿਹਾ ਕਿ ਇਸ ਪ੍ਰਾਪਤੀ ਦਾ ਸਿਹਰਾ ਸਿਰਫ਼ ਖਿਡਾਰੀ ਅਤੇ ਕੋਚ ਨੂੰ ਹੀ ਨਹੀਂ, ਸਗੋਂ ਪੂਰੇ ਸਕੂਲ ਦੇ ਸਟਾਫ਼ ਦੀ ਸਾਂਝੀ ਮਿਹਨਤ ਨੂੰ ਜਾਂਦਾ ਹੈ | ਉਨ੍ਹਾਂ ਨੇ ਕਿਹਾ ਕਿ ਸਕੂਲ 'ਚ ਖੇਡਾਂ ਨੂੰ ਹੋਰ ਮਜ਼ਬੂਤ ਤੇ ਬੁਨਿਆਦ ਦੇਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਇਸ ਮੌਕੇ ਖਿਡਾਰੀ ਜਸਕਰਨ ਸਿੰਘ ਦੇ ਇੰਚਾਰਜ ਟੀਚਰ ਅਮਨਦੀਪ ਕੌਰ, ਹਰਪ੍ਰੀਤ ਕੌਰ ਤੇ ਇਸ਼ਵਿੰਦਰ ਪ੍ਰੀਤ ਕੌਰ ਵੀ ਹਾਜ਼ਰ ਸਨ, ਜਿੰਨ੍ਹਾਂ ਨੇ ਜਸਕਰਨ ਨੂੰ ਹੋਰ ਮਿਹਨਤ ਕਰਕੇ ਰਾਜ ਤੇ ਕੌਮੀ ਪੱਧਰ 'ਤੇ ਨਾਮ ਕਮਾਉਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਮਹਿਤਪੁਰ 'ਚ ਬਾਬਾ ਵਿਸ਼ਵਕਰਮਾ ਜੀ ਦਾ ਪਵਿੱਤਰ ਦਿਹਾੜਾ ਸ਼ਰਧਾ ਨਾਲ ਮਨਾਇਆ <br/> ਅਗਲੀ ਖ਼ਬਰ ਏਕਮ ਪਬਲਿਕ ਸਕੂਲ ਮਹਿਤਪੁਰ ਦੇ ਬੱਚਿਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਤਗਮੇ ਜਿੱਤ ਕੇ ਸਟੇਟ ਲੈਵਲ 'ਚ ਕੀਤਾ ਪ੍ਰਵੇਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।