29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਮਹਿਤਪੁਰ 'ਚ ਬਾਬਾ ਵਿਸ਼ਵਕਰਮਾ ਜੀ ਦਾ ਪਵਿੱਤਰ ਦਿਹਾੜਾ ਸ਼ਰਧਾ ਨਾਲ ਮਨਾਇਆ <br/>

ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਹਲਕਾ ਇੰਚਾਰਜ ਬਚਿੱਤਰ ਸਿੰਘ ਕੋਹਾੜ ਤੇ ਡਾ: ਅਮਰਜੀਤ ਸਿੰਘ ਥਿੰਦ ਨੂੰ ਸਨਮਾਨਿਤ ਕਰਦੇ ਹੋਏ ਕਮੇਟੀ ਮੈਂਬਰ | ਤਸਵੀਰ:ਰੂਪਰਾ ਸਟੂਡੀਓ <br/> 24-10-2025
ਮਹਿਤਪੁਰ, 23 ਅਕਤੂਬਰ (ਲਖਵਿੰਦਰ ਸਿੰਘ)-ਬਾਬਾ ਵਿਸ਼ਵਕਰਮਾ ਜੀ ਪ੍ਰਬੰਧਕ ਕਮੇਟੀ ਵਲੋਂ ਬਾਬਾ ਵਿਸ਼ਵਕਰਮਾ ਜੀ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਜਿਸ ਦੌਰਾਨ ਸਵੇਰੇ ਜੋਤੀ ਪ੍ਰਚੰਡ ਤੇ ਹਵਨ ਯੱਗ ਕਰਵਾਇਆ ਗਿਆ | ਉਪਰੰਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਗਏ ਪੰਥ ਦੇ ਪ੍ਰਸਿੱਧ ਢਾਡੀ ਜਥੇ ਹਰਨੇਕ ਸਿੰਘ ਬੁਲੰਦਾ ਨੇ ਬਾਬਾ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਤੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੀ ਰੱਖਿਆ | ਧਾਰਮਿਕ ਸਮਾਗਮ ਦੌਰਾਨ ਭਾਜਪਾ ਪੰਜਾਬ ਦੇ ਬੁਲਾਰੇ ਡਾ.ਅਮਰਜੀਤ ਸਿੰਘ ਥਿੰਦ, ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਬਚਿੱਤਰ ਸਿੰਘ ਕੋਹਾੜ , ਮੁੱਖ ਮਹਿਮਾਨ ਅਤੇ ਉਨ੍ਹਾਂ ਨਾਲ ਰਮੇਸ਼ ਵਰਮਾ ਸਾਬਕਾ ਪ੍ਰਧਾਨ ਨਗਰ ਪੰਚਾਇਤ, ਧਾਰਮਿਕ ਗੁਰੂ ਸਿਵ ਪ੍ਰਕਾਸ਼, ਹਲਕਾ ਇੰਚਾਰਜ ਪਿੰਦਰ ਪੰਡੋਰੀ ਦੇ ਪੀ.ਏ ਪਰਬਤ ਸਿੰਘ ਵਿਸ਼ੇਸ਼ ਤੌਰ ਤੇ ਪੁੱਜੇ ਤੇ ਸਮੂਹ ਇਲਾਕਾ ਨਿਵਾਸੀਆਂ ਨੂੰ ਪ੍ਰਕਾਸ਼ ਉਤਸਵ ਦੀਆਂ ਵਧਾਈਆਂ ਦਿੱਤੀਆਂ | ਭੋਗ ਉਪਰੰਤ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਪਾਲ ਸਿੰਘ ਟੁਰਨਾ, ਸਤਪਾਲ ਸਿੰਘ ਜੋਹਲ ਜਨਰਲ ਸਕੱਤਰ, ਕੁਲਦੀਪ ਸਿੰਘ ਦੇਵਗਨ ਵਿੱਤ ਸਕੱਤਰ, ਰਜਿੰਦਰ ਵਰਮਾ ਮੁੱਖ ਸਲਾਹਕਾਰ, ਗੁਰਦੀਪ ਸਿੰਘ ਕਲਸੀ ਸੰਗਠਨ ਸਕੱਤਰ,ਹਰਜੀਤ ਸਿੰਘ ਪੱਧਮ ਸਕੱਤਰ, ਗੁਰਚਰਨ ਸਿੰਘ ਰਾਣਾ, ਧਰਮਿੰਦਰ ਕੁਮਾਰ, ਤਰਲੋਕ ਸਿੰਘ, ਭੁਪਿੰਦਰ ਸਿੰਘ ਘੁੰਮਣ, ਗੁਰਬਿੰਦਰ ਸਿੰਘ ਜੱਜ, ਪ੍ਰਸ਼ੋਤਮ ਲਾਲ, ਮਨਦੀਪ ਸਿੰਘ ਰਾਜਾ, ਸੁਖਦੇਵ ਸਿੰਘ ਸੁੱਖਾ ਅਰਵਿੰਦਰ ਸਿੰਘ ਚੀਮਾ, ਹਰਵਿੰਦਰ ਸਿੰਘ ਮਠਾੜੂ, ਬਲਵਿੰਦਰ ਸਿੰਘ ਕਲਸੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਹਿਯੋਗੀਆਂ ਦਾ ਸਨਮਾਨ ਕੀਤਾ | ਸਮਾਗਮ ਦੇ ਅੰਤ ਵਿੱਚ ਪ੍ਰੰਬਧਕ ਕਮੇਟੀ ਵੱਲੋਂ ਸੰਗਤਾਂ ਲਈ ਲੰਗਰ ਭੰਡਾਰੇ ਲਗਾਏ ਗਏ |

ਪਿਛਲੀ ਖ਼ਬਰ ਸਰਕਾਰ ਵਲੋਂ ਅਗਲੇ ਚੀਫ਼ ਜਸਟਿਸ ਦੀ ਨਿਯੁਕਤੀ ਪ੍ਰਕਿਰਿਆ ਸ਼ੁਰੂ ਅਗਲੀ ਖ਼ਬਰ ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ ਦੇ ਖਿਡਾਰੀ ਜਸਕਰਨ ਸਿੰਘ ਦੀ ਸ਼ਾਨਦਾਰ ਪ੍ਰਾਪਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।