22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਲਾਇਲਪੁਰ ਖ਼ਾਲਸਾ ਕਾਲਜ ਨੇ ਜ਼ੋਨਲ ਯੂਥ ਫੈਸਟੀਵਲ 'ਚ ਜਿੱਤੀ ਰਨਰ ਅੱਪ ਟਰਾਫੀ <br/>

ਜ਼ੋਨਲ ਯੂਥ ਫੈਸਟੀਵਲ 'ਚ ਪਹਿਲੀ ਰਨਰ ਅੱਪ ਟਰਾਫੀ ਜਿੱਤਣ ਵਾਲੇ ਵਿਦਿਆਰਥੀਆਂ ਦੇ ਨਾਲ ਖੁਸ਼ੀ ਸਾਂਝੀ ਕਰਦੇ ਹੋਏ ਸਰਦਾਰਨੀ ਬਲਬੀਰ ਕੌਰ, ਪਿ੍ੰ. ਪ੍ਰੋ. ਨਵਦੀਪ ਕੌਰ ਤੇ ਹੋਰ | ਤਸਵੀਰ ਜੀ. ਪੀ. ਸਿੰਘ <br/> 01-11-2025
ਜਲੰਧਰ, 31 ਅਕਤੂਬਰ (ਜਸਪਾਲ ਸਿੰਘ)-ਲਾਇਲਪੁਰ ਖ਼ਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਮੇਲੇ ਦੇ 'ਸੀ' ਜ਼ੋਨ ਦੀ ਫਸਟ ਰੱਨਰਅਪ ਟਰਾਫ਼ੀ ਜਿੱਤ ਕੇ ਇਕ ਰਿਕਾਰਡ ਕਾਇਮ ਕੀਤਾ ਹੈ | ਕਾਲਜ ਨੇ ਯੂਨੀਵਰਸਿਟੀ ਦੁਆਰਾ ਕਰਵਾਏ ਗਏ ਮੁਕਾਬਲਿਆਂ ਦੇ 36 ਇਵੈਂਟਸ ਵਿੱਚ ਭਾਗ ਲੈਂਦਿਆਂ 113 ਅੰਕ ਪ੍ਰਾਪਤ ਕਰਕੇ ਇਹ ਟਰਾਫ਼ੀ ਜਿੱਤੀ ਹੈ | ਕਾਲਜ ਦੀ ਇਸ ਪ੍ਰਾਪਤੀ 'ਤੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਵਾਈਸ ਪ੍ਰੈਜ਼ੀਡੈਂਟ ਸ. ਦੀਪਇੰਦਰ ਿੰਸੰਘ ਪੁਰੇਵਾਲ ਨੇ ਪਿ੍ੰਸੀਪਲ ਪ੍ਰੋ. ਨਵਦੀਪ ਕੌਰ, ਡੀਨ ਕਲਚਰਲ ਅਫੇਅਰਜ਼ ਡਾ. ਪਲਵਿੰਦਰ ਸਿੰਘ ਬੋਲੀਨਾ ਤੇ ਉਨ੍ਹਾਂ ਦੀ ਸਮੁੱਚੀ ਕਲਚਰਲ ਟੀਮ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਪ੍ਰੋ. ਨਵਦੀਪ ਕੌਰ ਨੇ ਕਿਹਾ ਕਿ ਸਰਦਾਰਨੀ ਬਲਬੀਰ ਕੌਰ ਦੀ ਯੋਗ ਅਗਵਾਈ ਅਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਹੀ ਕਾਲਜ ਪੜ੍ਹਾਈ ਦੇ ਨਾਲ-ਨਾਲ ਕਲਚਰਲ ਖੇਤਰ ਵਿੱਚ ਵੀ ਪ੍ਰਾਪਤੀਆਂ ਕਰ ਰਿਹਾ ਹੈ | ਡਾ. ਪਲਵਿੰਦਰ ਸਿੰਘ ਨੇ ਦੱਸਿਆ ਕਿ ਯੁਵਕ ਮੇਲੇ 'ਚ ਲਾਇਲਪੁਰ ਖ਼ਾਲਸਾ ਕਾਲਜ ਨੇ 8 ਆਈਟਮਾਂ ਵਿੱਚ ਪਹਿਲਾ ਸਥਾਨ, 13 ਵਿੱਚ ਦੂਜਾ ਸਥਾਨ ਅਤੇ 7 ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਕਿਹਾ ਕਿ ਪ੍ਰੋ. ਸੁਖਦੇਵ ਸਿੰਘ, ਡਾ. ਹਰਜਿੰਦਰ ਸਿੰਘ ਸ਼ੇਖੋਂ, ਡਾ. ਅਜੀਤਪਾਲ ਸਿੰਘ, ਪ੍ਰੋ. ਸਤਪਾਲ ਸਿੰਘ, ਡਾ. ਸਰਬਜੀਤ ਸਿੰਘ, ਡਾ. ਹਰਜਿੰਦਰ ਕੌਰ, ਡਾ. ਰਵਨੀਤ ਕੌਰ, ਡਾ. ਮੰਜੂ ਜੋਸ਼ੀ, ਪ੍ਰੋ. ਮਨਦੀਪ ਸਿੰਘ ਭਾਟੀਆ, ਪ੍ਰੋ. ਨਵਨੀਤ ਕੌਰ, ਪ੍ਰੋ. ਸੰਦੀਪ ਸਿੰਘ, ਪ੍ਰੋ. ਜਸਦੀਪ ਸਿੰਘ, ਪ੍ਰੋ. ਰਾਖੀ ਤਲਵਾਰ, ਪ੍ਰੋ. ਕਿਰਨ ਅਮਰ, ਪ੍ਰੋ. ਮਯੂਰੀ, ਪ੍ਰੋ. ਸੋਨੀਆ, ਪ੍ਰੋ. ਰਿਤਿਕਾ, ਪ੍ਰੋ. ਸੰਜੈ ਸ਼ਾਦ, ਪ੍ਰੋ. ਸਾਹਿਲ, ਪ੍ਰੋ. ਭਾਗਵਤ ਕੁਮਾਰ, ਪ੍ਰੋ. ਅੰਮਿ੍ਤਾ ਅਤੇ ਹੋਰ ਸਟਾਫ ਮੈਂਬਰ ਦੀ ਸਖਤ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਸਦਕਾ ਕਾਲਜ ਨੇ ਇਹ ਟਰਾਫੀ ਜਿੱਤੀ ਹੈ | ਇਸ ਮੌਕੇ ਡਾ. ਗਗਨਦੀਪ ਕੌਰ, ਡਾ. ਰਸ਼ਪਾਲ ਸਿੰਘ ਸੰਧੂ ਅਤੇ ਡਾ. ਹਰਜੀਤ ਸਿੰਘ ਨੇ ਜੇਤੂਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਵਿਰਾਸਤ ਅਤੇ ਨਵੀਨਤਾ ਦਾ ਜਸ਼ਨ, ਸੁਆਮੀ ਸੰਤ ਦਾਸ ਪਬਲਿਕ ਸਕੂਲ ਨੇ ਪੂਰੇ ਕੀਤੇ 40 ਸਾਲ <br/> ਅਗਲੀ ਖ਼ਬਰ ਭਾਰਗੋ ਕੈਂਪ ਦੀ ਘਟਨਾ ਚਿੰਤਾ ਪੈਦਾ ਕਰਨ ਵਾਲੀ-ਸੰਗਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।