07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਗੁਰੂ ਨਾਨਕ ਫਾਊਾਡੇਸ਼ਨ ਸਕੂਲ ਦੇ ਵਿਦਿਆਰਥੀ ਤੇ ਸਟਾਫ਼ ਮੈਂਬਰ ਹੋਏ ਨਗਰ ਕੀਰਤਨ 'ਚ ਸ਼ਾਮਿਲ

ਅਜੀਤ ਡੈਸਕ 04-11-2025
ਜਲੰਧਰ, 3 ਨਵੰਬਰ (ਪਵਨ ਖਰਬੰਦਾ)-ਗੁਰੂ ਨਾਨਕ ਫਾਊਾਡੇਸ਼ਨ ਗਲੋਬਲ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਹੋਣ ਵਾਲੇ ਸਾਲਾਨਾ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ ਗਈ | ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਸਜਾਏ ਗਏ ਨਗਰ ਕੀਰਤਨ ਵਿੱਚ ਗੁਰੂ ਨਾਨਕ ਫਾਊਾਡੇਸ਼ਨ ਗਲੋਬਲ ਸਕੂਲ ਦੇ ਬੱਚਿਆਂ ਨੇ ਵੱਡੇ ਤੌਰ 'ਤੇ ਯੋਗਦਾਨ ਪਾਇਆ | ਇਸ 'ਚ ਸਕੂਲ ਦੇ ਬੱਚੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ 'ਚ ਸ਼ਾਮਿਲ ਹੋਏ | ਇਸ ਦੇ ਨਾਲ- ਨਾਲ ਬੱਚਿਆਂ ਵਲੋਂ ਸ਼ਬਦ ਕੀਰਤਨ, ਬੈਂਡ ਅਤੇ ਬਾਂਸਰੀ ਦੀ ਸੁਰੀਲੀ ਧੁੰਨ ਨਾਲ ਸਾਰਾ ਆਲਾ ਦੁਆਲਾ ਗੰੂਜ ਉੱਠਿਆ | ਨਗਰ ਕੀਰਤਨ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਪਿ੍ੰਸੀਪਲ ਸਾਹਿਬਾਨ ਡਾਕਟਰ ਹਰਲੀਨ ਕੌਰ ਵਲੋਂ ਬੱਚਿਆਂ ਨੂੰ ਦੱਸਿਆ ਗਿਆ ਕਿ ਗੁਰਬਾਣੀ ਜ਼ਿੰਦਗੀ ਦਾ ਅਸਲ ਸੋਮਾ ਹੈ, ਸਾਨੂੰ ਗੁਰੂ ਨਾਨਕ ਦੇਵ ਜੀ ਦੇ ਬਖ਼ਸ਼ੇ ਤਿੰਨ ਸੁਨਹਿਰੀ ਉਪਦੇਸ਼ ਅਤੇ ਹੋਰ ਸਿੱਖਿਆਵਾਂ ਦੇ ਅਨੁਸਾਰ ਹੀ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ |
ਪਿਛਲੀ ਖ਼ਬਰ ਆਉਂਦੀਆਂ ਰਾਜ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕਰਨ ਦਾ ਦਿੱਤਾ ਸੱਦਾ ਪੰਜਾਬ ਯੂਥ ਕਾਂਗਰਸ ਦੇ ਨਵਨਿਯੁਕਤ ਇੰਚਾਰਜ ਡਾ.... ਅਗਲੀ ਖ਼ਬਰ ਸ਼ਿਵ ਜੋਤੀ ਪਬਲਿਕ ਸਕੂਲ ਵਿਚ 'ਐਲੂਮਨੀ ਮੀਟ' ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।