06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਆਵਾਜ਼ ਤੇ ਰੌਸ਼ਨੀ ਪ੍ਰੋਗਰਾਮ ਅੱਜ

ਅਜੀਤ ਡੈਸਕ 04-11-2025
ਜਲੰਧਰ, 3 ਨਵੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਜ਼ਿਲ•੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ•੍ਹੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ 4 ਨਵੰਬਰ ਨੂੰ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਆਵਾਜ਼ ਅਤੇ ਰੌਸ਼ਨੀ ਸ਼ੋਅ 'ਚ ਵੱਧ-ਚੜ•੍ਹ ਕੇ ਪਹੁੰਚਣ ਦਾ ਸੱਦਾ ਦਿੱਤਾ ¢ ਸਥਾਨਕ ਜ਼ਿਲ•੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕÏਰ ਸਮੇਤ ਮੀਡੀਆ ਦੇ ਰੂ-ਬਰੂ ਹੁੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਵਲੋਂ ਮਨੁੱਖਤਾ ਦੀ ਭਲਾਈ ਲਈ ਦਿੱਤੀ ਲਾਸਾਨੀ ਕੁਰਬਾਨੀ ਦੀ ਮਿਸਾਲ ਪੂਰੀ ਦੁਨੀਆ 'ਚ ਕਿਤੇ ਨਹੀਂ ਮਿਲਦੀ ¢ ਉਨ•੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਮਹਾਨ ਜੀਵਨ ਅਤੇ ਫਲਸਫਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ¢ ਕੈਬਨਿਟ ਮੰਤਰੀ ਨੇ ਦੱਸਿਆ ਕਿ ਸ਼ਹਾਦਤ ਦੀ 350ਵੀਂ ਵਰ•ੇ੍ਹਗੰਢ ਨੂੰ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ | ਪੰਜਾਬ ਸਰਕਾਰ ਵਲੋਂ ਨਵੀਂ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਅਰਦਾਸ ਕਰਕੇ 25 ਅਕਤੂਬਰ ਨੂੰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਕਰਵਾਈ ਗਈ ਹੈ ¢ ਉਨ੍ਹ•ਾਂ ਦੱਸਿਆ ਕਿ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਨਗਰਾਂ ਤੇ ਸ਼ਹਿਰਾਂ 'ਚ ਕੀਰਤਨ ਸਮਾਗਮ ਕਰਵਾਏ ਜਾ ਰਹੇ ਹਨ ¢ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸਮੂਹ ਸੰਗਤਾਂ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੰਦਿਆਂ ਸ੍ਰੀ ਭਗਤ ਨੇ ਕਿਹਾ ਕਿ ਗੁਰੂ ਸਾਹਿਬ ਦੇ ਜੀਵਨ, ਫਲਸਫੇ ਅਤੇ ਮਹਾਨ ਕੁਰਬਾਨੀ ਬਾਰੇ ਜਾਣਨ ਲਈ ਇਹ ਸ਼ੋਅ ਦੇਖੋ ¢ ਦੀਪਕ ਬਾਲੀ ਨੇ ਕਿਹਾ ਕਿ ਨਵੀਂ ਪੀੜ•ੀ ਨੂੰ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਸ਼ਹਾਦਤ ਤੋਂ ਜਾਣੂ ਕਰਵਾਉਣ ਲਈ ਡਿਜੀਟਲ ਤਕਨੀਕ ਦੀ ਵਰਤੋਂ ਕਰਦਿਆਂ ਇਹ ਸ਼ੋਅ ਕਰਵਾਏ ਜਾ ਰਹੇ ਹਨ | ਉਨ੍ਹ•ਾਂ ਕਿਹਾ ਕਿ 4 ਨਵੰਬਰ ਨੂੰ ਜਲੰਧਰ ਸਮੇਤ ਪੰਜਾਬ ਦੇ ਚਾਰ ਜ਼ਿਲਿ੍ਹ•ਆਂ ਪਠਾਨਕੋਟ, ਫਤਹਿਗੜ•੍ਹ ਸਾਹਿਬ ਅਤੇ ਪਟਿਆਲਾ ਵਿਖੇ ਵੀ ਇਹ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਸਥਾਨਾਂ ਤੋਂ ਵਿਸ਼ਾਲ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ¢ ਇਨ੍ਹ•ਾਂ 'ਚੋਂ ਹੀ ਇਕ ਨਗਰ ਕੀਰਤਨ ਗੁਰਦਾਸਪੁਰ ਤੋਂ 20 ਨਵੰਬਰ ਨੂੰ ਸ਼ੁਰੂ ਹੋ ਕੇ 21 ਨਵੰਬਰ ਨੂੰ ਜਲੰਧਰ ਵਿਖੇ ਪ੍ਰਵੇਸ਼ ਕਰੇਗਾ ਅਤੇ 22 ਨਵੰਬਰ ਨੂੰ ਸ਼ਹੀਦ ਭਗਤ ਸਿੰਘ ਨਗਰ ਲਈ ਰਵਾਨਾ ਹੋਵੇਗਾ¢ ਇਸ ਦÏਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕÏਰ ਵੀ ਮÏਜੂਦ ਸਨ ¢
ਪਿਛਲੀ ਖ਼ਬਰ ਸਮਾਰਟ ਸਿਟੀ ਦੇ ਵਿਵਾਦਤ ਪ੍ਰਾਜੈਕਟਾਂ ਦੇ ਮਾਮਲੇ 'ਚ ਡਿੱਗੇਗਾ ਕਈਆਂ 'ਤੇ ਨਜ਼ਲਾ ਅਗਲੀ ਖ਼ਬਰ ਗ੍ਰਾਮ ਨਿਆਲਿਆ ਦੇ ਵਿਰੋਧ 'ਚ ਵਕੀਲਾਂ ਵਲੋਂ 2 ਦਿਨ ਕੰਮਕਾਜ ਠੱਪ ਰੱਖਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।