04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਡੀ.ਏ.ਵੀ. ਕਾਲਜ ਨੇ ਕੱਢੀ 'ਰਾਸ਼ਟਰੀ ਏਕਤਾ ਰੈਲੀ'

ਅਜੀਤ ਡੈਸਕ 04-11-2025
ਨਕੋਦਰ, 3 ਨਵੰਬਰ (ਗੁਰਵਿੰਦਰ ਸਿੰਘ)-ਕੇ.ਆਰ.ਐਮ. ਡੀ.ਏ.ਵੀ. ਕਾਲਜ, ਨਕੋਦਰ ਵਿਖੇ ਪਿ੍ੰਸੀਪਲ ਡਾ. ਅਨੂਪ ਕੁਮਾਰ ਦੀ ਅਗਵਾਈ 'ਚ ਐਨ.ਐਸ.ਐਸ., ਐਨ.ਸੀ.ਸੀ. ਅਤੇ ਰੈੱਡ ਰਿਬਨ ਕਲੱਬ ਦੇ ਸਾਂਝੇ ਯਤਨਾਂ ਸਦਕਾ ਸਰਦਾਰ ਵੱਲਭ ਭਾਈ ਪਟੇਲ ਦੇ 150ਵੇਂ ਜਨਮ ਦਿਵਸ ਦੇ ਸੰਬੰਧ ਵਿਚ ਮਨਾਏ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਰੈਲੀ ਕੱਢੀ ਗਈ, ਜਿਸ ਦੌਰਾਨ ਵਿਦਿਆਰਥੀਆਂ ਨੇ ਬੈਨਰ ਅਤੇ ਤਖ਼ਤੀਆਂ ਫੜ੍ਹ ਕੇ ਨਕੋਦਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਪਹੁੰਚ ਕੇ ਲੋਕਾਂ ਨੂੰ ਸਰਦਾਰ ਪਟੇਲ ਦੀਆਂ ਸਿੱਖਿਆਵਾਂ ਬਾਰੇ ਜਾਗਰੂਕ ਕੀਤਾ | ਇਸ ਮੌਕੇ ਕਾਲਜ ਦੇ ਵਾਇਸ ਪਿ੍ੰਸੀਪਲ ਪ੍ਰੋ. ਇੰਦੂ ਬੱਤਰਾ ਨੇ ਵਿਦਿਆਰਥੀ ਨਾਲ ਵਿਚਾਰ ਸਾਂਝੇ ਕਰਦਿਆਂ ਸਰਦਾਰ ਪਟੇਲ ਦੇ ਜੀਵਨ ਬਾਰੇ ਚਾਨਣਾ ਪਾਇਆ | ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਪ੍ਰੋ. ਸੀਮਾ ਕੌਸ਼ਲ ਨੇ ਦੱਸਿਆ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਸਮਰਪਿਤ ਹਫ਼ਤੇ ਦੌਰਾਨ ਵੱਖ-ਵੱਖ ਗਤੀਵਿਧੀਆਂ ਜਿਵੇਂ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ, ਪੋਸਟਰ ਮੇਕਿੰਗ ਮੁਕਾਬਲੇ, ਰੁੱਖ ਲਗਾਓ ਮੁਹਿੰਮ, ਵਿਕਸਿਤ ਭਾਰਤ ਕੁਇਜ਼ ਵਿਚ ਵਿਦਿਆਰਥੀਆਂ ਦੀ ਭਾਗੀਦਾਰੀ ਕਰਵਾਈ ਗਈ | 2 ਪੰਜਾਬ ਗਰਲਜ਼ ਬਟਾਲੀਅਨ ਵਲੋਂ ਐਨ.ਸੀ.ਸੀ. ਇੰਚਾਰਜ ਪ੍ਰੋ. (ਡਾ.) ਨੇਹਾ ਵਰਮਾ ਨੇ ਕਿਹਾ ਕਿ ਸਾਨੂੰ ਦੇਸ਼ ਭਗਤੀ, ਅਨੁਸ਼ਾਸਨ ਅਤੇ ਦਿ੍ੜ ਇਰਾਦੇ ਰੱਖ ਕੇ ਦੇਸ਼ ਦੀ ਤਰੱਕੀ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਪ੍ਰੋ. ਮੋਨਿਕਾ, ਪ੍ਰੋ. ਅਜੇ ਕੁਮਾਰ ਲਿੱਤਰਾਂ, ਪ੍ਰੋ. ਬਲਜੀਤ ਕੌਰ, ਪ੍ਰੋ. ਮੁਸਕਾਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਟੇਟ ਪਬਲਿਕ ਸਕੂਲ ਸ਼ਾਹਕੋਟ 'ਚ ਕਰਵਾਈ ਇੰਟਰ ਹਾਊਸ ਸੀਨੀਅਰ ਸਪੋਰਟਸ ਮੀਟ-ਅੰਮਿ੍ਤਾ ਪ੍ਰੀਤਮ ਹਾਊਸ ਰਿਹਾ ਜੇਤੂ ਅਗਲੀ ਖ਼ਬਰ ਵੱਖ-ਵੱਖ ਕੇਸਾਂ 'ਚ 6 ਤਸਕਰ ਨਸ਼ੇ ਦੀਆਂ ਗੋਲੀਆਂ, ਨਾਜਾਇਜ਼ ਸ਼ਰਾਬ ਅਤੇ ਗੱਡੀ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।