04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਗੁ: ਸੈਦਰਾਣਾ ਸਾਹਿਬ ਵਿਖੇ ਲੋੜਵੰਦ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ 20 ਨੂੰ

ਅਜੀਤ ਡੈਸਕ 04-11-2025
ਮਲਸੀਆਂ, 3 ਨਵੰਬਰ (ਦਲਜੀਤ ਸਿੰਘ ਸਚਦੇਵਾ)- ਇਤਿਹਾਸਕ ਅਸਥਾਨ ਗੁਰਦੁਆਰਾ ਸੈਦਰਾਣਾ ਸਾਹਿਬ ਪਾਤਿਸ਼ਾਹੀ ਸੱਤਵੀਂ ਪਿੰਡ ਬਿੱਲੀ ਬੜੈਚ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕੀਤੇ ਜਾ ਰਹੇ ਹਨ | ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਮੇਜ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸੈਦਰਾਣਾ ਸਾਹਿਬ ਪਾਤਸ਼ਾਹੀ ਸੱਤਵੀਂ ਪਿੰਡ ਬਿੱਲੀ ਬੜੈਚ ਵਿਖੇ ਪ੍ਰਬੰਧਕ ਕਮੇਟੀ ਵਲੋਂ ਗਿੱਲ ਵੈੱਲਫ਼ੇਅਰ ਸੁਸਾਇਟੀ ਪਿੰਡ ਗਿੱਲ, ਗ੍ਰਾਮ ਪੰਚਾਇਤ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਮਿਤੀ 20 ਨਵੰਬਰ ਨੂੰ 11 ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰ ਮਿਤੀ 10 ਨਵੰਬਰ ਤੱਕ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਪਰਕ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਨਵ-ਵਿਆਹੇ ਜੋੜਿਆਂ ਨੂੰ ਲੋੜੀਂਦਾ ਸਾਮਾਨ ਵੀ ਦਿੱਤਾ ਜਾਵੇਗਾ ਤੇ ਆਸ਼ੀਰਵਾਦ ਦੇਣ ਲਈ ਸੰਤ-ਮਹਾਂਪੁਰਸ਼ ਧਾਰਮਿਕ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚਣਗੇ |
ਪਿਛਲੀ ਖ਼ਬਰ ਲੋਕ ਤਰਨ ਤਾਰਨ 'ਚ ਅਕਾਲੀ ਦਲ ਨੂੰ ਜਿਤਾਉਣ ਲਈ ਤਿਆਰ ਬੈਠੇ-ਜਗਜੋਤ ਆਹਲੂਵਾਲੀਆ ਅਗਲੀ ਖ਼ਬਰ ਗੁਰੂ ਕਿਰਪਾ ਇੰਟਰਨੈਸ਼ਨਲ ਕੰਨਿਆਦਾਨ ਸੰਸਥਾ ਦਾ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।