26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਆਮ ਆਦਮੀ ਪਾਰਟੀ ਨੇ ਫੂਕਿਆ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਪੁਤਲਾ

ਅਜੀਤ ਡੈਸਕ 05-11-2025
ਜਲੰਧਰ, 4 ਨਵੰਬਰ (ਸ਼ਿਵ)-ਕੈਬਨਿਟ ਮੰਤਰੀ ਮਹਿੰਦਰ ਭਗਤ, ਮੇਅਰ ਵਨੀਤ ਧੀਰ ਸਮੇਤ ਹੋਰ ਆਗੂਆਂ ਦੀ ਅਗਵਾਈ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਦੇ ਖ਼ਿਲਾਫ਼ ਵਿਵਾਦਿਤ ਟਿੱਪਣੀ ਕਰਨ ਦੇ ਵਿਰੋਧ 'ਚ ਸ੍ਰੀ ਰਾਮ ਚੌਕ 'ਚ ਉਨ੍ਹਾਂ ਦਾ ਪੁਤਲਾ ਫ਼ੂਕ ਪ੍ਰਦਰਸ਼ਨ ਕੀਤਾ | 'ਆਪ' ਆਗੂਆਂ ਤੇ ਵਰਕਰਾਂ ਵਲੋਂ ਪ੍ਰਧਾਨ ਤੋਂ ਇਲਾਵਾ ਕਾਂਗਰਸ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਬੁਲਾਰਿਆਂ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸਾਬਕਾ ਗ੍ਰਹਿ ਮੰਤਰੀ ਖ਼ਿਲਾਫ਼ ਵਿਵਾਦਿਤ ਟਿੱਪਣੀ ਕਰਨ ਨੂੰ ਨਿੰਦਣਯੋਗ ਕਰਾਰ ਦਿੰਦੇ ਹੋਏ ਕਿਹਾ ਕਿ ਕਾਂਗਰਸੀ ਆਗੂਆਂ ਦੀ ਸ਼ੁਰੂ ਤੋਂ ਹੀ ਦਲਿਤ ਵਿਰੋਧੀ ਸੋਚ ਰਹੀ ਹੈ | ਉਨ੍ਹਾਂ ਕਿਹਾ ਕਿ ਸਾਬਕਾ ਗ੍ਰਹਿ ਮੰਤਰੀ ਨੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ ਤੇ ਉਹ ਦੇਸ਼ ਦੇ ਕਈ ਅਹਿਮ ਅਹੁਦਿਆਂ 'ਤੇ ਰਹੇ ਹਨ | ਮਹਿੰਦਰ ਭਗਤ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਨੂੰਵਾਦੀ ਸੋਚ ਦਾ ਪ੍ਰਗਟਾਵਾ ਕੀਤਾ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅੱਜ ਕਈ ਜ਼ਿਲਿ੍ਹਆਂ ਵਿਚ ਉਨ੍ਹਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ ਹਨ ਤੇ ਪੰਜਾਬੀਆਂ 'ਚ ਇਸ ਗੱਲ ਨੂੰ ਲੈ ਕੇ ਕਾਫੀ ਗ਼ੁੱਸਾ ਹੈ | ਇਸ ਮੌਕੇ 'ਆਪ' ਦੇ ਕਈ ਆਗੂ ਤੇ ਵਲੰਟੀਅਰ ਵੀ ਮੌਜੂਦ ਸਨ |
ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਆਵਾਜ਼ ਤੇ ਰੌਸ਼ਨੀ' ਸ਼ੋਅ 'ਚ ਉਮੜਿਆਂ ਸੰਗਤਾਂ ਦਾ ਸੈਲਾਬ ਅਗਲੀ ਖ਼ਬਰ ਵਿਵਾਦਿਤ ਟਿੱਪਣੀ ਦੇ ਵਿਰੋਧ 'ਚ ਜਲੰਧਰ ਭਾਜਪਾ ਵਲੋਂ ਵੜਿੰਗ ਦਾ ਪੁਤਲਾ ਫ਼ੂਕ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।