26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਆਵਾਜ਼ ਤੇ ਰੌਸ਼ਨੀ' ਸ਼ੋਅ 'ਚ ਉਮੜਿਆਂ ਸੰਗਤਾਂ ਦਾ ਸੈਲਾਬ

ਅਜੀਤ ਡੈਸਕ 05-11-2025
ਜਲੰਧਰ, 4 ਨਵੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੇ 350ਵੇਂ ਵਰ•ੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਮੰਗਲਵਾਰ ਸ਼ਾਮ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸ਼ਾਨਦਾਰ ਲਾਈਟ ਐਂਡ ਸਾਊਾਡ ਸ਼ੋਅ ਕਰਵਾਇਆ ਗਿਆ, ਜਿਸ 'ਚ 15 ਹਜ਼ਾਰ ਤੋਂ ਵੱਧ ਸੰਗਤ ਨੇ ਸ਼ਮੂਲੀਅਤ ਕੀਤੀ | ਸ਼ੋਅ ਦÏਰਾਨ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਫ਼ਲਸਫੇ ਨੂੰ ਡਿਜੀਟਲ ਪੇਸ਼ਕਾਰੀ ਰਾਹੀਂ ਬੜੇ ਸੁੰਦਰ ਢੰਗ ਨਾਲ ਦਰਸਾਇਆ | ਇਸ ਤੋਂ ਪਹਿਲਾਂ ਢਾਡੀ ਜਥਾ ਦੀਦਾਰ ਸਿੰਘ ਸੰਗਤਪੁਰਾ (ਫਗਵਾੜਾ) ਵਲੋਂ ਢਾਡੀ ਵਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮÏਕੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਤੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵਿਸ਼ੇਸ਼ ਤÏਰ 'ਤੇ ਪੁੱਜੇ | ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕÏਰ ਵੀ ਮÏਜੂਦ ਸਨ | ਸੰਗਤ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ, ਜੋ ਕਿ 350 ਸਾਲਾਂ ਬਾਅਦ ਵੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ | ਦੀਪਕ ਬਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਗੁਰੂ ਸਾਹਿਬ ਜੀ ਦੇ ਫ਼ਲਸਫੇ ਤੇ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਅਤੇ ਦੇਸ਼ ਦੇ ਹਰ ਕੋਨੇ ਤੱਕ ਜਾਣਕਾਰੀ ਪਹੁੰਚੇ ਅਤੇ ਆਉਣ ਵਾਲੀਆਂ ਪੀੜ•ੀਆਂ ਇਸ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਤੇ ਸੇਧ ਲੈ ਸਕਣ | ਇਸ ਮÏਕੇ ਮੇਅਰ ਵਿਨੀਤ ਧੀਰ, ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ, 'ਆਪ' ਆਗੂ ਰਾਜਵਿੰਦਰ ਕÏਰ ਥਿਆੜਾ, ਹਰਪ੍ਰੀਤ ਕÏਰ ਅਤੇ ਵੱਡੀ ਗਿਣਤੀ ਨÏਜਵਾਨ, ਵਿਦਿਆਰਥੀ ਤੇ ਸੰਗਤ ਪਹੁੰਚੀ ਹੋਈ ਸੀ |
ਪਿਛਲੀ ਖ਼ਬਰ ਐਲ. ਪੀ. ਯੂ. ਦੇ ਵਿਦਿਆਰਥੀਆਂ ਨੇ ਸਰਬੋਤਮ ਰਾਕੇਟ ਡਿਜਾਈਨ ਪੁਰਸਕਾਰ ਜਿੱਤਿਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਫੂਕਿਆ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।