ਜਲੰਧਰ, 4 ਨਵੰਬਰ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਦੁਆਬਾ ਮੀਡੀਆ ਇੰਚਾਰਜ ਤਰਨਦੀਪ ਸਿੰਘ ਸੰਨੀ ਨੇ ਪਿਛਲੇ ਦਿਨੀਂ ਵਿਧਾਨ ਸਭਾ ਹਲਕਾ ਇੰਚਾਰਜ ਨਿਤਿਨ ਕੋਹਲੀ ਖ਼ਿਲਾਫ਼ ਵਿਰੋਧੀ ਪਾਰਟੀਆਂ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਉਨ੍ਹਾਂ ਦੀ ਬੌਖਲਾਹਟ ਤੇ ਬੇਚੈਨੀ ਕਰਾਰ ਦਿੰਦੇ ਹੋਏ ਕਿਹਾ ਕਿ ਇਸ ਤੋਂ ਵਿਰੋਧੀ ਪਾਰਟੀਆਂ ਦੀ ਸੌੜੀ ਮਾਨਸਿਕਤ ਝਲਕਦੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਤੇਜ਼ ਰਫ਼ਤਾਰ ਕਾਰਨ ਸ਼ਹਿਰ ਵਿਚ ਨਵੀਆਂ ਸੜਕਾਂ, ਪਾਰਕਾਂ, ਸਫਾਈ ਪ੍ਰਣਾਲੀ ਅਤੇ ਕਈ ਨਵੇਂ ਪ੍ਰਾਜੈਕਟ ਤੇਜ਼ੀ ਨਾਲ ਸ਼ੁਰੂ ਹੋਏ ਹਨ, ਪਰ ਪੁਰਾਣੇ ਨੇਤਾ ਸਿਰਫ਼ ਬਿਆਨਬਾਜ਼ੀ ਕਰਦੇ ਹੋਏ ਲੋਕਾਂ ਦੇ ਕੰਮਾਂ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ | ਸ੍ਰੀ ਸੰਨੀ ਨੇ ਕਿਹਾ ਕਿ ਨਿਤਿਨ ਕੋਹਲੀ ਜਲੰਧਰ ਸੈਂਟਰਲ ਦੇ ਹਲਕਾ ਇੰਚਾਰਜ ਹੋਣ ਦੇ ਨਾਤੇ ਦਿਨ-ਰਾਤ ਲੋਕਾਂ ਦੀ ਸੇਵਾ ਕਰ ਰਹੇ ਹਨ, ਜਦ ਕਿ ਕਾਂਗਰਸ ਤੇ ਭਾਜਪਾ ਦੇ ਕੁਝ ਨੇਤਾ ਹਰ ਰੋਜ਼ ਕਿਸੇ ਨਾ ਕਿਸੇ ਝੂਠੇ ਮੁੱਦੇ ਨੂੰ ਉਠਾ ਕੇ ਲੋਕਾਂ ਦੇ ਕੰਮ ਰੋਕਣ ਦੀ ਕੋਸ਼ਿਸ਼ ਕਰਦੇ ਹਨ, ਤਾਂ ਜੋ ਆਮ ਆਦਮੀ ਪਾਰਟੀ ਦੀ ਤੇਜ਼ ਰਫ਼ਤਾਰ ਨੂੰ ਹÏਲੀ ਕੀਤਾ ਜਾ ਸਕੇ ਪਰ ਜਲੰਧਰ ਦੇ ਲੋਕ ਸਭ ਕੁਝ ਦੇਖ ਰਹੇ ਹਨ ਅਤੇ ਜਾਣਦੇ ਹਨ ਕਿ ਅਸਲ ਕੰਮ ਕਰਨ ਵਾਲਾ ਕÏਣ ਹੈ ¢