ਜਮਸ਼ੇਰ ਖਾਸ, 4 ਨਵੰਬਰ (ਹਰਵਿੰਦਰ ਕੁਮਾਰ)-ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਦੇ 'ਆਪ' ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕÏਰ ਥਿਆੜਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਵਿਚ ਹੋ ਰਹੀ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਤਰਨ ਤਾਰਨ ਵਿਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵਲੋਂ ਇਕ ਸ਼ਾਨਦਾਰ ਰੋਡ ਸ਼ੋਅ ਆਯੋਜਿਤ ਕੀਤਾ | ਉਨ੍ਹਾਂ ਕਿਹਾ ਕਿ ਇਹ ਰੋਡ ਸ਼ੋਅ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ਕੱਢਿਆ ਗਿਆ, ਜਿਸ ਵਿਚ ਲੋਕਾਂ ਦਾ ਜਬਰਦਸਤ ਜੋਸ਼ ਤੇ ਉਤਸ਼ਾਹ ਦੇਖਣ ਯੋਗ ਸੀ | ਇਸ ਮÏਕੇ ਜਲੰਧਰ ਛਾਉਣੀ ਤੋਂ ਹਲਕਾ ਇੰਚਾਰਜ ਰਾਜਵਿੰਦਰ ਕÏਰ ਥਿਆੜਾ ਨੇ ਵਿਸ਼ੇਸ਼ ਤÏਰ 'ਤੇ ਆਪਣੇ ਸਾਥੀਆਂ ਸਮੇਤ ਹਾਜ਼ਰੀ ਭਰੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਪ੍ਰਚਾਰ ਕੀਤਾ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨਾਲ ਖੁਸ਼ ਹਨ ਅਤੇ ਤਰਨ ਤਾਰਨ ਵਿਚ ਵੀ ਲੋਕ ਆਮ ਆਦਮੀ ਪਾਰਟੀ ਨੂੰ ਜਿੱਤਾਉਣ ਦਾ ਮਨ ਬਣਾ ਚੁੱਕੇ ਹਨ | ਹਲਕਾ ਇੰਚਾਰਜ ਰਾਜਵਿੰਦਰ ਕÏਰ ਥਿਆੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਤੇ ਕਿਸਾਨਾਂ ਦੇ ਹੱਕਾਂ ਲਈ ਇਤਿਹਾਸਿਕ ਫ਼ੈਸਲੇ ਲਏ ਹਨ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਵੋਟ ਪਾ ਕੇ ਭਗਵੰਤ ਮਾਨ ਸਰਕਾਰ ਨੂੰ ਹੋਰ ਮਜ਼ਬੂਤ ਕਰਨ | ਰੋਡ ਸ਼ੋਅ ਦÏਰਾਨ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਇਕੱਠੇ ਹੋਏ ਤੇ ਭਗਵੰਤ ਮਾਨ ਜ਼ਿੰਦਾਬਾਦ, ਆਮ ਆਦਮੀ ਪਾਰਟੀ ਜ਼ਿੰਦਾਬਾਦਦੇ ਨਾਅਰੇ ਲਗਾਉਂਦੇ ਹੋਏ ਪਾਰਟੀ ਪ੍ਰਤੀ ਆਪਣਾ ਪੂਰਾ ਸਮਰਥਨ ਪ੍ਰਗਟਾਇਆ | ਰੋਡ ਸ਼ੋਅ 'ਚ ਆਮ ਆਦਮੀ ਪਾਰਟੀ ਦੇ ਸੂਬਾ ਪੱਧਰੀ ਆਗੂ, ਤਰਨਤਾਰਨ ਜ਼ਿਲ੍ਹਾ ਟੀਮ, ਵਰਕਰਾਂ ਤੇ ਸਥਾਨਕ ਨਿਵਾਸੀਆਂ ਨੇ ਭਾਗ ਲਿਆ ਤੇ ਇਕਜੁੱਟਤਾ ਦਾ ਪ੍ਰਦਰਸ਼ਨ ਕੀਤਾ | ਇਸ ਮÏਕੇ ਸਾਰੇ ਨੇ ਭਰੋਸਾ ਜਤਾਇਆ ਕਿ ਤਰਨਤਾਰਨ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਨਿਸ਼ਚਿਤ ਹੈ |