28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਮਹਿੰਦਰ ਭਗਤ ਨੇ ਲਿਆ ਵਿਕਾਸ ਕੰਮਾਂ ਦਾ ਜਾਇਜ਼ਾ

ਅਜੀਤ ਡੈਸਕ 05-11-2025
ਜਲੰਧਰ, 4 ਨਵੰਬਰ (ਸ਼ਿਵ)-ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਵਿਸ਼ੇਸ਼ ਤੌਰ 'ਤੇ ਨਿਗਮ ਦਫਤਰ ਵਿਚ ਆ ਕੇ ਵੈਸਟ ਹਲਕੇ ਦੇ ਵਿਕਾਸ ਦੇ ਕੰਮਾਂ ਬਾਰੇ ਚਰਚਾ ਕੀਤੀ ਤੇ ਕੰਮਾਂ 'ਚ ਤੇਜੀ ਲਿਆਉਣ ਦੀ ਹਦਾਇਤ ਦਿੱਤੀ | ਉਨ੍ਹਾਂ ਦੇ ਨਿਗਮ ਦਫਤਰ 'ਚ ਪੁੱਜਣ 'ਤੇ ਉਨ੍ਹਾਂ ਦਾ ਮੇਅਰ ਵਨੀਤ ਧੀਰ ਤੇ ਅਫਸਰਾਂ ਵਲੋਂ ਸਵਾਗਤ ਕੀਤਾ | ਇਸ ਮੌਕੇ ਮੇਅਰ ਵਨੀਤ ਧੀਰ, ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਸੰਯੁਕਤ ਕਮਿਸ਼ਨਰ ਮਨਦੀਪ ਕੌਰ, ਐਸ. ਈ. ਰਜਨੀਸ਼ ਡੋਗਰਾ, ਐਸ. ਡੀ. ਓ. ਕਰਨ ਦੱਤਾ ਤੇ ਹੋਰ ਵੀ ਹਾਜ਼ਰ ਸਨ | ਇਸ ਮੌਕੇ ਮਹਿੰਦਰ ਭਗਤ ਨੇ ਵੈਸਟ ਹਲਕੇ ਦੇ ਵਿਕਾਸ ਦੇ ਕੰਮਾਂ ਬਾਰੇ ਜਾਣਕਾਰੀ ਲਈ ਤੇ ਉਨ੍ਹਾਂ ਨੇ ਦੱਸਿਆ ਕਿ ਨਗਰ ਨਿਗਮ ਨੂੰ ਜਿਥੇ ਵਿਕਾਸ ਦੇ ਕੰਮ ਤੇਜੀ ਨਾਲ ਕਰਵਾਉਣੇ ਚਾਹੀਦੇ ਹਨ ਸਗੋਂ ਉਨ੍ਹਾਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਵੀ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਹਲਕੇ ਵਿਚ ਵਿਕਾਸ ਦੇ ਕੰਮਾਂ 'ਚ ਕੋਈ ਕਮੀ ਨਹੀਂ ਰੱਖੀ ਜਾਵੇਗੀ |
ਪਿਛਲੀ ਖ਼ਬਰ ਫੋਰਟਿਸ ਜਲੰਧਰ ਨੇ ਅਤਿ-ਆਧੁਨਿਕ ਵਰਟੀਗੋ ਤੇ ਬੈਲੇਂਸ ਡਿਸਆਰਡਰਸ ਕਲੀਨਿਕ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਆਊਟਸੋਰਸ ਮੁਲਾਜ਼ਮ ਦੇ ਰਿਸ਼ਤੇਦਾਰ ਦੇ ਟੈਂਡਰ ਪ੍ਰਕਿਰਿਆ 'ਚ ਸ਼ਾਮਿਲ ਹੋਣ ਦੀ ਵਿਭਾਗੀ ਜਾਂਚ ਦੇ ਆਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।