28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਨਾ ਬੇਹੱਦ ਨਿੰਦਣਯੋਗ-ਰਾਣਾ ਰੰਧਾਵਾ

ਅਜੀਤ ਡੈਸਕ 05-11-2025
ਜਲੰਧਰ, 4 ਨਵੰਬਰ (ਜਸਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਨਗਰ ਸੁਧਾਰ ਟਰੱਸਟ ਕਰਤਾਰਪੁਰ ਦੇ ਸਾਬਕਾ ਚੇਅਰਮੈਨ ਰਜਿੰਦਰਪਾਲ ਸਿੰਘ ਰਾਣਾ ਰੰਧਾਵਾ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰਨ ਦੇ ਤਾਨਾਸ਼ਾਹੀ ਫੈਸਲੇ ਦੀ ਸਖਤ ਸ਼ਬਦਾਂ 'ਚ ਨਿੰਦਾ ਕਰਦੇ ਹੋਏ ਇਸ ਨੂੰ ਸੂਬੇ ਦੇ ਲੋਕਤੰਤਰੀ ਹੱਕਾਂ 'ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਹ ਫੈਸਲਾ ਯੂਨੀਵਰਸਿਟੀ ਦੇ ਲੋਕਤੰਤਰੀ ਢਾਂਚੇ ਦੇ ਕਤਲ ਦੇ ਬਰਾਬਰ ਹੈ ਤੇ ਇਸ ਨਾਲ ਪੰਜਾਬ ਦੇ ਇਤਿਹਾਸਿਕ ਤੇ ਵਿੱਦਿਅਕ ਹੱਕਾਂ ਨੂੰ ਖਤਮ ਕਰਨ ਦੀ ਕੋਝੀ ਸਾਜਿਸ਼ ਰਚੀ ਗਈ ਹੈ | ਰਾਣਾ ਰੰਧਾਵਾ ਨੇ ਕੇਂਦਰ ਸਰਕਾਰ ਦੀ ਇਸ ਧੱਕੇਸ਼ਾਹੀ ਖਿਲਾਫ ਸਮੁੱਚੇ ਪੰਜਾਬੀਆਂ ਨੂੰ ਲਾਮਬੰਦ ਹੋਣ ਤੇ ਸੰਘਰਸ਼ ਕਰਨ ਦਾ ਸੱਦਾ ਦਿੱਤਾ ਹੈ |
ਪਿਛਲੀ ਖ਼ਬਰ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਵਿਖੇ 7 ਨੂੰ ਕਾਰ ਸੇਵਾ ਹੋਵੇਗੀ ਸ਼ੁਰੂ ਅਗਲੀ ਖ਼ਬਰ ਫੋਰਟਿਸ ਜਲੰਧਰ ਨੇ ਅਤਿ-ਆਧੁਨਿਕ ਵਰਟੀਗੋ ਤੇ ਬੈਲੇਂਸ ਡਿਸਆਰਡਰਸ ਕਲੀਨਿਕ ਦੀ ਕੀਤੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।