28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪੁਲਿਸ ਡੀ. ਏ. ਵੀ. ਪਬਲਿਕ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 05-11-2025
ਜਲੰਧਰ, 4 ਨਵੰਬਰ (ਪਵਨ ਖਰਬੰਦਾ)-ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਪੀ. ਏ. ਪੀ. ਕੈਂਪਸ 'ਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 'ਤੇ ਪ੍ਰਾਇਮਰੀ ਵਿੰਗ ਵਿਚ ਦੂਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਸਵੇਰ ਦੀ ਅਸੈਂਬਲੀ ਵਿਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਤੇ ਗੁਰੂ ਜੀ ਦੀਆਂ ਸਿੱਖਿਆਵਾਂ ਬਾਰੇ ਦੱਸਿਆ ਗਿਆ | ਇਸ ਦੌਰਾਨ ਸਕੂਲ ਵਿਚ ਪ੍ਰਭਾਤ ਫੇਰੀ ਕੱਢ ਕੇ ਬੱਚਿਆਂ ਨੂੰ ਪ੍ਰਭਾਤ ਫੇਰੀ ਦੇ ਮਹੱਤਵ ਤੋਂ ਵੀ ਜਾਣੂ ਕਰਵਾਇਆ | ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਵੀ ਕੀਤਾ | ਇਸ ਮੌਕੇ ਪਿ੍ੰਸੀਪਲ ਡਾ. ਰਸ਼ਮੀ ਵਿੱਜ ਨੂੰ ਸਿਰੋਪਾਓ ਵੀ ਦਿੱਤਾ ਗਿਆ | ਡਾ. ਰਸ਼ਮੀ ਵਿੱਜ ਵਲੋਂ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਤੇ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੰਦੇਸ਼ ਵੀ ਦਿੱਤਾ ਗਿਆ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਕੁੱਕੜ ਪਿੰਡ 'ਚ ਸਜਾਇਆ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਸੀ. ਟੀ. ਗਰੁੱਪ ਨਾਰਥ ਕੈਂਪਸ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।