ਜਲੰਧਰ, 4 ਨਵੰਬਰ (ਸਟਾਫ ਰਿਪੋਰਟਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਲੰਧਰ ਛਾਉਣੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ 'ਚ ਆਸ-ਪਾਸ ਦੇ ਪਿੰਡਾਂ ਦੀ ਸੰਗਤ ਟਰੈਕਟਰ ਟਰਾਲੀਆਂ ਲੈ ਕੇ ਸ਼ਾਮਿਲ ਹੋਈ | ਬਾਅਦ ਦੁਪਹਿਰ ਗੁਰਦੁੁਆਰਾ ਸਾਹਿਬ ਤੋਂ ਆਰੰਭ ਹੋਇਆ ਇਹ ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ | ਇਸ ਦੌਰਾਨ ਨਗਰ ਕੀਰਤਨ ਦੇ ਸਮੁੱਚੇ ਰਸਤੇ ਨੂੰ ਬਹੁਤ ਹੀ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ ਤੇ ਸੰਗਤਾਂ ਦੀ ਸੇਵਾ ਲਈ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ | ਨਗਰ ਕੀਰਤਨ ਦੇ ਅੱਗੇ ਬੈਂਡ ਵਾਜਾ ਪਾਰਟੀਆਂ ਤੇ ਸਕੂਲੀ ਬੱਚੇ ਚੱਲ ਰਹੇ ਸਨ | ਇਸ ਦੌਰਾਨ ਗਤਕਾ ਪਾਰਟੀਆਂ ਵੀ ਆਪਣੇ ਜੌਹਰ ਦਿਖਾ ਰਹੀਆਂ ਸਨ ਤੇ ਸ਼ਬਦੀ ਜਥੇ ਮਨਮੋਹਨ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰ ਰਹੇ ਸਨ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਅਗਵਾਈ ਹੇਠ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਸਹਿਯੋਗੀ ਸੱਜਣਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ | ਇਸ ਮੌਕੇ ਨਗਰ ਕੀਰਤਨ 'ਚ ਗੁਰਦੁਆਰਾ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਇੰਦਰਪਾਲ ਸਿੰਘ, ਕਮਲਜੀਤ ਸਿੰਘ ਸੈਕਟਰੀ, ਹਰਿੰਦਰਪਾਲ ਸਿੰਘ ਸੂਰੀ, ਬਲਜਿੰਦਰਪਾਲ ਸਿੰਘ ਸੂਰੀ, ਹਰਿੰਦਰ ਸਿੰਘ ਮੰਗੀ, ਹਰਜੀਤ ਸਿੰਘ ਖਜ਼ਾਨਚੀ, ਸਤਪਾਲ ਸਿੰਘ ਬੇਦੀ, ਹਰਵਿੰਦਰ ਸਿੰਘ ਸੋਢੀ, ਰਜਿੰਦਰ ਸਿੰਘ ਬਜਾਜ਼, ਜਸਵਿੰਦਰਪਾਲ ਸਿੰਘ ਕਿੱਟਾ, ਰਵਿੰਦਰ ਸਿੰਘ ਕਾਲੜਾ, ਹਰਜੀਤਪਾਲ ਸਿੰਘ ਸੋਢੀ, ਗੁਰਵਿੰਦਰ ਸਿੰਘ ਰਾਜਾ, ਅੰਮਿ੍ਤਪਾਲ ਸਿੰਘ ਕੋਹਲੀ, ਗੁਰਚਰਨ ਸਿੰਘ ਕੋਹਲੀ, ਕੈਪਟਨ ਗੁਰਦਿਆਲ ਸਿੰਘ ਕੰਡਾ, ਰਜਿੰਦਰ ਸਿੰਘ ਸੱਭਰਵਾਲ, ਅਮਰਜੀਤ ਸਿੰਘ ਸਾਬਕਾ ਪ੍ਰਧਾਨ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਵਿਸੇਸ਼ ਤੌਰ 'ਤੇ ਹਾਜ਼ਰੀ ਭਰੀ |