ਜਮਸ਼ੇਰ ਖਾਸ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਵਿਸ਼ਾਲ ਨਗਰ ਕੀਰਤਨ
ਅਜੀਤ ਡੈਸਕ
05-11-2025
ਇਸ ਮÏਕੇ ਨਗਰ ਕੀਰਤਨ ਵਿਚ ਪੰਥ ਦੇ ਮਸ਼ਹੂਰ ਢਾਡੀ ਕਸ਼ਮੀਰ ਸਿੰਘ ਕਾਦਰ ਦੇ ਜਥੇ ਨੇ ਆਈ ਹੋਈ ਵਿਸ਼ਾਲ ਰੂਪੀ ਇਕੱਤਰ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਹ ਵਿਸ਼ਾਲ ਨਗਰ ਕੀਰਤਨ ਆਰੰਭ ਹੋ ਕੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ, ਗੁਰਦੁਆਰਾ ਰਾਮ ਝਰੋਖਾ ਸਾਹਿਬ, ਗੁਰਦੁਆਰਾ ਰਾਮਗੜ੍ਹੀਆ ਜੰਝ ਘਰ ਸਾਹਿਬ, ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ (ਵਿਚਕਾਰਲਾ) ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ੍ਰੀ ਗੁਰੂ ਨਾਨਕ ਸਿੰਘ ਸਭਾ ਸਾਹਿਬ ਸੜਕ ਵਾਲਾ ਪਹੁੰਚ ਕੇ ਸਮਾਪਤ ਹੋਇਆ | ਇਸ ਮÏਕੇ ਤਾਰਾ ਸਿੰਘ ਵਾਲੀਆ,ਗੁਰਪ੍ਰੀਤ ਸਿੰਘ ਸ਼ੇਰਗਿਲ, ਲੰਬੜਦਾਰ ਇੰਦਰਜੀਤ ਸਿੰਘ ਸ਼ੇਰਗਿੱਲ, ਅਮਨਦੀਪ ਸਿੰਘ ਮਾਨ, ਸਾਬਕਾ ਸਰਪੰਚ ਹਰਿੰਦਰ ਸਿੰਘ ਬਿੱਟੂ ਸ਼ਾਹ, ਸੁਰਿੰਦਰ ਸਿੰਘ, ਪੱਪੂ ਧਾਰੀਵਾਲ, ਚਰਨਜੀਤ ਸਿੰਘ, ਹਰਜੀਤ ਸਿੰਘ ਸ਼ੇਰਗਿੱਲ, ਬਿਕਰਮਜੀਤ ਸਿੰਘ ਵਿੱਕੀ, ਦਲਜੀਤ ਸਿੰਘ ਸੰਧੂ, ਅਮਰਜੀਤ ਸਿੰਘ, ਸਾਹਿਬ ਸਿੰਘ ਆਦਿ ਹਾਜ਼ਰ ਸਨ |