ਚੁਗਿੱਟੀ/ ਜੰਡੂ ਸਿੰਘਾ, 4 ਨਵੰਬਰ (ਨਰਿੰਦਰ ਲਾਗੂ)- ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਤੋਂ ਮੰਗਲਵਾਰ ਨੂੰ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਸ਼ੁਰੂ ਹੋ ਕੇ ਇਹ ਨਗਰ ਕੀਰਤਨ ਨਾਲ ਲੱਗਦੇ ਗੁਰਦੁਆਰਾ ਪਹਿਲੀ ਪਾਤਿਸ਼ਾਹੀ, ਸਰਕਾਰੀ ਪ੍ਰਾਇਮਰੀ ਸਕੂਲ, ਕਰਨੈਲ ਸਿੰਘ ਦੀ ਕੋਠੀ ਤੋਂ ਲੰਮਾ ਪਿੰਡ ਚÏਾਕ, ਗੁਰਦੁਆਰਾ ਰਾਮਗੜ੍ਹੀਆ ਸੰਤੋਖਪੁਰਾ, ਪਿ੍ਥਵੀ ਨਗਰ, ਕਿਸ਼ਨਪੁਰਾ ਚÏਾਕ, ਗੁਰੂ ਰਵਿਦਾਸ ਸਕੂਲ ਤੋਂ ਅਜੀਤ ਨਗਰ, ਬਲਦੇਵ ਨਗਰ, ਜੈਮਲ ਨਗਰ, ਤੋਂ ਹੋ ਕੇ ਗੁਰਦੁਆਰਾ ਦੁੱਖ ਨਿਵਾਰਨ ਚੱਕਹੁਸੈਨਾ, ਲੰਮਾ ਪਿੰਡ ਤੋਂ ਬਾਈਪਾਸ ਰੋਡ, ਸੁੱਚੀ ਪਿੰਡ ਮੋੜ, ਗੁਰਦੁਆਰਾ ਦਸਵੀਂ ਪਾਤਿਸ਼ਾਹੀ ਤੱਕ ਪ੍ਰਕਰਮਾ ਕਰਨ ਉਪਰੰਤ ਦੇਰ ਸ਼ਾਮ ਵਾਪਸ ਉਕਤ ਗੁਰੂ ਘਰ ਵਿੱਚ ਆ ਕੇ ਸੰਪੂਰਨ ਹੋਇਆ¢ ਇਸ ਦÏਰਾਨ ਵੱਖ-ਵੱਖ ਪੜਾਵਾਂ 'ਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ¢ ਇਸ ਮÏਕੇ ਸਮੂਹ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਭਾਈ ਜੋਗਾ ਸਿੰਘ ਤੇ ਹਰਸੁਰਿੰਦਰ ਸਿੰਘ ਸੇਵਾਦਾਰ ਨੇ ਆਖਿਆ ਕਿ ਆਪਾਂ ਸਾਰਿਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਵੱਧ ਤੋਂ ਵੱਧ ਸਮਾਂ ਪ੍ਰਮਾਤਮਾ ਦੀ ਭਗਤੀ ਵਿੱਚ ਗੁਜਾਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ¢ ਇਸ ਮÏਕੇ ਹੋਰਨਾਂ ਤੋਂ ਇਲਾਵਾ ਸਕੱਤਰ ਭਾਈ ਹਰਜਿੰਦਰ ਸਿੰਘ ਜੱਜ, ਜਥੇਦਾਰ ਜਸਵੰਤ ਸਿੰਘ, ਬਹਾਦਰ ਸਿੰਘ, ਚਰਨ ਸਿੰਘ, ਕਸ਼ਮੀਰਾ ਸਿੰਘ, ਸੁਖਚੈਨ ਸਿੰਘ,ਅਮਰੀਕ ਸਿੰਘ, ਸੰਤੋਖ ਸਿੰਘ, ਮੁਖਤਿਆਰ ਸਿੰਘ, ਗਿਆਨ ਸਿੰਘ, ਬਿਕਰਮਜੀਤ ਸਿੰਘ ਵਿੱਕੀ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਰਿੰਕੂ, ਰਘਬੀਰ ਸਿੰਘ, ਗੁਰਦੀਪ ਸਿੰਘ, ਪ੍ਰਦੀਪ ਸਿੰਘ, ਸੰਦੀਪ ਸਿੰਘ, ਭਾਜਪਾ ਦੇ ਬੁਲਾਰੇ ਕਿਰਨਦੀਪ ਸਿੰਘ ਰੰਧਾਵਾ, ਨੰਬਰਦਾਰ ਸੁਰਿੰਦਰ ਸਿੰਘ, ਗੁਰਦੀਪ ਸਿੰਘ, ਸ਼ਿੰਗਾਰਾ ਸਿੰਘ, ਬਲਵੀਰ ਸਿੰਘ, ਗੁਰਮੀਤ ਸਿੰਘ, ਬਲਵੀਰ ਸਿੰਘ, ਬਲਵਿੰਦਰ ਸਿੰਘ,ਅਜੈ ਪ੍ਰਤਾਪ ਸਿੰਘ ਸਮੇਤ ਕਈ ਹੋਰ ਪ੍ਰਬੰਧਕ ਤੇ ਪਤਵੰਤੇ ਸੱਜਣ ਹਾਜ਼ਰ ਸਨ¢