29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਵਿਧਾਇਕ ਸ਼ੇਰੋਵਾਲੀਆ ਨੇ ਕਰਨਬੀਰ ਸਿੰਘ ਬੁਰਜ ਦੀ ਚੋਣ ਮੁਹਿੰਮ ਨੂੰ ਦਿੱਤਾ ਹੁਲਾਰਾ

ਅਜੀਤ ਡੈਸਕ 05-11-2025
ਮਲਸੀਆਂ, 4 ਨਵੰਬਰ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਹਲਕੇ ਦੇ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਤਰਨ ਤਾਰਨ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੀ ਚੋਣ ਮੁਹਿੰਮ ਨੂੰ ਹੁਲਾਰਾ ਦਿੱਤਾ ਹੈ |
ਸ਼ੇਰੋਵਾਲੀਆ ਵਲੋਂ ਆਪਣੇ ਸਾਥੀਆਂ ਸਮੇਤ ਤਰਨ ਤਾਰਨ ਹਲਕੇ ਦੇ ਪਿੰਡ ਚਾਹਲ ਵਿਖੇ ਕਰਨਬੀਰ ਸਿੰਘ ਬੁਰਜ ਦੇ ਹੱਕ ਵਿਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਵਿਧਾਇਕ ਸ਼ੇਰੋਵਾਲੀਆ ਨੇ ਕਿਹਾ ਕਿ ਕਰਨਬੀਰ ਸਿੰਘ ਬੁਰਜ ਦੀ ਚੋਣ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਬੁਰਜ ਦੀ ਜਿੱਤ ਪੱਕੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਵਾਅਦਾ ਖ਼ਿਲਾਫ਼ੀ ਕਾਰਨ ਲੋਕ 'ਆਪ' ਨੂੰ ਮੂੰਹ ਨਹੀਂ ਲਗਾ ਰਹੇ | 'ਆਪ' ਸਰਕਾਰ ਦਾ ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦਾ ਵਾਅਦਾ ਅਜੇ ਤੱਕ ਵੀ ਵਫ਼ਾ ਨਹੀਂ ਹੋਇਆ | 'ਆਪ' ਵਲੋਂ ਚੋਣ ਜਿੱਤਣ ਲਈ ਮੁੜ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਜਾ ਰਹੇ ਹਨ, ਪਰ ਲੋਕ ਇਸ ਵਾਰ 'ਆਪ' 'ਤੇ ਯਕੀਨ ਨਹੀਂ ਕਰਨਗੇ | ਸ਼ੇਰੋਵਾਲੀਆ ਨੇ ਕਿਹਾ ਕਿ ਲੋਕ ਇਸ ਵਾਰ ਤਰਨ ਤਾਰਨ ਦੀ ਸੀਟ ਕਾਂਗਰਸ ਦੀ ਝੋਲੀ ਪਾਉਣਗੇ | ਇਸ ਮੌਕੇ ਸੁਰਿੰਦਰਜੀਤ ਸਿੰਘ ਚੱਠਾ ਬਲਾਕ ਪ੍ਰਧਾਨ ਕਾਂਗਰਸ ਸ਼ਾਹਕੋਟ, ਗੁਲਜ਼ਾਰ ਸਿੰਘ ਥਿੰਦ ਪ੍ਰਧਾਨ ਨਗਰ ਪੰਚਾਇਤ ਸ਼ਾਹਕੋਟ, ਬੰਟੀ ਬੱਠਲਾ ਜ਼ਿਲ੍ਹਾ ਵਾਈਸ ਪ੍ਰਧਾਨ, ਰਾਜੇਸ਼ ਗੁਪਤਾ ਸੀਨੀਅਰ ਕਾਂਗਰਸੀ ਆਗੂ, ਟਿੰਪੀ ਕੁਮਰਾ ਕਾਂਗਰਸੀ ਆਗੂ, ਪਰਮਜੀਤ ਸਿੰਘ ਸਾਬਕਾ ਸਰਪੰਚ, ਅਵਤਾਰ ਸਿੰਘ ਪ੍ਰਧਾਨ, ਰਾਜਵੀਰ, ਸੁਖਰਾਜ ਸਿੰਘ ਰੰਧਾਵਾ, ਪਿੰਦਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭੋਗਪੁਰ 'ਚ ਲੁੱਟਾਂ-ਖੋਹਾਂ ਤੇ ਚੋਰੀਆਂ ਦਾ ਸਿਲਸਿਲਾ ਜਾਰੀ, ਲੁਟੇਰਿਆਂ ਦੀ ਚਾਂਦੀ ਅਗਲੀ ਖ਼ਬਰ ਅਕਾਲੀ ਆਗੂ ਭੁਪਿੰਦਰ ਸਿੰਘ ਦਾ ਪਿੰਡ ਨੰਗਲ ਫੀਦਾ ਵਿਖੇ ਅੰਤਿਮ ਸੰਸਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।